22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਚੰਡੀਗੜ੍ਹ ’ਚ ਬੁਢਾਪਾ ਪੈਨਸ਼ਨ 2 ਹਜ਼ਾਰ ਰੁਪਏ ਕਰਨ ਦੀ ਸਿਫ਼ਾਰਸ਼, ਪੇਂਡੂ ਖੇਤਰਾਂ ’ਚ ਸ਼ਾਮ ਦੀਆਂ ਓ.ਪੀ.ਡੀਜ਼ ਨੂੰ ਤਰਜੀਹ ਦੇਣ ਦੀ ਮੰਗ

ਅਜੀਤ ਡੈਸਕ 24-06-2026
ਚੰਡੀਗੜ੍ਹ, 23 ਜੂਨ (ਸੰਦੀਪ ਕੁਮਾਰ ਮਾਹਨਾ) – ਸਮਾਜਿਕ ਭਲਾਈ ਕਮੇਟੀ ਨੇ ਚੰਡੀਗੜ੍ਹ ਵਿਚ ਬੁਢਾਪਾ ਪੈਨਸ਼ਨ ਵਧਾ ਕੇ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਅਤੇ ਪੇਂਡੂ ਤੇ ਗਰੀਬ ਆਬਾਦੀ ਵਾਲੇ ਖੇਤਰਾਂ ’ਚ ਸ਼ਾਮ ਦੀਆਂ ਓ.ਪੀ.ਡੀ ਸੇਵਾਵਾਂ ਨੂੰ ਪਹਿਲ ਦੇਣ ਦੀ ਸਿਫ਼ਾਰਸ਼ ਕੀਤੀ ਹੈ। ਚੰਡੀਗੜ੍ਹ ਦੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਭਾਜਪਾ ਆਗੂ ਐਡਵੋਕੇਟ ਸਤਿਆ ਪਾਲ ਜੈਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਮਜ਼ਦੂਰ ਭਵਨ, ਲਾਪਤਾ ਬੱਚਿਆਂ ਦੀ ਭਾਲ ਅਤੇ ਸੀਨੀਅਰ ਸਿਟੀਜ਼ਨ ਹੋਮ ਦੀ ਸਥਾਪਨਾ ਵਰਗੇ ਮੁੱਦਿਆਂ ’ਤੇ ਵੀ ਅਹਿਮ ਫ਼ੈਸਲੇ ਲਏ ਗਏ। ਯੂ.ਟੀ. ਗੈਸਟ ਹਾਊਸ ਵਿਖੇ ਹੋਈ ਮੀਟਿੰਗ ਦੌਰਾਨ ਕਮੇਟੀ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿਫ਼ਾਰਸ਼ ਕੀਤੀ ਕਿ ਸ਼ਾਮ ਦੀਆਂ ਓ.ਪੀ.ਡੀ ਸੇਵਾਵਾਂ ਦਾ ਵਿਸਥਾਰ ਸਭ ਤੋਂ ਪਹਿਲਾਂ ਪੇਂਡੂ ਖੇਤਰਾਂ, ਝੁੱਗੀ-ਝੌਂਪੜੀ ਇਲਾਕਿਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਵੱਧ ਆਬਾਦੀ ਵਾਲੇ ਇਲਾਕਿਆਂ ’ਚ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਆਪਣੇ ਨਿਵਾਸ ਸਥਾਨ ਦੇ ਨੇੜੇ ਹੀ ਇਲਾਜ ਦੀ ਸਹੂਲਤ ਮਿਲ ਸਕੇ।
ਮੀਟਿੰਗ ’ਚ ਜਾਣਕਾਰੀ ਦਿੱਤੀ ਗਈ ਕਿ ਸੈਕਟਰ 16 ਸਿਵਲ ਹਸਪਤਾਲ ਅਤੇ ਮਨੀਮਾਜਰਾ ਹਸਪਤਾਲ ਵਿਚ ਸ਼ਾਮ ਦੀਆਂ ਓ.ਪੀ.ਡੀ ਸੇਵਾਵਾਂ ਸ਼ੁਰੂ ਹੋ ਚੁੱਕੀਆਂ ਹਨ, ਜਦਕਿ ਸੈਕਟਰ 22 ਅਤੇ ਸੈਕਟਰ 45 ਦੀਆਂ ਡਿਸਪੈਂਸਰੀਆਂ ਵਿਚ ਵੀ ਇਹ ਸੇਵਾਵਾਂ ਜਲਦੀ ਸ਼ੁਰੂ ਕੀਤੀਆਂ ਜਾਣਗੀਆਂ। ਕਮੇਟੀ ਨੇ ਕਿਹਾ ਕਿ ਸਿਹਤ ਸੇਵਾਵਾਂ ਦਾ ਲਾਭ ਸਭ ਤੋਂ ਪਹਿਲਾਂ ਲੋੜਵੰਦ ਵਰਗਾਂ ਤੱਕ ਪਹੁੰਚਣਾ ਚਾਹੀਦਾ ਹੈ। ਕਮੇਟੀ ਨੇ ਸੈਕਟਰ 44 ਸਥਿਤ ਮੌਜੂਦਾ ਲੇਬਰ ਚੌਂਕ ਵਾਲੀ ਥਾਂ ’ਤੇ ਮਜ਼ਦੂਰ ਭਵਨ ਬਣਾਉਣ ਦੀ ਸਿਫ਼ਾਰਸ਼ ਨੂੰ ਵੀ ਮਨਜ਼ੂਰੀ ਦਿੱਤੀ। ਇਸ ਸਬੰਧੀ ਪਹਿਲਾਂ ਬਣਾਈ ਗਈ ਸਬ-ਕਮੇਟੀ ਦੀ ਰਿਪੋਰਟ ਵਿਚ ਇਸ ਸਥਾਨ ਨੂੰ ਮਜ਼ਦੂਰ ਭਵਨ ਲਈ ਸਭ ਤੋਂ ਉਚਿਤ ਕਰਾਰ ਦਿੱਤਾ ਗਿਆ ਸੀ। ਮੀਟਿੰਗ ਦੌਰਾਨ ਲਾਪਤਾ ਬੱਚਿਆਂ ਦੇ ਮਾਮਲੇ ਦੀ ਵੀ ਸਮੀਖਿਆ ਕੀਤੀ ਗਈ। ਕਮੇਟੀ ਨੂੰ ਦੱਸਿਆ ਗਿਆ ਕਿ ਚੰਡੀਗੜ੍ਹ ’ਚ ਲਾਪਤਾ ਹੋਏ 63 ਬੱਚਿਆਂ ਵਿਚੋਂ 54 ਬੱਚਿਆਂ ਦਾ ਪਤਾ ਲਗਾ ਲਿਆ ਗਿਆ ਹੈ, ਜਦਕਿ ਬਾਕੀ 9 ਬੱਚਿਆਂ ਦੀ ਭਾਲ ਲਈ ਯਤਨ ਜਾਰੀ ਹਨ। ਕਮੇਟੀ ਨੇ ਪੁਲਿਸ ਅਧਿਕਾਰੀਆਂ ਨੂੰ ਇਸ ਪ੍ਰਕਿਰਿਆ ਵਿਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਇਸੇ ਤਰਾਂ ਭੀਖ ਮੰਗਣ ਵਾਲੇ ਬੱਚਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ 56 ਬੱਚਿਆਂ ਨੂੰ ਬਚਾ ਕੇ ਯੂ.ਟੀ. ਚੰਡੀਗੜ੍ਹ ਦੇ ਬਾਲ ਸੰਭਾਲ ਸੰਸਥਾਨਾਂ ਵਿਚ ਰੱਖਿਆ ਗਿਆ ਹੈ। ਇਨ੍ਹਾਂ ਬੱਚਿਆਂ ਨੂੰ ਮੁਫ਼ਤ ਸਿੱਖਿਆ, ਡਾਕਟਰੀ ਸਹਾਇਤਾ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕਮੇਟੀ ਨੇ ਮਲੋਆ ਸਥਿਤ ਸਨੇਹਾਲਿਆ ਦੇ ਨੇੜੇ ਸੀਨੀਅਰ ਸਿਟੀਜ਼ਨ ਹੋਮ ਬਣਾਉਣ ਦਾ ਸੁਝਾਅ ਵੀ ਦਿੱਤਾ। ਕਮੇਟੀ ਦਾ ਮੰਨਣਾ (ਬਾਕੀ ਸਫ਼ਾ 8 ’ਤੇ)
ਪਿਛਲੀ ਖ਼ਬਰ ਕੈਬਨਿਟ ਮੰਤਰੀ ਰਾਜੇਸ਼ ਨਾਗਰ ਵਲੋਂ ਅੰਡਰ-14 ਨਾਰਥ ਜ਼ੋਨ ਕ੍ਰਿਕਟ ਟੂਰਨਾਮੈਂਟ ਦੀ ਟਰਾਫ਼ੀ ਲੋਕ-ਅਰਪਣ ਅਗਲੀ ਖ਼ਬਰ ਪਿੰਡ ਭਾਂਖਰਪੁਰ ਵਿਖੇ ਹਾਈਵੇਅ ’ਤੇ ਵਾਪਰਿਆ ਭਿਆਨਕ ਹਾਦਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।