13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪਿੰਡ ਦੱਪਰ ਤੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਾਰਟੀ ਦੇ ਪ੍ਰਚਾਰ ਦੀ ਮੁਹਿੰਮ ਸ਼ੁਰੂ

ਲਾਲੜੂ, 12 ਅਗਸਤ (ਰਾਜਬੀਰ ਸਿੰਘ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਪਲੇਠੀ ਮੀਟਿੰਗ ਪਿੰਡ ਦੱਪਰ ਵਿਖੇ ਹੋਈ, ਜਿਸ ‘ਚ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਜਗਦੀਪ ਸਿੰਘ ਕੰਸਾਲਾ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਦਿਆਂ ਪਾਰਟੀ ਪ੍ਰਚਾਰ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪਿੰਡ ਦੱਪਰ ਤੋਂ ਬਖਸ਼ੀਸ਼ ਸਿੰਘ ਭੱਟੀ, ਸਤਵੰਤ ਸਿੰਘ, ਸੁਖਜੀਤ ਸਿੰਘ, ਗੁਰਤੇਗ ਸਿੰਘ, ਜਸਜੀਤ ਸਿੰਘ, ਸੱਜਣ ਸਿੰਘ, ਪ੍ਰਵੇਸ਼, ਹੁਸਨਪ੍ਰੀਤ ਸਿੰਘ, ਮਨਿੰਦਰ ਸਿੰਘ, ਹਰਵਿੰਦਰ ਸਿੰਘ ਅਤੇ ਕਰਨਵੀਰ ਸਿੰਘ ਸਮੇਤ ਪਿੰਡ ਦੇ ਹੋਰਨਾਂ ਪਤਵੰਤਿਆਂ ਨੇ ਮੀਟਿੰਗ ‘ਚ ਹਾਜ਼ਰੀ ਭਰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ਅਤੇ ਪਾਰਟੀ ਦੇ ਕੰਮਾਂ ਲਈ ਅੱਗੇ ਲੱਗ ਕੇ ਚੱਲਣ ਦਾ ਵਾਅਦਾ ਕੀਤਾ।

ਅਜੀਤ ਡੈਸਕ 13-08-2026
ਲਾਲੜੂ, 12 ਅਗਸਤ (ਰਾਜਬੀਰ ਸਿੰਘ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਪਲੇਠੀ ਮੀਟਿੰਗ ਪਿੰਡ ਦੱਪਰ ਵਿਖੇ ਹੋਈ, ਜਿਸ ‘ਚ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਜਗਦੀਪ ਸਿੰਘ ਕੰਸਾਲਾ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਦਿਆਂ ਪਾਰਟੀ ਪ੍ਰਚਾਰ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪਿੰਡ ਦੱਪਰ ਤੋਂ ਬਖਸ਼ੀਸ਼ ਸਿੰਘ ਭੱਟੀ, ਸਤਵੰਤ ਸਿੰਘ, ਸੁਖਜੀਤ ਸਿੰਘ, ਗੁਰਤੇਗ ਸਿੰਘ, ਜਸਜੀਤ ਸਿੰਘ, ਸੱਜਣ ਸਿੰਘ, ਪ੍ਰਵੇਸ਼, ਹੁਸਨਪ੍ਰੀਤ ਸਿੰਘ, ਮਨਿੰਦਰ ਸਿੰਘ, ਹਰਵਿੰਦਰ ਸਿੰਘ ਅਤੇ ਕਰਨਵੀਰ ਸਿੰਘ ਸਮੇਤ ਪਿੰਡ ਦੇ ਹੋਰਨਾਂ ਪਤਵੰਤਿਆਂ ਨੇ ਮੀਟਿੰਗ ‘ਚ ਹਾਜ਼ਰੀ ਭਰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ਅਤੇ ਪਾਰਟੀ ਦੇ ਕੰਮਾਂ ਲਈ ਅੱਗੇ ਲੱਗ ਕੇ ਚੱਲਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਉਹ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਹੱਕ ‘ਚ ਖੇਤਰ ‘ਚ ਡੱਟ ਕੇ ਪ੍ਰਚਾਰ ਕਰਨਗੇ ਅਤੇ ਪਾਰਟੀ ਦੀਆਂ ਪੰਜਾਬੀਆਂ ਪ੍ਰਤੀ ਨੀਤੀਆਂ ਨੂੰ ਲੋਕਾਂ ਦੀਆਂ ਬਰੂਹਾਂ ‘ਤੇ ਲੈ ਕੇ ਜਾਣਗੇ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਕੰਸਾਲਾ ਨੇ ਕਿਹਾ ਕਿ ਪਾਰਟੀ ਵਲੋਂ ਪੰਜਾਬ ਅਤੇ ਪੰਜਾਬੀਅਤ ਦੇ ਹੱਕਾਂ ਅਤੇ ਹਿੱਤਾਂ ਲਈ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਚਾਰਧਾਰਾ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਪਿੰਡ ਪੱਧਰ ‘ਤੇ ਪ੍ਰਚਾਰ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਸਾਧਣਗੇ ਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਜਾਗਰੂਕ ਕਰਨਗੇ।
ਪਿਛਲੀ ਖ਼ਬਰ ਪ੍ਰੀਤ ਫ਼ਰਨੀਚਰ ਹਾਊਸ ਵਲੋਂ ਗ੍ਰਾਹਕਾਂ ਲਈ ਵਿਸ਼ੇਸ਼ ਧਮਾਕਾ ਆਫ਼ਰ ਸ਼ੁਰੂ ਅਗਲੀ ਖ਼ਬਰ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਇਕ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।