20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

'ਵਿਰਾਸਤ-ਏ-ਖ਼ਾਲਸਾ', ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ-ਅਮਨ ਅਰੋੜਾ

ਅਜੀਤ ਡੈਸਕ 02-06-2026
ਚੰਡੀਗੜ੍ਹ, 1 ਜੂਨ (ਅਜੀਤ ਬਿਊਰੋ)-ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਸੂਬੇ ਦੀਆਂ ਮੁੱਖ ਇਮਾਰਤਾਂ 'ਤੇ 2 ਮੈਗਾਵਾਟ ਸੋਲਰ ਪਾਵਰ ਪ੍ਰਾਜੈਕਟ ਲਗਾਉਣ ਦਾ ਐਲਾਨ ਕੀਤਾ, ਜਿਸ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ 'ਵਿਰਾਸਤ-ਏ-ਖਾਲਸਾ' (500 ਕਿਲੋਵਾਟ), ਅੰਮਿ੍ਤਸਰ ਵਿਚ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ (400 ਕਿਲੋਵਾਟ) ਅਤੇ ਐਨ.ਆਈ.ਬੀ.ਈ. ਕਪੂਰਥਲਾ ਵਿਖੇ (300 ਕਿਲੋਵਾਟ) ਦੇ ਪ੍ਰਾਜੈਕਟ ਸ਼ਾਮਿਲ ਹਨ | ਇਥੇ ਪੇਡਾ ਕੰਪਲੈਕਸ ਵਿਖੇ ਹਰੀ ਊਰਜਾ ਨਾਲ ਸਬੰਧਤ ਪ੍ਰਾਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਰੋੜਾ ਨੇ ਕਿਹਾ ਕਿ 661 ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਵੀ 18.6 ਮੈਗਾਵਾਟ ਦੇ ਸੋਲਰ ਪਲਾਂਟ ਲਾਉਣ ਲਈ ਵਰਕ ਆਰਡਰ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ | ਮੀਟਿੰਗ ਦੌਰਾਨ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਨੇ ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਐਨ.ਆਈ.ਬੀ.ਈ. ਕਪੂਰਥਲਾ ਸਮੇਤ ਪ੍ਰਮੁੱਖ ਵਿਰਾਸਤੀ ਅਤੇ ਵਿੱਦਿਅਕ ਇਮਾਰਤਾਂ ਵਿਖੇ 2 ਮੈਗਾਵਾਟ ਸੋਲਰਾਈਜੇਜ਼ਨ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਅਗਸਤ 2026 ਦੇ ਅੱਧ ਤੱਕ ਦੀ ਸਮਾਂ ਸੀਮਾ ਤੈਅ ਕੀਤੀ | ਉਨ੍ਹਾਂ ਕਿਹਾ ਕਿ ਰਾਜ ਵਿਚ 661 ਸਰਕਾਰੀ ਇਮਾਰਤਾਂ 'ਤੇ 18.6 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟਾਂ ਲਈ ਵਰਕ ਆਰਡਰ ਵੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੁਣ ਤੱਕ 34 ਸਰਕਾਰੀ ਇਮਾਰਤਾਂ 'ਤੇ 1.413 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪਲਾਂਟ ਲਗਾਏ ਜਾ ਚੁੱਕੇ ਹਨ | ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਪਹਿਲਾਂ ਹੀ ਪੰਜਾਬ ਭਰ ਦੇ 5,835 ਪਿੰਡਾਂ ਵਿਚ 1.19 ਲੱਖ ਤੋਂ ਵੱਧ ਸੋਲਰ ਸਟਰੀਟ ਲਾਈਟਾਂ ਲਗਾ ਚੁੱਕੀ ਹੈ |
ਇਸ ਦੌਰਾਨ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਅਰੋੜਾ ਨੂੰ ਜਾਣੂ ਕਰਵਾਇਆ ਕਿ 129 ਪਿੰਡਾਂ ਵਿਚ 2,521 ਸੋਲਰ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਇਸ ਸਮੇਂ ਪ੍ਰਗਤੀ ਅਧੀਨ ਹੈ, ਜਿਸਦੇ ਜੁਲਾਈ ਦੇ ਅੰਤ ਤੱਕ ਪੂਰਾ ਹੋਣ ਦੀ ਉਮੀਦ ਹੈ | ਸਮੀਖਿਆ ਮੀਟਿੰਗ ਵਿਚ ਪੇਡਾ ਦੇ ਸੀ.ਈ.ਓ. ਅਭਿਜੀਤ ਕਪਲਿਸ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਚੰਡੀਗੜ੍ਹ ਅਦਾਲਤ 'ਚ ਪੇਸ਼ ਹੋਏ ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਪੰਜਾਬ ਉੱਤਰੀ ਭਾਰਤ ਦੇ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਹੈ-ਮੁੱਖ ਮੰਤਰੀ ਭਗਵੰਤ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।