15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੇ ਆਜ਼ਾਦੀ ਦਿਵਸ ਮਨਾਇਆ

ਚੰਡੀਗੜ੍ਹ, 14 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਲੋਂ ‘ਅਜ਼ਾਦੀ ਦੀ ਭਾਵਨਾ’ ਵਿਸ਼ੇ ’ਤੇ ਆਧਾਰਿਤ ਇਕ ਸ਼ਾਨਦਾਰ ਪ੍ਰੋਗਰਾਮ ਰਾਹੀਂ ਆਜ਼ਾਦੀ ਦਿਵਸ ਮਨਾਇਆ। ਇਸ ਸਮਾਗਮ ਵਿਚ ’ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ਦਾ ਜਸ਼ਨ ਮਨਾਇਆ ਗਿਆ ਅਤੇ ’ਹਰ ਘਰ ਤਿਰੰਗਾ’ ਮੁਹਿੰਮ ਦੀ ਭਾਵਨਾ ਨੂੰ ਅਪਣਾਇਆ ਗਿਆ, ਜਿਸ ਨਾਲ ਏਕਤਾ, ਕੁਰਬਾਨੀ ਅਤੇ ਰਾਸ਼ਟਰੀ ਮਾਣ ਦੀਆਂ ਕਦਰਾਂ-ਕੀਮਤਾਂ ਨੂੰ ਉਜਾਗਰ ਕੀਤਾ ਗਿਆ।

ਅਜੀਤ ਡੈਸਕ 15-08-2026
ਚੰਡੀਗੜ੍ਹ, 14 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਲੋਂ ‘ਅਜ਼ਾਦੀ ਦੀ ਭਾਵਨਾ’ ਵਿਸ਼ੇ ’ਤੇ ਆਧਾਰਿਤ ਇਕ ਸ਼ਾਨਦਾਰ ਪ੍ਰੋਗਰਾਮ ਰਾਹੀਂ ਆਜ਼ਾਦੀ ਦਿਵਸ ਮਨਾਇਆ। ਇਸ ਸਮਾਗਮ ਵਿਚ ’ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ਦਾ ਜਸ਼ਨ ਮਨਾਇਆ ਗਿਆ ਅਤੇ ’ਹਰ ਘਰ ਤਿਰੰਗਾ’ ਮੁਹਿੰਮ ਦੀ ਭਾਵਨਾ ਨੂੰ ਅਪਣਾਇਆ ਗਿਆ, ਜਿਸ ਨਾਲ ਏਕਤਾ, ਕੁਰਬਾਨੀ ਅਤੇ ਰਾਸ਼ਟਰੀ ਮਾਣ ਦੀਆਂ ਕਦਰਾਂ-ਕੀਮਤਾਂ ਨੂੰ ਉਜਾਗਰ ਕੀਤਾ ਗਿਆ। ਸਮਾਗਮ ਦੀ ਸ਼ੋਭਾ ਮੁੱਖ ਮਹਿਮਾਨ ਸ਼ਿਪਰਾ ਬਾਂਸਲ ਨੇ ਵਧਾਈ। ਮੁੱਖ ਮਹਿਮਾਨ ਦੇ ਪ੍ਰੇਰਨਾਦਾਇਕ ਭਾਸ਼ਣ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅਜ਼ਾਦੀ ਆਪਣੇ ਨਾਲ ਇਕ ਮਜ਼ਬੂਤ ਅਤੇ ਵਧੇਰੇ ਏਕਤਾ ਵਾਲੇ ਭਾਰਤ ਦੇ ਨਿਰਮਾਣ ਵਿਚ ਯੋਗਦਾਨ ਪਾਉਣ ਦੀ ਜ਼ਿੰਮੇਵਾਰੀ ਵੀ ਲੈ ਕੇ ਆਉਂਦੀ ਹੈ। ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵਿਚ ਕਈ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਰਾਹੀਂ ਸੰਘਰਸ਼ ਤੋਂ ਆਜ਼ਾਦੀ ਤੱਕ ਦੇ ਭਾਰਤ ਦੇ ਸਫ਼ਰ ਨੂੰ ਖੂਬਸੂਰਤੀ ਨਾਲ ਦਰਸਾਇਆ ਗਿਆ। ਹਰੇਕ ਪੇਸ਼ਕਾਰੀ ਨੇ ਭਾਰਤ ਦੀ ਅਮੀਰ ਵਿਰਾਸਤ ਦਾ ਜਸ਼ਨ ਮਨਾਇਆ ਅਤੇ ਨਾਲ ਹੀ ਅਜ਼ਾਦੀ ਘੁਲਾਟੀਆਂ ਦੀ ਬਹਾਦਰੀ ਅਤੇ ਕੁਰਬਾਨੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਚੰਡੀਗੜ੍ਹ ਗੁਰਦੁਆਰਾ ਅਸਥਾਪਨ ਕਮੇਟੀ ਦੇ ਮੈਂਬਰ, ਪ੍ਰਿੰਸੀਪਲ ਪ੍ਰੀਤਿੰਦਰ ਕੌਰ, ਅਧਿਆਪਕ, ਮਾਪੇ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੁਹਾਲੀ ਦੇ ਫੇਜ਼-3ਬੀ2 ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਤੇ ਹਰਿਆਲੀ ਅਧੀਨ ਰਕਬਾ ਵਧਾਉਣ ’ਚ ਮੀਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।