10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਖਿਜ਼ਰਾਬਾਦ ਦੇ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮਾਜਰੀ, 9 ਅਗਸਤ (ਕੁਲਵੰਤ ਸਿੰਘ ਧੀਮਾਨ)-ਬਾਬਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਖਿਜ਼ਰਾਬਾਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਹਰਚਰਨ ਸਿੰਘ ਨੇ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਦਾ ਸੱਦਾ ਦਿੰਦੀ ਹੋਏ ਪੰਜਾਬੀ ਜੀਵਨ ’ਚ ਸਾਵਣ ਮਹੀਨੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।

ਅਜੀਤ ਡੈਸਕ 10-08-2026
ਮਾਜਰੀ, 9 ਅਗਸਤ (ਕੁਲਵੰਤ ਸਿੰਘ ਧੀਮਾਨ)-ਬਾਬਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਖਿਜ਼ਰਾਬਾਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਹਰਚਰਨ ਸਿੰਘ ਨੇ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਦਾ ਸੱਦਾ ਦਿੰਦੀ ਹੋਏ ਪੰਜਾਬੀ ਜੀਵਨ ’ਚ ਸਾਵਣ ਮਹੀਨੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਦੌਰਾਨ ਮੈਡਮ ਮੀਨਾ ਨੇ ਵਿਦਿਆਰਥੀਆਂ ਨੂੰ ਤੀਆਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਮੈਡਮ ਗੁਰਪ੍ਰੀਤ ਕੌਰ, ਰਮਨਦੀਪ, ਨੀਤੀ, ਪਰਮਜੀਤ ਨੀਨਾ ਆਦਿ ਅਧਿਆਪਕਾਂ ਨੇ ਵਿਦਿਆਰਥੀਆਂ ਨੇ ਰਲਕੇ ਤੀਆਂ ਦਾ ਤਿਉਹਾਰ ਮਨਾਇਆ ਅਤੇ ਬੋਲੀਆਂ ਤੇ ਗਿੱਧੇ ਦੇ ਸੁਮੇਲ ’ਚ ਚੰਗੀਆਂ ਰੌਣਕਾਂ ਲਗਾਈਆਂ। ਇਸ ਤੋਂ ਬਾਅਦ ਵਿਦਿਆਰਥਣਾਂ ਦਾ ਮਹਿੰਦੀ ਲਗਵਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ’ਚ ਜਸ਼ਮਜੋਤ, ਨਵਜੋਤ ਤੇ ਧੋਨਾਕਸੀ ਨੇ ਪਹਿਲਾ, ਹਰਸਿਮਰਨ, ਪ੍ਰਿੰਸ ਤੇ ਹਰੀਸਤਾ ਨੇ ਦੂਜਾ ਅਤੇ ਤਨੀਸਤਾ, ਅਰੂਸੀ ਤੇ ਸਾਹਿਬਜੋਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਡਾਇਰੈਕਟਰ ਸਤਨਾਮ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸਮਾਂ ਰਹਿੰਦਿਆਂ ਜੇਕਰ ਕਾਂਗਰਸੀ ਆਗੂ ਤੇ ਵਰਕਰ ਇਕਜੁੱਟ ਨਾ ਹੋਏ ਤਾਂ ਬਾਜ਼ੀ ਕੋਈ ਹੋਰ ਮਾਰੇਗਾ-ਕੰਗ ਅਗਲੀ ਖ਼ਬਰ ਹਰ ਪਿੰਡ, ਸ਼ਹਿਰ ਤੇ ਹਰ ਮੁਹੱਲੇ ’ਚ ਜਾ ਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਾਂਗੇ-ਬੈਨੀਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।