30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਮੁਹਾਲੀ ਦੇ ਵਾ. ਨੰ. 6 ’ਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ

ਅਜੀਤ ਡੈਸਕ 01-07-2026
ਐੱਸ. ਏ. ਐੱਸ. ਨਗਰ, 30 ਜੂਨ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਅੱਜ ਮੁਹਾਲੀ ਦੇ ਵਾਰਡ ਨੰ. 6 ‘ਚ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਵਾਰਡ ਨੰ. 6 ਤੋਂ ਕੌਂਸਲਰ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕੈਂਪ ਦਾ ਜਾਇਜ਼ਾ ਲੈਂਦਿਆਂ ਮਹਿਲਾਵਾਂ ਨਾਲ ਗੱਲਬਾਤ ਕਰਕੇ ਯੋਜਨਾ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਅਤੇ ਸਵੈ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਯੋਗ ਮਹਿਲਾਵਾਂ ਨੂੰ ਸਰਕਾਰ ਵਲੋਂ ਨਿਰਧਾਰਤ ਨਿਯਮਾਂ ਅਨੁਸਾਰ ਇਸ ਯੋਜਨਾ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਾ. ਨੰ. 6 ‘ਚ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕਿਸੇ ਵੀ ਯੋਗ ਮਹਿਲਾ ਨੂੰ ਰਜਿਸਟ੍ਰੇਸ਼ਨ ਕਰਵਾਉਣ ‘ਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਅਪੀਲ ਕੀਤੀ ਕਿ ਰਜਿਸਟ੍ਰੇਸ਼ਨ ਸਮੇਂ ਆਧਾਰ ਕਾਰਡ, ਵੋਟਰ ਕਾਰਡ ਅਤੇ ਬੈਂਕ ਪਾਸਬੁੱਕ ਨਾਲ ਲਿਆਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਯੋਗ ਮਹਿਲਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਅਦ ‘ਚ ਵੀ ਪੂਰੀ ਹੁੰਦੀ ਹੈ ਤਾਂ ਵੀ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਉਸ ਨੂੰ ਯੋਜਨਾ ਦਾ ਲਾਭ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਰਕਾਰ ਵਲੋਂ ਨਿਰਧਾਰਤ ਸ਼ਰਤਾਂ ਅਨੁਸਾਰ ਹੋਰ ਯੋਗ ਮਹਿਲਾਵਾਂ ਵੀ ਇਸ ਯੋਜਨਾ ਦਾ ਲਾਭ ਲੈ ਸਕਣਗੀਆਂ।
ਪਿਛਲੀ ਖ਼ਬਰ ਹਸਪਤਾਲ ’ਚ ਦਾਖ਼ਲ ਮਰੀਜ਼ ਦੀ ਕੁੱਟਮਾਰ ਦੇ ਮਾਮਲੇ ’ਚ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਨਿਹੰਗ ਸਿੰਘਾਂ ਨੇ ਲਗਾਇਆ ਜਾਮ ਅਗਲੀ ਖ਼ਬਰ ਵਾ. ਨੰ. 41 ਦੀ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਵਾਰਡ ਦੇ ਵਿਕਾਸ ਸੰਬੰਧੀ ਵਿਧਾਇਕ ਕੁਲਵੰਤ ਸਿੰਘ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।