12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਫ਼ਾਈ ਮਿੱਤਰਾਂ ਦੀ ਹੜਤਾਲ ਨੂੰ ਲੈ ਕੇ ਸਾਬਕਾ ਵਿਧਾਇਕ ਨੇ ਘੇਰੀ ਸਰਕਾਰ ਕਿਹਾ, ਸ਼ਹਿਰੀ ਖੇਤਰਾਂ ਦੇ ਨਾਲ ਪਿੰਡਾਂ ’ਚ ਵੀ ਸਫ਼ਾਈ ਮਿੱਤਰਾਂ ਦੀ ਘਾਟ

ਪੰਚਕੂਲਾ, 11 ਅਗਸਤ (ਕਪਿਲ)- ਕਾਲਕਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਪ੍ਰਦੀਪ ਚੌਧਰੀ ਨੇ ਨਿਗਮਾਂ ਤੇ ਨਗਰ ਪਾਲਿਕਾਵਾਂ ’ਚ ਸਫ਼ਾਈ ਮਿੱਤਰਾਂ ਦੀ ਹੜਤਾਲ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਫ਼ਾਈ ਮਿੱਤਰਾਂ ਦੀਆਂ ਮੰਗਾਂ ਨੂੰ ਲੈ ਕੇ ਵਾਰ-ਵਾਰ ਭਰੋਸਾ ਦਿੰਦੀ ਹੈ, ਪਰ ਜਦੋਂ ਇਨ੍ਹਾਂ ਨੂੰ ਲਾਗੂ ਕਰਨ ਦੀ ਵਾਰੀ ਆਉਂਦੀ ਹੈ ਤਾਂ ਸਰਕਾਰ ਆਪਣੇ ਹੀ ਵਾਅਦਿਆਂ ਤੋਂ ਪਿੱਛੇ ਹਟ ਜਾਂਦੀ ਹੈ।

ਪ੍ਰਦੀਪ ਚੌਧਰੀ 12-08-2026
ਪੰਚਕੂਲਾ, 11 ਅਗਸਤ (ਕਪਿਲ)- ਕਾਲਕਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਪ੍ਰਦੀਪ ਚੌਧਰੀ ਨੇ ਨਿਗਮਾਂ ਤੇ ਨਗਰ ਪਾਲਿਕਾਵਾਂ ’ਚ ਸਫ਼ਾਈ ਮਿੱਤਰਾਂ ਦੀ ਹੜਤਾਲ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਫ਼ਾਈ ਮਿੱਤਰਾਂ ਦੀਆਂ ਮੰਗਾਂ ਨੂੰ ਲੈ ਕੇ ਵਾਰ-ਵਾਰ ਭਰੋਸਾ ਦਿੰਦੀ ਹੈ, ਪਰ ਜਦੋਂ ਇਨ੍ਹਾਂ ਨੂੰ ਲਾਗੂ ਕਰਨ ਦੀ ਵਾਰੀ ਆਉਂਦੀ ਹੈ ਤਾਂ ਸਰਕਾਰ ਆਪਣੇ ਹੀ ਵਾਅਦਿਆਂ ਤੋਂ ਪਿੱਛੇ ਹਟ ਜਾਂਦੀ ਹੈ। ਅਜਿਹੇ ਹਾਲਾਤਾਂ ’ਚ ਸਫ਼ਾਈ ਮਿੱਤਰ ਮਜ਼ਬੂਰਨ ਹੜਤਾਲ ਦਾ ਰਾਹ ਅਪਣਾਉਣ ਲਈ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਦਿਨ-ਰਾਤ ਸ਼ਹਿਰਾਂ ਨੂੰ ਸਾਫ਼ ਰੱਖਣ ਲਈ ਸੇਵਾਵਾਂ ਦੇਣ ਵਾਲੇ ਸਫ਼ਾਈ ਮਿੱਤਰਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਪ੍ਰਤੀ ਸਰਕਾਰ ਗੰਭੀਰ ਨਜ਼ਰ ਨਹੀਂ ਆ ਰਹੀ। ਪ੍ਰਦੀਪ ਚੌਧਰੀ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਪੇਂਡੂ ਇਲਾਕਿਆਂ ’ਚ ਵੀ ਸਫ਼ਾਈ ਪ੍ਰਬੰਧ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਹੈ। ਗ੍ਰਾਮ ਪੰਚਾਇਤਾਂ ’ਚ ਸਫ਼ਾਈ ਮਿੱਤਰਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਪੂਰੀਆਂ ਨਹੀਂ ਹੋ ਰਹੀਆਂ ਅਤੇ ਕਈ ਪਿੰਡਾਂ ’ਚ ਕਰਮਚਾਰੀਆਂ ਦੀ ਗਿਣਤੀ ਇੰਨੀ ਘੱਟ ਹੈ ਕਿ ਨਿਯਮਿਤ ਸਫ਼ਾਈ ਪ੍ਰਬੰਧ ਕਾਇਮ ਰੱਖਣਾ ਮੁਸ਼ਕਿਲ ਹੋ ਗਿਆ ਹੈ। ਇਸ ਦਾ ਸਿੱਧਾ ਅਸਰ ਪਿੰਡਾਂ ਦੀਆਂ ਗਲੀਆਂ, ਨਾਲੀਆਂ ਤੇ ਜਨਤਕ ਥਾਵਾਂ ਦੀ ਸਫ਼ਾਈ ’ਤੇ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਫ਼ਾਈ ਮਿੱਤਰਾਂ ਦੀ ਘਾਟ ਦੂਰ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਵੀ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਕਰਮਚਾਰੀਆਂ ਨੂੰ ਰਾਹਤ ਮਿਲਣ ਦੇ ਨਾਲ ਆਮ ਲੋਕਾਂ ਨੂੰ ਵੀ ਬਿਹਤਰ ਸਫ਼ਾਈ ਪ੍ਰਬੰਧ ਮਿਲ ਸਕਣ। ਸਾਬਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਜ਼ਮੀਨੀ ਪੱਧਰ ’ਤੇ ਕੰਮ ਕਰਨ ਦੀ ਬਜਾਏ ਪ੍ਰਚਾਰ-ਪ੍ਰਸਾਰ ’ਚ ਜ਼ਿਆਦਾ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀ ਹੋਣ ਜਾਂ ਆਮ ਲੋਕ, ਅੱਜ ਹਰ ਵਰਗ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਪਰੇਸ਼ਾਨ ਹੈ ਅਤੇ ਸਰਕਾਰ ਦੇ ਭਰੋਸਿਆਂ ਦੇ ਬਾਵਜੂਦ ਹੱਲ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਫ਼ਾਈ ਮਿੱਤਰਾਂ ਦੀ ਹੜਤਾਲ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਗੱਲਬਾਤ ਕੀਤੀ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਅੰਦੋਲਨ ਲਈ ਮਜ਼ਬੂਰ ਕਰਨ ਦੀ ਬਜਾਏ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਕੇ ਉਨ੍ਹਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਮਿੱਤਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ, ਕਿਸਾਨ ਤੇ ਮਜ਼ਦੂਰ ਵੀ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਨੂੰ ਲੈ ਕੇ ਰੋਸ ਦਰਜ ਕਰਵਾ ਰਹੇ ਹਨ। ਇਹ ਸਥਿਤੀ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦੀ ਹੈ।
ਪਿਛਲੀ ਖ਼ਬਰ ਪਿੰਡ ਬਹਿਡਾਲੀ ਦੀ ਪੰਚਾਇਤ ਵਲੋਂ ਸਰਬਸੰਮਤੀ ਨਾਲ ਅਹਿਮ ਮਤੇ ਪਾਸ ਅਗਲੀ ਖ਼ਬਰ ਸਮਾਰਟ ਵਿੰਗ ਸਕੂਲ ਖਰੜ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।