14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸਿਰਫ਼ ਵਿਅਕਤੀ ’ਤੇ ਨਹੀਂ, ਸਿਆਸੀ ਪ੍ਰਣਾਲੀ ’ਤੇ ਹਮਲਾ- ਰਣਜੀਤ ਸਿੰਘ ਗਿੱਲ

ਚੰਡੀਗੜ੍ਹ, 13 ਅਗਸਤ (ਸੰਦੀਪ ਕੁਮਾਰ ਮਾਹਨਾ)- ਮਹਾਰਾਸ਼ਟਰ ਦੇ ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ (ਬ)ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਸਿਰਫ਼ ਇਕ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਦੀ ਘਟਨਾ ਤੱਕ ਸੀਮਤ ਨਾ ਕਰਦਿਆਂ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਨੇ ਇਸ ਨੂੰ ਸਿਆਸੀ ਵਾਤਾਵਰਨ ਲਈ ਗੰਭੀਰ ਚਿਤਾਵਨੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਸਿਆਸੀ ਆਗੂਆਂ ਦੇ ਵਿਚਾਰਾਂ ਦਾ ਵਿਰੋਧ ਕਰਨ ਦਾ ਅਧਿਕਾਰ ਹਰ ਕਿਸੇ ਨੂੰ ਹੈ, ਪਰ ਕਿਸੇ ਆਗੂ ਨੂੰ ਸਰੀਰਕ ਤੌਰ ’ਤੇ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।

ਅਜੀਤ ਡੈਸਕ 14-08-2026
ਚੰਡੀਗੜ੍ਹ, 13 ਅਗਸਤ (ਸੰਦੀਪ ਕੁਮਾਰ ਮਾਹਨਾ)- ਮਹਾਰਾਸ਼ਟਰ ਦੇ ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ (ਬ)ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਸਿਰਫ਼ ਇਕ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਦੀ ਘਟਨਾ ਤੱਕ ਸੀਮਤ ਨਾ ਕਰਦਿਆਂ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਨੇ ਇਸ ਨੂੰ ਸਿਆਸੀ ਵਾਤਾਵਰਨ ਲਈ ਗੰਭੀਰ ਚਿਤਾਵਨੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਸਿਆਸੀ ਆਗੂਆਂ ਦੇ ਵਿਚਾਰਾਂ ਦਾ ਵਿਰੋਧ ਕਰਨ ਦਾ ਅਧਿਕਾਰ ਹਰ ਕਿਸੇ ਨੂੰ ਹੈ, ਪਰ ਕਿਸੇ ਆਗੂ ਨੂੰ ਸਰੀਰਕ ਤੌਰ ’ਤੇ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਸਿਆਸੀ ਅਸਹਿਮਤੀ ਜੇਕਰ ਹਿੰਸਾ ਵਿਚ ਬਦਲਣ ਲੱਗ ਪਵੇ ਤਾਂ ਇਸ ਦਾ ਨੁਕਸਾਨ ਕਿਸੇ ਇਕ ਪਾਰਟੀ ਜਾਂ ਆਗੂ ਤੱਕ ਨਹੀਂ ਰਹਿੰਦਾ, ਸਗੋਂ ਪੂਰੀ ਲੋਕਤੰਤਰਿਕ ਵਿਵਸਥਾ ਨੂੰ ਭੁਗਤਣਾ ਪੈਂਦਾ ਹੈ। 13 ਸੀ ਐਚ ਡੀ 28 ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ।
ਪਿਛਲੀ ਖ਼ਬਰ ਡੀ. ਸੀ. ਕੋਮਲ ਮਿੱਤਲ ਤੇ ਐੱਸ. ਐੱਸ. ਪੀ. ਹਰਮਨਦੀਪ ਸਿੰਘ ਹਾਂਸ ਵਲੋਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ... ਅਗਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਗਜ਼ਰੀ ਬੱਸਾਂ ’ਚ ਯਾਤਰੀਆਂ ਦੀਆਂ ਸਹੂਲਤਾਂ ਸੰਬੰਧੀ ਕੀਤਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।