ਵਿਦਿਆਰਥੀ ਜਥੇਬੰਦੀ ‘ਸਾਖੀ’ ਨੇ ਡਾਇਰੈਕਟਰ ਸਪੋਰਟਸ ਨੂੰ ਸੌਂਪਿਆ ਮੰਗ ਪੱਤਰ
ਚੰਡੀਗੜ੍ਹ, 7 ਅਗਸਤ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਦੇ ਸਪੋਰਟਸ ਗਰਾਊਂਡ ਦੀ ਕਥਿਤ ਤੌਰ ’ਤੇ ਮਾੜੀ ਸਾਂਭ-ਸੰਭਾਲ ਕਾਰਨ ਵਿਦਿਆਰਥੀ ਜਥੇਬੰਦੀ ‘ਸਾਖੀ’ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਡਾਇਰੈਕਟਰ ਸਪੋਰਟਸ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਹਰਮਨ ਢਿੱਲੋਂ ਅਤੇ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਪੋਰਟਸ ਗਰਾਊਂਡ ਅਤੇ ਰਨਿੰਗ ਟਰੈਕ ਦੀਆਂ ਕਥਿਤ ਕਮੀਆਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਗਿਆ ਅਤੇ ਤੁਰੰਤ ਸੁਧਾਰਾਤਮਕ ਕਾਰਵਾਈ ਦੀ ਮੰਗ ਕੀਤੀ ਗਈ।
ਅਜੀਤ ਡੈਸਕ
08-08-2026