08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਡੇਰਾਬੱਸੀ, 7 ਅਗਸਤ (ਗੁਰਮੀਤ ਸਿੰਘ)- ਡੇਰਾਬੱਸੀ ਪੁਲਿਸ ਤੇ ਆਬਕਾਰੀ ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਜਵਾਹਰਪੁਰ ਤੋਂ ਇਕ ਵਿਅਕਤੀ ਨੂੰ ਚੰਡੀਗੜ੍ਹ ‘ਚ ਵਿਕਣਯੋਗ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਅਜੀਤ ਡੈਸਕ 08-08-2026
ਡੇਰਾਬੱਸੀ, 7 ਅਗਸਤ (ਗੁਰਮੀਤ ਸਿੰਘ)- ਡੇਰਾਬੱਸੀ ਪੁਲਿਸ ਤੇ ਆਬਕਾਰੀ ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਜਵਾਹਰਪੁਰ ਤੋਂ ਇਕ ਵਿਅਕਤੀ ਨੂੰ ਚੰਡੀਗੜ੍ਹ ‘ਚ ਵਿਕਣਯੋਗ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਆਬਕਾਰੀ ਇੰਸਪੈਕਟਰ ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਆਪਣੀ ਟੀਮ ਸਮੇਤ ਪਿੰਡ ਜਵਾਹਰਪੁਰ ‘ਚ ਨਾਜਾਇਜ਼ ਸ਼ਰਾਬ ਦੀ ਵਿਕਰੀ ਸੰਬੰਧੀ ਜਾਂਚ ਕਰ ਰਹੇ ਸਨ। ਇਸੇ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਪਿੰਡ ਦਾ ਇਕ ਵਿਅਕਤੀ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਪਿੰਡ ‘ਚ ਮਹਿੰਗੇ ਭਾਅ ‘ਤੇ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਉਹ ਸ਼ਰਾਬ ਵੇਚ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਟੀਮ ਨੇ ਤੁਰੰਤ ਛਾਪੇਮਾਰੀ ਕਰਕੇ ਮੁਲਜ਼ਮ ਨੂੰ ਮੌਕੇ ਤੋਂ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ‘ਚੋਂ 34 ਬੋਤਲਾਂ ਟ੍ਰਿਪਲ ਨਾਈਨ ਪਾਵਰ ਸਟਾਰ ਫਾਈਨ ਵਿਸਕੀ ਅਤੇ 42 ਅੱਧੀਏ ਸ਼ੌਕੀਨ ਸੰਤਰਾ (ਫਾਰ ਸੇਲ ਇੰਨ ਚੰਡੀਗੜ੍ਹ) ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਮੁਲਜ਼ਮ ਬਰਾਮਦ ਸ਼ਰਾਬ ਸੰਬੰਧੀ ਕੋਈ ਢੁਕਵਾਂ ਲਾਇਸੰਸ ਜਾਂ ਪਰਮਿਟ ਪੇਸ਼ ਨਹੀਂ ਕਰ ਸਕਿਆ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਬਲਬੀਰ ਸਿੰਘ ਉਰਫ਼ ਬੀਰਾ ਵਾਸੀ ਪਿੰਡ ਜਵਾਹਰਪੁਰ (ਡੇਰਾਬੱਸੀ) ਵਜੋਂ ਹੋਈ ਹੈ। ਬਰਾਮਦ ਸ਼ਰਾਬ ਅਤੇ ਮੁਲਜ਼ਮ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਲਈ ਏ. ਐੱਸ. ਆਈ. ਮੁਕੇਸ਼ ਕੁਮਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਅਕਾਲੀ ਦਲ, ਕਾਂਗਰਸ ਤੇ ‘ਆਪ’ ਦੇ ਕਈ ਆਗੂਆਂ ਨੇ ਫ਼ੜਿਆ ਭਾਜਪਾ ਦਾ ਪੱਲਾ ਅਗਲੀ ਖ਼ਬਰ ਨਸ਼ਾ ਕਰਨ ਵਾਲੇ 3 ਵਿਅਕਤੀ ਕਾਬੂ ਇਕ ਕਥਿਤ ਡਰੱਗ ਤਸਕਰ ਵੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।