29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਆਈ.ਡੀ.ਐੱਫ.ਸੀ. ਬੈਂਕ ਘੁਟਾਲਾ ਦੇ ਮਾਮਲੇ ’ਚ ਸੀ. ਬੀ. ਆਈ. ਵਲੋਂ ਦੋ ਬੈਂਕ ਕਰਮਚਾਰੀ ਗ੍ਰਿਫ਼ਤਾਰ

ਅਜੀਤ ਡੈਸਕ 01-07-2026
ਪੰਚਕੂਲਾ, 30 ਜੂਨ (ਕਪਿਲ)-ਸੀ. ਬੀ. ਆਈ. ਨੇ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਆਈ. ਡੀ. ਐਫ. ਸੀ. ਬੈਂਕ ਘੁਟਾਲੇ ਦੇ ਮਾਮਲੇ ‘ਚ ਦੋ ਬੈਂਕ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਿਲ ਕੀਤੀ ਹੈ। ਮੁਲਜ਼ਮਾਂ ‘ਚ ਇਕ ਆਈ. ਡੀ. ਐਫ. ਸੀ. ਫਰਸਟ ਬੈਂਕ ਦਾ ਅਕਾਊਂਟੈਂਟ ਅਤੇ ਇਕ ਏ. ਯੂ. ਸਮਾਲ ਫਾਈਨਾਂਸ ਬੈਂਕ ਦਾ ਡਾਟਾ ਐਂਟਰੀ ਆਪ੍ਰੇਟਰ ਸ਼ਾਮਿਲ ਹੈ। ਸੀ. ਬੀ ਆਈ. ਨੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਨ ਉਪਰੰਤ ਅਦਾਲਤ ‘ਚ ਪੇਸ਼ ਕੀਤਾ, ਜਿਥੋਂ ਉਨ੍ਹਾਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਰਿਮਾਂਡ ਦੌਰਾਨ ਸੀ. ਬੀ. ਆਈ. ਦੋਵਾਂ ਮੁਲਜ਼ਮਾਂ ਤੋਂ ਕਰੋੜਾਂ ਰੁ. ਦੇ ਕਥਿਤ ਗਬਨ ਅਤੇ ਵਿੱਤੀ ਹੇਰਾ-ਫੇਰੀ ਸੰਬੰਧੀ ਵਿਸਥਾਰ ਸਹਿਤ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ‘ਚ ਹੋਏ ਕਥਿਤ ਕਰੋੜਾਂ ਰੁ. ਦੇ ਗਬਨ ਮਾਮਲੇ ‘ਚ ਸੀ. ਬੀ. ਆਈ. ਲਗਾਤਾਰ ਕਾਰਵਾਈ ਕਰ ਰਹੀ ਹੈ। ਇਸ ਤੋਂ ਪਹਿਲਾਂ ਸੀ. ਬੀ. ਆਈ. ਨੇ ਹਰਿਆਣਾ ਦੇ ਸੀਨੀਅਰ ਆਈ. ਏ. ਐਸ. ਅਧਿਕਾਰੀ ਪੰਕਜ ਅਗਰਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਇਲਾਵਾ ਹੋਰਨਾਂ ਸ਼ੱਕੀ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਂਚ ਏਜੰਸੀ ਲਈ ਦੋਵੇਂ ਬੈਂਕ ਕਰਮਚਾਰੀਆਂ ਦੀ ਗ੍ਰਿਫ਼ਤਾਰੀ ਨੂੰ ਅਹਿਮ ਕੜੀ ਮੰਨਿਆ ਜਾ ਰਿਹਾ ਹੈ। ਸੀ. ਬੀ. ਆਈ. ਨੂੰ ਆਸ ਹੈ ਕਿ ਪੁੱਛਗਿੱਛ ਦੌਰਾਨ ਵਿੱਤੀ ਲੈਣ-ਦੇਣ ਅਤੇ ਕਥਿਤ ਹੇਰਾ-ਫੇਰੀ ਨਾਲ ਜੁੜੇ ਹੋਰ ਮਹੱਤਵਪੂਰਨ ਤੱਥ ਸਾਹਮਣੇ ਆਉਣਗੇ, ਜਿਨ੍ਹਾਂ ਦੇ ਆਧਾਰ ‘ਤੇ ਆਉਣ ਵਾਲੇ ਸਮੇਂ ‘ਚ ਹੋਰ ਵਿਅਕਤੀਆਂ ਖ਼ਿਲਾਫ਼ ਵੀ ਕਾਰਵਾਈ ਹੋ ਸਕਦੀ ਹੈ।
ਪਿਛਲੀ ਖ਼ਬਰ ਚੰਡੀਗੜ੍ਹ ਰਾਸ਼ਟਰੀ ਟੀਕਾਕਰਨ ਦਿਵਸ-2026 ਪਲਸ ਪੋਲੀਓ ਮੁਹਿੰਮ ਦੀ ਅੱਜ ਹੋਈ ਸਮਾਪਤੀ ਅਗਲੀ ਖ਼ਬਰ ਗੈਂਗਸਟਰਾਂ ’ਤੇ ਵਾਰ ਦਾ 161ਵਾਂ ਦਿਨ ਪੰਜਾਬ ਪੁਲਿਸ ਵਲੋਂ 674 ਥਾਈਂ ਛਾਪੇਮਾਰੀ; 382 ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।