30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਵਾ. ਨੰ. 41 ਦੀ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਵਾਰਡ ਦੇ ਵਿਕਾਸ ਸੰਬੰਧੀ ਵਿਧਾਇਕ ਕੁਲਵੰਤ ਸਿੰਘ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 01-07-2026
ਐੱਸ. ਏ. ਐੱਸ. ਨਗਰ, 30 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਨਗਰ ਨਿਗਮ ਦੇ ਵਾਰਡ ਨੰ. 41 ਦੀ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਆਪਣੇ ਪਤੀ ਤੇ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨਾਲ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕਰਕੇ ਆਪਣੇ ਵਾਰਡ ਅਧੀਨ ਆਉਂਦੇ ਪਿੰਡ ਸੰਭਾਲਕੀ, ਨਾਨੂੰਮਾਜਰਾ, ਵੇਵ ਐਸਟੇਟ ਸੈਕਟਰ-85, ਪ੍ਰੀਤ ਸਿਟੀ ਸੈਕਟਰ-86 ਅਤੇ ਸੈਕਟਰ-88 ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤਾ। ਇਸ ਮੌਕੇ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਦੇ ਵਸਨੀਕ ਲੰਬੇ ਸਮੇਂ ਤੋਂ ਕਈ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਪ੍ਰੇਸ਼ਾਨ ਹਨ। ਉਨ੍ਹਾਂ ਵਿਧਾਇਕ ਕੁਲਵੰਤ ਸਿੰਘ ਤੋਂ ਬਰਸਾਤੀ ਪਾਣੀ ਦੀ ਨਿਕਾਸੀ ਦਾ ਪੱਕਾ ਹੱਲ ਕਰਨ ਅਤੇ ਸਮੂਹ ਇਲਾਕੇ ਨੂੰ ਸਾਫ਼-ਸੁਥਰਾ ਪੀਣ ਵਾਲਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸੈਨੀਟੇਸ਼ਨ ਅਤੇ ਸੀਵਰੇਜ ਪ੍ਰਣਾਲੀ ਵਿਚ ਸੁਧਾਰ, ਪਿੰਡਾਂ ਦੀਆਂ ਨਾਲੀਆਂ, ਗਲੀਆਂ ਅਤੇ ਸੜਕਾਂ ਦੀ ਸਾਫ਼ ਸਫ਼ਾਈ, ਮੁਰੰਮਤ, ਖ਼ਰਾਬ ਸੜਕਾਂ ਦਾ ਨਿਰਮਾਣ, ਸਟਰੀਟ ਲਾਈਟਾਂ ਦੀ ਸਥਾਪਨਾ ਤੇ ਮੁਰੰਮਤ, ਘਰ-ਘਰ ਨਿਯਮਿਤ ਕੂੜਾ ਇਕੱਠਾ ਕਰਨ ਦੀ ਵਿਵਸਥਾ, ਨਵੇਂ ਪਾਰਕ ਤੇ ਪੁਰਾਣੇ ਪਾਰਕਾਂ ਦੀ ਸਫ਼ਾਈ ਅਤੇ ਰੱਖ-ਰਖਾਅ, ਟ੍ਰੈਫ਼ਿਕ ਸਿੰਗਨਲਾਂ ਦੀ ਸਥਾਪਨਾ ਅਤੇ ਹੋਰ ਬੁਨਿਆਦੀ ਨਾਗਰਿਕ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਦੀ ਮੰਗ ਵੀ ਰੱਖੀ। ਉਨ੍ਹਾਂ ਦੱਸਿਆ ਕਿ ਵਿਧਾਇਕ ਕੁਲਵੰਤ ਸਿੰਘ ਨੇ ਸਾਰੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ‘ਤੇ ਅੱਗੇ ਵਧਾਇਆ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਪਿਛਲੀ ਖ਼ਬਰ ਮੁਹਾਲੀ ਦੇ ਵਾ. ਨੰ. 6 ’ਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਬੱਚਿਆਂ ਵਿਚਕਾਰ ਗੁਰਬਾਣੀ ਕੰਠ, ਕਵਿਤਾ, ਭਾਸ਼ਨ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।