ਮਾਤਾ ਰਣਜੀਤ ਕੌਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਮੁੱਲਾਂਪੁਰ ਗਰੀਬਦਾਸ, 8 ਅਗਸਤ (ਦਿਲਬਰ ਸਿੰਘ ਖੈਰਪੁਰ)-ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਟਰੱਸਟ ਰਤਵਾੜਾ ਸਾਹਿਬ ਦੇ ਬਾਨੀ ਸੰਤ ਬਾਬਾ ਵਰਿਆਮ ਸਿੰਘ ਦੇ ਜੀਵਨ ਸਾਥੀ ਮਾਤਾ ਰਣਜੀਤ ਕੌਰ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ‘ਚ ਦੂਰੋਂ-ਨੇੜਿਓਂ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਲੁਆਈ। ਇਸ ਸਮਾਗਮ ਦੀ ਸ਼ੁਰੂਆਤ ਸਵੇਰੇ 8 ਵਜੇ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਕੇ ਕਰਵਾਈ ਗਈ, ਉਪਰੰਤ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਤੇ ਸੰਤ ਵਰਿਆਮ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਵਲੋਂ ਕੀਰਤਨ ਅਤੇ ਸਵਾਮੀ ਦਿਆ ਨੰਦ ਵਲੋਂ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਮੁੱਲਾਂਪੁਰ ਗਰੀਬਦਾਸ, 8 ਅਗਸਤ (ਦਿਲਬਰ ਸਿੰਘ ਖੈਰਪੁਰ)-ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਟਰੱਸਟ ਰਤਵਾੜਾ ਸਾਹਿਬ ਦੇ ਬਾਨੀ ਸੰਤ ਬਾਬਾ ਵਰਿਆਮ ਸਿੰਘ ਦੇ ਜੀਵਨ ਸਾਥੀ ਮਾਤਾ ਰਣਜੀਤ ਕੌਰ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ‘ਚ ਦੂਰੋਂ-ਨੇੜਿਓਂ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਲੁਆਈ। ਇਸ ਸਮਾਗਮ ਦੀ ਸ਼ੁਰੂਆਤ ਸਵੇਰੇ 8 ਵਜੇ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਕੇ ਕਰਵਾਈ ਗਈ, ਉਪਰੰਤ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਤੇ ਸੰਤ ਵਰਿਆਮ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਵਲੋਂ ਕੀਰਤਨ ਅਤੇ ਸਵਾਮੀ ਦਿਆ ਨੰਦ ਵਲੋਂ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਬਾਅਦ ਖੁਜਾਲੇ ਵਾਲੀਆਂ ਬੀਬੀਆਂ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਅਤੇ ਰਾਗੀ ਭਾਈ ਗੁਰਪ੍ਰੀਤ ਸਿੰਘ ਫ਼ਰੀਦਕੋਟ ਵਾਲਿਆਂ, ਗਿਆਨੀ ਇਕਬਾਲ ਸਿੰਘ ਲੁਧਿਆਣਾ ਵਾਲਿਆਂ, ਭਾਈ ਕੁਲਬੀਰ ਸਿੰਘ ਟਰੱਸਟ ਰਤਵਾੜਾ ਸਾਹਿਬ ਦੇ ਜਥੇ, ਬੀਬੀ ਉਜਾਗਰ ਕੌਰ, ਭਾਈ ਰਣਜੀਤ ਸਿੰਘ, ਭਾਈ ਜਸਵਿੰਦਰ ਸਿੰਘ ਘੋਲਾ ਤੇ ਵਾਈਸ ਚੇਅਰਮੈਨ ਬਾਬਾ ਹਰਪਾਲ ਸਿੰਘ ਨੇ ਕੀਰਤਨ ਤੇ ਕਥਾ-ਵਿਚਾਰਾਂ ਦੁਾਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬੀ. ਐੱਡ ਕਾਲਜ ਰਤਵਾੜਾ ਸਾਹਿਬ ਦੇ ਬੀ. ਐੱਡ ਵਿਚ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਿਲ ਕਰਨ ਵਾਲੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਅੰਤ ਵਿਚ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਨੇ ਆਪਣੇ ਪ੍ਰਵਚਨਾਂ ਦੌਰਾਨ ਸਤਿਕਾਰਯੋਗ ਮਾਤਾ ਰਣਜੀਤ ਕੌਰ ਦੇ ਜੀਵਨ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਰਤਵਾੜਾ ਸਾਹਿਬ ਦੇ ਇਤਿਹਾਸ ਤੇ ਵਿਕਾਸ ‘ਚ ਉਨ੍ਹਾਂ ਦਾ ਵੱਡਮੁੱਲਾ ਯੋਗਦਾਨ ਹੈ। ਸੰਗਤਾਂ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਕਰਵਾਏ ਅੰਮ੍ਰਿਤ ਸੰਚਾਰ ਦੌਰਾਨ ਵੱਡੀ ਗਿਣਤੀ ਸੰਗਤਾਂ ਗੁਰੂ ਲੜ ਲੱਗੀਆਂ। ਬਾਬਾ ਲਖਬੀਰ ਸਿੰਘ ਨੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸਿੱਖ ਤਵਾਰੀਖ ‘ਚ ਬੀਬੀਆਂ ਦੀਆਂ ਸੇਵਾਵਾਂ ਅਤੇ ਕੁਰਬਾਨੀਆਂ ਕਿਸੇ ਪੱਖੋਂ ਘੱਟ ਨਹੀਂ ਹਨ। ਬੀਬੀਆਂ ਦੇ ਜ਼ਿਕਰ ਤੋਂ ਬਿਨਾਂ ਸਿੱਖ ਤਵਾਰੀਖ ਅਧੂਰੀ ਰਹੇਗੀ। ਇਸੇ ਤਰ੍ਹਾਂ ਰਤਵਾੜਾ ਸਾਹਿਬ ਦੇ ਇਤਿਹਾਸ ਤੇ ਵਿਕਾਸ ਵਿਚ ਮਾਤਾ ਰਣਜੀਤ ਕੌਰ ਦਾ ਵਡਮੁੱਲਾ ਯੋਗਦਾਨ ਹੈ। ਉਨ੍ਹਾਂ ਨੇ ਸੰਤ ਬਾਬਾ ਵਰਿਆਮ ਸਿੰਘ ਦੇ ਨਾਲ ਗੁਰਮਤਿ ਪ੍ਰਚਾਰ ਤੇ ਪਰਉਪਕਾਰੀ ਕਾਰਜਾਂ ਵਿਚ ਪੂਰੀ ਜ਼ਿੰਦਗੀ ਜਮ ਕੇ ਸਾਥ ਦਿੱਤਾ। ਸਮਾਗਮ ਦੌਰਾਨ ਸਟੇਜ ਦੀ ਸੇਵਾ ਭਾਈ ਜਸਵੰਤ ਸਿੰਘ ਵਲੋਂ ਬਾਖ਼ੂਬੀ ਨਿਭਾਈ ਗਈ। ਅੰਤ ‘ਚ ਡਾ. ਭਾਈ ਸੁਖਵਿੰਦਰ ਸਿੰਘ ਵਲੋਂ ਅਰਦਾਸ ਕਰਕੇ ਸਮਾਗਮ ਦੀ ਸਮਾਪਤੀ ਕਰਵਾਈ ਗਈ।