ਚੰਡੀਗੜ੍ਹ, 12 ਅਗਸਤ (ਅ. ਬ.)- ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਨੇ ਪੰਜਾਬੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਮੁੜ ਸੁਰਜੀਤ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਲ 2017–20 ਦੇ ਲੰਬਿਤ PMS ਬਕਾਏ ਲਈ 432 ਕਰੋੜ ਰੁਪਏ ਮਨਜ਼ੂਰ ਕੀਤੇ ਹਨ ਅਤੇ ਆਉਣ ਵਾਲੇ ਮਹੀਨਿਆਂ ਵਿਚ ਹੋਰ ਲੰਬਿਤ ਰਕਮ ਜਾਰੀ ਕਰਨ ਦਾ ਭਰੋਸਾ ਵੀ ਦਿੱਤਾ ਹੈ। ਡਾ. ਕਟਾਰੀਆ ਨੇ ਪੰਜਾਬ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਦੇ ਹੱਲ ਲਈ ਹਰਪਾਲ ਸਿੰਘ ਚੀਮਾ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਦੋਆਬਾ ਗਰੁੱਪ ਆਫ਼ ਕਾਲਜਿਜ਼, ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ਼ ਅਤੇ ਸਰਸਵਤੀ ਗਰੁੱਪ ਆਫ਼ ਕਾਲਜਿਜ਼ ਦੀਆਂ ਟੀਮਾਂ ਵੀ ਮੌਜੂਦ ਸਨ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਾ. ਅੰਸ਼ੂ ਕਟਾਰੀਆ (ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ) ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ