29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਮੁਬਾਰਿਕਪੁਰ ਵਿਖੇ ਜੇ. ਸੀ. ਬੀ. ਚਾਲਕ ਦੀ ਸ਼ੱਕੀ ਹਾਲਾਤ ’ਚ ਮੌਤ

ਅਜੀਤ ਡੈਸਕ 01-07-2026
ਡੇਰਾਬੱਸੀ, 30 ਜੂਨ (ਰਣਬੀਰ ਸਿੰਘ ਪੜ੍ਹੀ)-ਮੁਬਾਰਿਕਪੁਰ ਦੇ ਰਾਮਗੜ੍ਹ ਰੋਡ ’ਤੇ ਇਕ ਜੇ. ਸੀ. ਬੀ. ਚਾਲਕ ਦੀ ਸ਼ੱਕੀ ਹਾਲਾਤ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਸਪ੍ਰੀਤ ਸਿੰਘ (33) ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਮਿਲਕਸੁਖੀ ਤਹਿਸੀਲ ਜਗਾਧਰੀ ਜ਼ਿਲ੍ਹਾ ਯਮੁਨਾਨਗਰ ਵਜੋਂ ਹੋਈ ਹੈ, ਜੋ ਕਿ ਅਣਵਿਆਹਿਆ ਸੀ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਹ ਰਾਤ ਨੂੰ ਸੌਂਦੇ ਸਮੇਂ ਕਿਸੇ ਅਟੈਕ ਦਾ ਸ਼ਿਕਾਰ ਹੋ ਗਿਆ। ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਉਕਤ ਮਾਮਲੇ ਦੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ. ਐਸ. ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਜਸਪ੍ਰੀਤ ਮੁਬਾਰਿਕਪੁਰ ਸਥਿਤ ‘ਖਾਲਸਾ ਕਰੇਨ ਸਰਵਿਸ’ ’ਤੇ ਬਤੌਰ ਡਰਾਈਵਰ ਕੰਮ ਕਰਦਾ ਸੀ ਅਤੇ ਬੀਤੀ ਰਾਤ ਉਹ ਆਪਣੇ ਦੋਸਤ ਗੁਰਵਿੰਦਰ ਸਿੰਘ ਵਾਸੀ ਭਗਵਾਨਪੁਰ ਦੇ ਨਾਲ ਨੇੜਲੇ ਕੁਆਰਟਰ ’ਚ ਖਾਣਾ ਖਾ ਕੇ ਸੋਇਆ ਸੀ, ਪਰ ਸਵੇਰੇ ਉਹ ਕਮਰੇ ’ਚ ਮ੍ਰਿਤਕ ਹਾਲਤ ’ਚ ਪਾਇਆ ਗਿਆ। ਪੁਲਿਸ ਨੇ ਮ੍ਰਿਤਕ ਦੇ ਮਾਮੇ ਦੇ ਬਿਆਨਾਂ ਦੇ ਆਧਾਰ ’ਤੇ ਬੀ. ਐਨ. ਐਸ. ਦੀ ਧਾਰਾ 194 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਜਾਂਚ ਅਧਿਕਾਰੀ ਅਨੁਸਾਰ ਮੁਢੱਲੀ ਨਜ਼ਰੇ ਮੌਤ ਦਾ ਕਾਰਨ ਹਾਰਟ ਅਟੈਕ ਲੱਗ ਰਿਹਾ ਹੈ, ਪਰ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ।
ਪਿਛਲੀ ਖ਼ਬਰ ਥੈਲੇਸੀਮਿਕ ਚੈਰੀਟੇਬਲ ਟਰੱਸਟ ਨੇ ਆਪਣਾ 105ਵਾਂ ਥੈਲੇਸੀਮੀਆ ਜਾਗਰੂਕਤਾ ਦਿਵਸ ਮਨਾਇਆ ਅਗਲੀ ਖ਼ਬਰ 3 ਅਦਾਲਤਾਂ ਵਲੋਂ ਅਗਾਊਂ ਜ਼ਮਾਨਤ ਰੱਦ ਹੋਣ ਦੇ ਬਾਵਜੂਦ ਮੁਲਜ਼ਮ ਗ੍ਰਿਫ਼ਤਾਰ ਕਿਉਂ ਨਹੀਂ ?- ਹਾਈ ਕੋਰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।