ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ
ਮੁੱਲਾਂਪੁਰ ਗਰੀਬਦਾਸ, 11 ਅਗਸਤ (ਦਿਲਬਰ ਸਿੰਘ ਖੈਰਪੁਰ)- ਭ੍ਰਿਸ਼ਟਾਚਾਰ ਵਿਰੋਧੀ ਫਾਊਂਡੇਸ਼ਨ ਆਫ਼ ਇੰਡੀਆ ਵਲੋਂ ਨਿਊ ਚੰਡੀਗੜ੍ਹ ਵਿਖੇ ਇਕ ਰੋਜ਼ਾ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਫਾਊਂਡੇਸ਼ਨ ਦੇ ਪ੍ਰਧਾਨ ਨਰਿੰਦਰ ਅਰੋੜਾ, ਵਿਹਾਰ ਸਿੰਘ ਕਟਾਰੀਆ, ਪਵਨ ਸ਼ਰਮਾ ਤੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਨਾਲ ਹੀ ਦੇਸ਼ ਦੀ ਤਰੱਕੀ ਸੰਭਵ ਹੈ।
ਅਜੀਤ ਡੈਸਕ
12-08-2026