12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਮਾਰਟ ਵਿੰਗ ਸਕੂਲ ਖਰੜ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਖਰੜ, 11 ਅਗਸਤ (ਜੰਡਪੁਰੀ)- ਸਮਾਰਟ ਵਿੰਗ ਸਕੂਲ ਖਰੜ ਵਿਖੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵਲੋਂ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰੰਗ-ਬਿਰੰਗੇ ਰਵਾਇਤੀ ਪੰਜਾਬੀ ਪਹਿਰਾਵਿਆਂ ‘ਚ ਸਜੇ ਬੱਚਿਆਂ ਨੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ।

ਅਜੀਤ ਡੈਸਕ 12-08-2026
ਖਰੜ, 11 ਅਗਸਤ (ਜੰਡਪੁਰੀ)- ਸਮਾਰਟ ਵਿੰਗ ਸਕੂਲ ਖਰੜ ਵਿਖੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵਲੋਂ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰੰਗ-ਬਿਰੰਗੇ ਰਵਾਇਤੀ ਪੰਜਾਬੀ ਪਹਿਰਾਵਿਆਂ ‘ਚ ਸਜੇ ਬੱਚਿਆਂ ਨੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ। ਇਸ ਦੌਰਾਨ ਛੋਟੇ-ਛੋਟੇ ਬੱਚਿਆਂ ਨੇ ਪੰਜਾਬੀ ਗੀਤਾਂ, ਗਿੱਧੇ ਅਤੇ ਹੋਰ ਮਨੋਰੰਜਕ ਗਤੀਵਿਧੀਆਂ ‘ਚ ਹਿੱਸਾ ਲੈਂਦਿਆਂ ਪ੍ਰੋਗਰਾਮ ਦਾ ਖ਼ੂਬ ਅਨੰਦ ਮਾਣਿਆ। ਇਸ ਮੌਕੇ ਸਕੂਲ ‘ਚ ਲਗਾਏ ਗਏ ਝੂਲਿਆਂ ‘ਤੇ ਵੀ ਬੱਚਿਆਂ ਨੇ ਪੂਰੀ ਮਸਤੀ ਕੀਤੀ। ਪ੍ਰੋਗਰਾਮ ਦੌਰਾਨ ਬੱਚਿਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦੀ ਖੂਬਸੂਰਤ ਝਲਕ ਪੇਸ਼ ਕੀਤੀ। ਇਸੇ ਦੌਰਾਨ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਸਮਾਗਮਾਂ ਦਾ ਮੁੱਖ ਮਕਸਦ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਆਪਣੀ ਸੱਭਿਆਚਾਰਕ ਵਿਰਾਸਤ ਅਤੇ ਰਵਾਇਤਾਂ ਨਾਲ ਜੋੜਨਾ ਹੈ। ਇਸ ਮੌਕੇ ਅਧਿਆਪਕਾਂ ਵਲੋਂ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ ਤੇ ਉਨ੍ਹਾਂ ਨੂੰ ਤੀਆਂ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਸਫ਼ਾਈ ਮਿੱਤਰਾਂ ਦੀ ਹੜਤਾਲ ਨੂੰ ਲੈ ਕੇ ਸਾਬਕਾ ਵਿਧਾਇਕ ਨੇ ਘੇਰੀ ਸਰਕਾਰ ਕਿਹਾ, ਸ਼ਹਿਰੀ ਖੇਤਰਾਂ ਦੇ ਨਾਲ ਪਿੰਡਾਂ ’ਚ ਵੀ... ਅਗਲੀ ਖ਼ਬਰ ‘ਪਰਾਧੀਨਤਾ ਦਾ ਅੰਤ ਤੇ ਬੇਗਮਪੁਰੇ ਦਾ ਸੰਕਲਪ’ ਯਾਤਰਾ ਦਾ ਕੁਰਾਲੀ ਪਹੁੰਚਣ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ 2027 ’ਚ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।