10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸਾਬਕਾ ਮੰਤਰੀ ਕੰਗ ਨੇ ਹਲਕਾ ਖਰੜ ਦੀਆਂ ਖਸਤਾ ਹਾਲਤ ਸੜਕਾਂ ਦਾ ਲਿਆ ਜਾਇਜ਼ਾ

ਕੁਰਾਲੀ, 9 ਅਗਸਤ (ਬਿੱਲਾ ਅਕਾਲਗੜ੍ਹੀਆ)- ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਅੱਜ ਹਲਕਾ ਖਰੜ ਦੀਆਂ ਤਰਸਯੋਗ ਸੰਪਰਕ ਸੜਕਾਂ ਦਾ ਜਾਇਜ਼ਾ ਲਿਆ ਗਿਆ। ਇਸੇ ਉਦੇਸ਼ ਤਹਿਤ ਪਿੰਡ ਸਲੇਮਪੁਰ ਕਲਾਂ ਪਹੁੰਚੇ ਸਾਬਕਾ ਮੰਤਰੀ ਕੰਗ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੌਜੂਦਾ ਸਰਕਾਰ ਨੇ ਲੋਕਾਂ ਨਾਲ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਚੁੱਕੇ ਹਨ, ਪਰ ਉਹ ਆਪਣੇ ਵਾਅਦਿਆਂ ‘ਤੇ ਖਰੀ ਨਹੀਂ ਉਤਰੀ।

ਅਜੀਤ ਡੈਸਕ 10-08-2026
ਕੁਰਾਲੀ, 9 ਅਗਸਤ (ਬਿੱਲਾ ਅਕਾਲਗੜ੍ਹੀਆ)- ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਅੱਜ ਹਲਕਾ ਖਰੜ ਦੀਆਂ ਤਰਸਯੋਗ ਸੰਪਰਕ ਸੜਕਾਂ ਦਾ ਜਾਇਜ਼ਾ ਲਿਆ ਗਿਆ। ਇਸੇ ਉਦੇਸ਼ ਤਹਿਤ ਪਿੰਡ ਸਲੇਮਪੁਰ ਕਲਾਂ ਪਹੁੰਚੇ ਸਾਬਕਾ ਮੰਤਰੀ ਕੰਗ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੌਜੂਦਾ ਸਰਕਾਰ ਨੇ ਲੋਕਾਂ ਨਾਲ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਚੁੱਕੇ ਹਨ, ਪਰ ਉਹ ਆਪਣੇ ਵਾਅਦਿਆਂ ‘ਤੇ ਖਰੀ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਟੁੱਟੀਆਂ ਸੜਕਾਂ ਸਰਕਾਰ ਦੀ ਨਾਕਾਮੀ ਦੀ ਗਵਾਹੀ ਭਰ ਰਹੀਆਂ ਹਨ। ਪਿੰਡ ਮੁੰਧੋਂ ਸੰਗਤੀਆਂ ਤੋਂ ਸਲੇਮਪੁਰ ਕਲਾਂ, ਅਕਾਲਗੜ੍ਹ, ਟੱਪਰੀਆਂ, ਗੁੰਨੋਮਾਜਰਾ, ਚਟੌਲੀ ਤੋਂ ਖਿਜਰਾਬਾਦ, ਪਿੰਡ ਸ਼ੇਖਪੁਰਾ, ਖੈਰਪੁਰ, ਨਿਹੋਲਕਾ ਸਮੇਤ ਸ਼ਹਿਰ ਨਾਲ ਜੁੜਦੀਆਂ ਵੱਖ-ਵੱਖ ਲਿੰਕ ਸੜਕਾਂ ਦੀ ਖਸਤਾ ਹਾਲਤ ਹੋਣ ਕਾਰਨ ਹਜ਼ਾਰਾਂ ਲੋਕਾਂ ਨੂੰ ਰੋਜ਼ਾਨਾ ਆਵਾਜ਼ਾਈ ਦੌਰਾਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਸਰਕਾਰ ਵਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਲਾਕੇ ਦੀਆਂ ਸੜਕਾਂ ਦੀ ਜਲਦ ਮੁਰੰਮਤ ਨਾ ਕਰਵਾਈ ਗਈ ਤਾਂ ਲੋਕਾਂ ਦੇ ਸਹਿਯੋਗ ਨਾਲ ਸਰਕਾਰ ਖ਼ਿਲਾਫ਼ ਵਿਆਪਕ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਸੰਮਤੀ ਮੈਂਬਰ ਅਮਰਪਾਲ ਸਿੰਘ ਪਾਲਾ, ਸਾਬਕਾ ਸਰਪੰਚ ਗੁਰਮੇਲ ਸਿੰਘ, ਭੁਪਿੰਦਰ ਸਿੰਘ ਭਿੰਦਾ, ਗੁਰਦੇਵ ਸਿੰਘ, ਗੁਰਮੇਲ ਸਿੰਘ, ਜਸਬੀਰ ਸਿੰਘ, ਕੁਲਦੀਪ ਸਿੰਘ, ਲਖਬੀਰ ਸਿੰਘ, ਮੋਹਣ ਸਿੰਘ, ਰੁਪਿੰਦਰ ਸਿੰਘ, ਸਾਧੂ ਸਿੰਘ, ਸਪਿੰਦਰ ਸਿੰਘ ਵਿੱਕੀ, ਗੁਰਵਿੰਦਰ ਸਿੰਘ, ਜਗਜੀਤ ਸਿੰਘ ਤੇ ਪਰਮਜੀਤ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੜਕਾਂ ਤੇ ਹੋਰ ਸਮੱਸਿਆ ਨੂੰ ਲੈ ਕੇ ਵਸਨੀਕਾਂ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਡੇਰਾਬੱਸੀ ਪੁਲਿਸ ਥਾਣੇ ਦੀ ਕੰਧ ਨਾਲ ਨੁਕਸਾਨਿਆ ਮੇਨਹੋਲ ਦੇ ਰਿਹਾ ਹਾਦਸਿਆਂ ਨੂੰ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।