29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸੜਕ ਹਾਦਸੇ ’ਚ 11 ਸਾਲਾ ਬੱਚੇ ਦੀ ਮੌਤ

ਅਜੀਤ ਡੈਸਕ 01-07-2026
ਚੰਡੀਗੜ੍ਹ, 30 ਜੂਨ (ਕਪਿਲ ਵਧਵਾ)– ਥਾਣਾ ਸੈਕਟਰ-31 ਦੇ ਅਧਿਕਾਰ ਖੇਤਰ ਅਧੀਨ ਹੱਲੋਮਾਜਰਾ ਲਾਈਟ ਪੁਆਇੰਟ ਨੇੜੇ ਸੋਮਵਾਰ ਦੇਰ ਰਾਤ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ 11 ਸਾਲਾ ਸੁਸ਼ਾਂਤ ਸ਼ੇਖਰ ਦੀ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਬੱਚਾ ਆਪਣੇ ਪਿਤਾ ਨਾਲ ਦੁਕਾਨ ਤੋਂ ਸਮਾਨ ਲੈ ਕੇ ਘਰ ਵਾਪਸ ਆ ਰਿਹਾ ਸੀ। ਪੁਲਿਸ ਅਨੁਸਾਰ ਟਰੱਕ ਚਾਲਕ ਸ਼ਹਿਜ਼ਾਦ ਅਹਿਮਦ (24) ਨੇ ਕਥਿਤ ਤੌਰ ‘ਤੇ ਲਾਲ ਬੱਤੀ ਦੀ ਉਲੰਘਣਾ ਕਰਦੇ ਹੋਏ ਟਰੱਕ ਸੜਕ ਪਾਰ ਕਰਵਾਉਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਸੁਸ਼ਾਂਤ ਟਰੱਕ ਦੇ ਟਾਇਰਾਂ ਹੇਠਾਂ ਆ ਗਿਆ। ਹਾਦਸੇ ਵਿਚ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਸਾਰਾ ਮੰਜ਼ਰ ਬੱਚੇ ਦੇ ਪਿਤਾ ਦੇ ਸਾਹਮਣੇ ਵਾਪਰਿਆ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਪਰ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਦਾ ਪਿੱਛਾ ਕੀਤਾ ਅਤੇ ਡੇਰਾਬੱਸੀ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਹਾਦਸੇ ਵਿਚ ਵਰਤਿਆ ਗਿਆ ਟਰੱਕ ਵੀ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਥਾਣਾ ਸੈਕਟਰ-31 ਦੇ ਐੱਸ.ਐੱਚ.ਓ. ਇੰਸਪੈਕਟਰ ਹਰੀਓਮ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਬੀ.ਐੱਨ.ਐੱਸ. ਦੀ ਧਾਰਾ 105 (ਗੈਰ ਇਰਦਾਤਨ ਹੱਤਿਆ) ਅਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਸਬੰਧੀ ਬਣਦੀਆਂ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੰਗਲਵਾਰ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਗਿਆ।
ਪਿਛਲੀ ਖ਼ਬਰ ਗੈਂਗਸਟਰਾਂ ’ਤੇ ਵਾਰ ਦਾ 161ਵਾਂ ਦਿਨ ਪੰਜਾਬ ਪੁਲਿਸ ਵਲੋਂ 674 ਥਾਈਂ ਛਾਪੇਮਾਰੀ; 382 ਗ੍ਰਿਫ਼ਤਾਰ ਅਗਲੀ ਖ਼ਬਰ ਸੂਬੇ ਦੇ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਵਲੋਂ ਲਗਾਤਾਰ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।