29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸੂਬੇ ਦੇ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਵਲੋਂ ਲਗਾਤਾਰ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ-ਕੇਵਲ ਸਿੰਘ ਢਿੱਲੋਂ

ਅਜੀਤ ਡੈਸਕ 01-07-2026
ਚੰਡੀਗੜ੍ਹ, 30 ਜੂਨ (ਸੰਦੀਪ ਕੁਮਾਰ ਮਾਹਨਾ) -ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪੰਜਾਬ ’ਚ ਚੱਲ ਰਹੇ ਕੌਮੀ ਰਾਜਮਾਰਗਾਂ ਅਤੇ ਹੋਰ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਸੂਬੇ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਮੁਲਾਕਾਤ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿਚ ਚੱਲ ਰਹੇ ਕੌਮੀ ਰਾਸ਼ਟਰੀ ਰਾਜਮਾਰਗਾਂ ਅਤੇ ਹੋਰ ਅਹਿਮ ਪ੍ਰੋਜੈਕਟਾਂ ਲਈ ਕੇਂਦਰ ਸਰਕਾਰ ਵਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਨਿਤਿਨ ਗਡਕਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੂਬੇ ਦੇ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਆਵਾਜਾਈ ਦੇ ਨਾਲ-ਨਾਲ ਉਦਯੋਗਿਕ ਅਤੇ ਆਰਥਿਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲੇਗਾ। ਇਸ ਮੌਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਕੇਂਦਰ ਸਰਕਾਰ ਭਾਰਤਮਾਲਾ ਪ੍ਰੋਜੈਕਟ ਤਹਿਤ ਦੇਸ਼ ਭਰ ’ਚ ਆਧੁਨਿਕ ਹਾਈਵੇਅ ਅਤੇ ਐਕਸਪ੍ਰੈਸਵੇਅ ਦਾ ਵਿਸ਼ਾਲ ਨੈੱਟਵਰਕ ਤਿਆਰ ਕਰ ਰਹੀ ਹੈ। ਇਸ ਯੋਜਨਾ ਅਧੀਨ ਬਣ ਰਿਹਾ ਜਾਮਨਗਰ-ਅੰਮ੍ਰਿਤਸਰ ਆਰਥਿਕ ਲਾਂਘਾ ਪੰਜਾਬ ਨੂੰ ਰਾਜਸਥਾਨ ਅਤੇ ਗੁਜਰਾਤ ਦੇ ਪ੍ਰਮੁੱਖ ਵਪਾਰਕ ਕੇਂਦਰਾਂ ਨਾਲ ਜੋੜੇਗਾ, ਜਿਸ ਨਾਲ ਵਪਾਰ, ਉਦਯੋਗ, ਰੋਜ਼ਗਾਰ ਅਤੇ ਆਰਥਿਕ ਵਿਕਾਸ ਨੂੰ ਹੋਰ ਗਤੀ ਮਿਲੇਗੀ।ਮੁਲਾਕਾਤ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿਚ ਚੱਲ ਰਹੇ ਸੜਕੀ ਵਿਕਾਸ ਪ੍ਰੋਜੈਕਟ ਕੇਂਦਰੀ ਫੰਡਾਂ ਨਾਲ ਅੱਗੇ ਵੱਧ ਰਹੇ ਹਨ, ਜੋ ਕੇਂਦਰ ਸਰਕਾਰ ਦੀ ਵਿਕਾਸ ਪੱਖੀ ਨੀਤੀ ਦਾ ਪ੍ਰਤੀਕ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਖ਼ੁਦ ਕੋਈ ਵੱਡੇ ਵਿਕਾਸ ਕਾਰਜ ਕਰਨ ਦੀ ਬਜਾਏ ਇਸ਼ਤਿਹਾਰਬਾਜ਼ੀ ਰਾਹੀਂ ਸਿਹਰਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਕੇਂਦਰ ਸਰਕਾਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਰਾਹੀਂ ਪੰਜਾਬ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇ ਰਹੀ ਹੈ। ਢਿੱਲੋਂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ’ਚ ਵੀ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਨਵੇਂ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾਵੇਗੀ। ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਪੰਜਾਬ ਦੇ ਆਰਥਿਕ ਵਿਕਾਸ, ਉਦਯੋਗਿਕ ਨਿਵੇਸ਼ ਅਤੇ ਰੋਜ਼ਗਾਰ ਦੇ ਮੌਕਿਆਂ ’ਚ ਵੀ ਵਾਧਾ ਹੋਵੇਗਾ।
ਪਿਛਲੀ ਖ਼ਬਰ ਸੜਕ ਹਾਦਸੇ ’ਚ 11 ਸਾਲਾ ਬੱਚੇ ਦੀ ਮੌਤ ਅਗਲੀ ਖ਼ਬਰ ਗਰਮੀ ਵਧਣ ਨਾਲ ਚੰਡੀਗੜ੍ਹ ਵਿੱਚ ਬਿਜਲੀ ਦੀ ਮੰਗ ਨੇ ਤੋੜੇ ਪਿਛਲੇ ਸਾਰੇ ਰਿਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।