11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪਿਸਤੌਲ ਤੇ ਕਾਰਤੂਸਾਂ ਸਮੇਤ ਵਿਅਕਤੀ ਕਾਬੂ

ਚੰਡੀਗੜ੍ਹ, 10 ਅਗਸਤ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਮਾੜੇ ਅਨਸਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ ਇਕ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਮਨਪ੍ਰੀਤ ਉਰਫ਼ ਸੋਨੂ ਉਰਫ਼ ਬੱਗਲ ਵਾਸੀ ਪਿੰਡ ਰੁਕਣਾ ਮੁੰਗਲਾ, ਜ਼ਿਲ੍ਹਾ ਫਿਰੋਜ਼ਪੁਰ (ਪੰਜਾਬ) ਵਜੋਂ ਹੋਈ ਹੈ।

ਅਜੀਤ ਡੈਸਕ 11-08-2026
ਚੰਡੀਗੜ੍ਹ, 10 ਅਗਸਤ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਮਾੜੇ ਅਨਸਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ ਇਕ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਮਨਪ੍ਰੀਤ ਉਰਫ਼ ਸੋਨੂ ਉਰਫ਼ ਬੱਗਲ ਵਾਸੀ ਪਿੰਡ ਰੁਕਣਾ ਮੁੰਗਲਾ, ਜ਼ਿਲ੍ਹਾ ਫਿਰੋਜ਼ਪੁਰ (ਪੰਜਾਬ) ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਨੂੰ 9 ਅਗਸਤ ਨੂੰ ਸੈਕਟਰ-46 ਏ/ਡੀ ਦੀ ਡਿਵਾਈਡਿੰਗ ਰੋਡ ਨੇੜਿਓਂ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ .30 ਬੋਰ ਦਾ ਇਕ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਹੋਏ। ਇਸ ਸਬੰਧੀ ਥਾਣਾ ਸੈਕਟਰ-34 ਚੰਡੀਗੜ੍ਹ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 54, 59 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ 42 ਵੀਂ ਚੰਡੀਗੜ੍ਹ ਰਾਜ ਖੇਡ ਚੈਂਪੀਅਨਸ਼ਿਪ ਦੀ ਹੋਈ ਸ਼ਾਨਦਾਰ ਸ਼ੁਰੂਆਤ ਅਗਲੀ ਖ਼ਬਰ ਪਿੰਡ ਖੋਜੇਵਾਲਾ ਵਿਖੇ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।