29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਗਰਮੀ ਵਧਣ ਨਾਲ ਚੰਡੀਗੜ੍ਹ ਵਿੱਚ ਬਿਜਲੀ ਦੀ ਮੰਗ ਨੇ ਤੋੜੇ ਪਿਛਲੇ ਸਾਰੇ ਰਿਕਾਰਡ

ਅਜੀਤ ਡੈਸਕ 01-07-2026
ਚੰਡੀਗੜ੍ਹ, 30 ਜੂਨ (ਸੰਦੀਪ ਕੁਮਾਰ ਮਾਹਨਾ) –ਚੰਡੀਗੜ੍ਹ ’ਚ ਗਰਮੀ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਇਸ ਸਾਲ ਦੇ ਸਭ ਤੋਂ ਉੱਚੇ ਪੱਧਰ 461 ਮੈਗਾਵਾਟ ਤੱਕ ਪਹੁੰਚ ਗਈ ਹੈ। ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਿਟੇਡ (ਸੀਪੀਡੀਐਲ) ਨੇ ਕਿਹਾ ਕਿ ਅਗਾਊਂ ਯੋਜਨਾਬੰਦੀ, ਨੈੱਟਵਰਕ ਦੀ ਨਿਰੰਤਰ ਨਿਗਰਾਨੀ ਅਤੇ ਰੋਕਥਾਮੀ ਰੱਖ-ਰਖਾਅ ਕਾਰਨ ਖਪਤਾਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਗਈ। ਸੀ.ਪੀ.ਡੀ.ਐਲ ਅਨੁਸਾਰ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਆਉਣ ਵਾਲੇ ਦਿਨਾਂ ’ਚ ਬਿਜਲੀ ਦੀ ਚੋਟੀ ਦੀ ਮੰਗ ਮੌਜੂਦਾ ਰਿਕਾਰਡ ਤੋਂ ਵੀ ਉੱਪਰ ਜਾ ਸਕਦੀ ਹੈ। ਇਸ ਸਥਿਤੀ ਨਾਲ ਨਜਿੱਠਣ ਲਈ ਬਿਜਲੀ ਵੰਡ ਪ੍ਰਣਾਲੀ ਨੂੰ ਪਹਿਲਾਂ ਹੀ ਮਜ਼ਬੂਤ ਕੀਤਾ ਗਿਆ ਹੈ ਅਤੇ ਸਾਰੇ ਨੈਟਵਰਕ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।ਸੰਸਥਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਲਗਾਤਾਰ ਪੈ ਰਹੀ ਗਰਮੀ ਅਤੇ ਬਿਜਲੀ ਦੀ ਵਧਦੀ ਖਪਤ ਦੇ ਬਾਵਜੂਦ ਪੂਰੇ ਸ਼ਹਿਰ ਵਿਚ ਭਰੋਸੇਯੋਗ ਅਤੇ ਨਿਰਵਿਘਨ ਬਿਜਲੀ ਸਪਲਾਈ ਬਣਾਈ ਰੱਖੀ ਗਈ ਹੈ। ਇਸ ਲਈ ਅਗਾਊਂ ਯੋਜਨਾਬੰਦੀ, ਸੰਚਾਲਕੀ ਕੁਸ਼ਲਤਾ ਅਤੇ ਨੈੱਟਵਰਕ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਤਰਜੀਹ ਦਿੱਤੀ ਗਈ ਹੈ ਤਾਂ ਜੋ ਉੱਚ ਮੰਗ ਦੇ ਸਮੇਂ ਵੀ ਬਿਜਲੀ ਸੇਵਾ ਪ੍ਰਭਾਵਿਤ ਨਾ ਹੋਵੇ। ਅਧਿਕਾਰੀਆਂ ਨੇ ਦੱਸਿਆ ਕਿ ਗਰਮੀਆਂ ਦੇ ਸੀਜ਼ਨ ਤੋਂ ਪਹਿਲਾਂ ਹੀ ਟਰਾਂਸਫਾਰਮਰਾਂ, ਫੀਡਰਾਂ ਅਤੇ ਹੋਰ ਅਹਿਮ ਬਿਜਲੀ ਵੰਡ ਉਪਕਰਨਾਂ ਦਾ ਰੋਕਥਾਮੀ ਰੱਖ-ਰਖਾਅ (ਪ੍ਰੀਵੈਂਟਿਵ ਮੇਨਟੇਨੈਂਸ) ਕੀਤਾ ਗਿਆ ਸੀ। ਇਸ ਦੇ ਨਾਲ ਹੀ ਕਿਸੇ ਵੀ ਤਕਨੀਕੀ ਖਰਾਬੀ ਜਾਂ ਖਪਤਕਾਰਾਂ ਦੀ ਸ਼ਿਕਾਇਤ ਦਾ ਤੁਰੰਤ ਨਿਪਟਾਰਾ ਕਰਨ ਲਈ ਸੰਚਾਲਨ ਅਤੇ ਰੱਖ-ਰਖਾਅ ਨਾਲ ਸਬੰਧਤ ਟੀਮਾਂ ਨੂੰ 24 ਘੰਟੇ ਤਾਇਨਾਤ ਰੱਖਿਆ ਗਿਆ ਹੈ ਤਾਂ ਜੋ ਬਿਜਲੀ ਸਪਲਾਈ ’ਚ ਰੁਕਾਵਟ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ।ਸੀ.ਪੀ.ਡੀ.ਐਲ ਨੇ ਖਪਤਕਾਰਾਂ ਨੂੰ ਵੀ ਬਿਜਲੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਸੰਸਥਾ ਨੇ ਕਿਹਾ ਕਿ ਊਰਜਾ-ਕੁਸ਼ਲ (ਐਨਰਜੀ ਐਫ਼ੀਸ਼ੈਂਟ) ਉਪਕਰਨਾਂ ਦੀ ਵਰਤੋਂ ਕਰਨ ਅਤੇ ਗੈਰ-ਜ਼ਰੂਰੀ ਬਿਜਲੀ ਖਪਤ ਤੋਂ ਬਚਣ ਨਾਲ ਨਾ ਸਿਰਫ਼ ਬਿਜਲੀ ਦਾ ਬਿੱਲ ਘਟੇਗਾ, ਸਗੋਂ ਗਰਿੱਡ ਦੀ ਸਥਿਰਤਾ ਬਣਾਈ ਰੱਖਣ ਅਤੇ ਵਧਦੀ ਮੰਗ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ’ਚ ਵੀ ਮਦਦ ਮਿਲੇਗੀ। ਸੀ.ਪੀ.ਡੀ.ਐਲ ਅਧਿਕਾਰੀਆਂ ਨੇ ਦੁਹਰਾਇਆ ਕਿ ਉਹ ਚੰਡੀਗੜ੍ਹ ਦੇ ਖਪਤਕਾਰਾਂ ਨੂੰ ਸੁਰੱਖਿਅਤ, ਕੁਸ਼ਲ ਅਤੇ ਉੱਚ ਗੁਣਵੱਤਾ ਵਾਲੀ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ। ਇਸ ਦੇ ਨਾਲ ਹੀ ਬਿਜਲੀ ਵੰਡ ਪ੍ਰਣਾਲੀ ਨੂੰ ਹੋਰ ਆਧੁਨਿਕ, ਮਜ਼ਬੂਤ ਅਤੇ ਲਚਕੀਲਾ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿਚ ਵਧਦੀ ਬਿਜਲੀ ਮੰਗ ਨੂੰ ਵੀ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਕੀਤਾ ਜਾ ਸਕੇ।
ਪਿਛਲੀ ਖ਼ਬਰ ਸੂਬੇ ਦੇ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਵਲੋਂ ਲਗਾਤਾਰ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹ... ਅਗਲੀ ਖ਼ਬਰ ਅਗਰਵਾਲ ਸੰਮੇਲਨ ਵਲੋਂ ਆਨੰਦ ਸਿੰਗਲਾ ਚੇਅਰਮੈਨ ਅਤੇ ਪ੍ਰਦੀਪ ਬਾਂਸਲ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।