10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਘਰਾਂ ’ਚ ਗੰਦੇ ਪਾਣੀ ਦੀ ਸਪਲਾਈ ਹੋਣ ਕਾਰਨ ਸਿਟੀ ਇਨਕਲੇਵ ਦੇ ਵਸਨੀਕ ਪ੍ਰੇਸ਼ਾਨ

ਜ਼ੀਰਕਪੁਰ, 9 ਅਗਸਤ (ਮਨਿੰਦਰ ਸਿੰਘ)-ਵਾ. ਨੰ.

ਅਜੀਤ ਡੈਸਕ 10-08-2026
ਜ਼ੀਰਕਪੁਰ, 9 ਅਗਸਤ (ਮਨਿੰਦਰ ਸਿੰਘ)-ਵਾ. ਨੰ. 30 ’ਚ ਪੈਂਦੇ ਸਿਟੀ ਇਨਕਲੇਵ ਦੇ ਵਸਨੀਕ ਘਰਾਂ ’ਚ ਆ ਰਹੀ ਗੰਦੇ ਪਾਣੀ ਦੀ ਸਪਲਾਈ ਕਾਰਨ ਬਹੁਤ ਪ੍ਰੇਸ਼ਾਨ ਹਨ। ਇਹ ਸਮੱਸਿਆ ਪਿਛਲੇ ਕਈ ਦਿਨਾਂ ਤੋਂ ਆ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਪੀਣ ਲਈ ਸਾਫ ਪਾਣੀ ਵੱਖਰੇ ਤੌਰ ’ਤੇ ਲੈਣਾ ਪੈ ਰਿਹਾ ਹੈ। ਇਸ ਸਮੱਸਿਆ ਕਾਰਨ ਲੋਕਾਂ ’ਚ ਪ੍ਰਸ਼ਾਸਨ ਪ੍ਰਤੀ ਰੋਸ ਪੈਦਾ ਹੋ ਰਿਹਾ ਹੈ। ਉਕਤ ਮਾਮਲੇ ਦੀ ਜਾਣਕਾਰੀ ਦਿੰਦਿਆਂ ਸਾਬਕਾ ਕੌਂਸਲਰ ਨਵਤੇਜ ਨਵੀ ਨੇ ਦੱਸਿਆ ਕਿ ਇਥੇ ਸੀਵਰੇਜ ਦਾ ਪਾਣੀ, ਪੀਣ ਵਾਲੇ ਪਾਣੀ ਦੀ ਲਾਈਨ ’ਚ ਮਿਲਣ ਕਾਰਨ ਗੰਭੀਰ ਸਮੱਸਿਆ ਬਣੀ ਹੋਈ ਹੈ। ਇਸ ਸੰਬੰਧੀ ਸੰਬੰਧਿਤ ਤੇ ਉੱਚ ਅਧਿਕਾਰੀਆਂ ਨੂੰ ਕਈ ਵਾਰ ਦੱਸਿਆ ਜਾ ਚੁੱਕਿਆ ਹੈ, ਪਰ ਇਸ ਸਮੱਸਿਆ ਦਾ ਕੋਈ ਸਥਾਈ ਹੱਲ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਕੇ ਸਥਿਤੀ ਵੇਖਦੇ ਹਨ ਅਤੇ ਛੇਤੀ ਸਮੱਸਿਆ ਦਾ ਹੱਲ ਕਰਨ ਦਾ ਭਰੋਸਾ ਦਿੰਦੇ ਹਨ, ਪਰ ਕੁਝ ਸਮੇਂ ਬਾਅਦ ਸਥਿਤੀ ਜਿਉਂ ਦੀ ਤਿਉਂ ਹੋ ਜਾਂਦੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪੀਣ ਵਾਲੇ ਪਾਣੀ ’ਚ ਗੰਦੇ ਪਾਣੀ ਦੀ ਮਿਲਾਵਟ ਕਾਰਨ ਬਿਮਾਰੀ ਫੈਲਣ ਦਾ ਖਤਰਾ ਵੀ ਰਹਿੰਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਇਸ ਸਮੱਸਿਆ ਦਾ ਪੱਕਾ ਹੱਲ ਕਰਨ ਦੀ ਅਪੀਲ ਕੀਤੀ। ਇਸ ਮਾਮਲੇ ਸੰਬੰਧੀ ਨਗਰ ਕੌਂਸਲ ਦੇ ਜੇ. ਈ. ਸਵਨੀਤ ਸਿੰਘ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ’ਚ ਹੈ ਅਤੇ ਕੱਲ੍ਹ ਹੀ ਸੰਬੰਧਿਤ ਠੇਕੇਦਾਰ ਨੂੰ ਮੌਕੇ ’ਤੇ ਭੇਜ ਕੇ ਇਸ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਕਿਹਾ ਜਾਵੇਗਾ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਇਥੇ ਇਸ ਸਮੱਸਿਆ ਨੂੰ ਠੀਕ ਕਰਵਾਇਆ ਗਿਆ ਸੀ।
ਪਿਛਲੀ ਖ਼ਬਰ ਡੇਰਾਬੱਸੀ ’ਚ ਬੇਖੌਫ਼ ਚੋਰਾਂ ਵਲੋਂ ਇਕੋ ਰਾਤ ’ਚ ਚਾਰ ਗੱਡੀਆਂ ਦੀ ਬੈਟਰੀਆਂ ਚੋਰੀ ਅਗਲੀ ਖ਼ਬਰ ਡੇਰਾਬੱਸੀ ਵਿਖੇ ਮਿਸ਼ਨ ਕਲੀਨ ਪੰਜਾਬ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।