17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਚੰਡੀਗੜ੍ਹ ਦੇ ਸੈਕਟਰ 17 ਦੇ ਪਰੇਡ ਮੈਦਾਨ ’ਚ ਆਜ਼ਾਦੀ ਦਿਹਾੜਾ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਲੋਂ ਸੁਤੰਤਰਤਾ ਸੈਨਾਨੀਆਂ ਨੂੰ ਸ਼ਰਧਾਂਜਲੀ ਕੀਤੀ ਭੇਟ

ਚੰਡੀਗੜ੍ਹ, 16 ਅਗਸਤ (ਅਜਾਇਬ ਸਿੰਘ ਔਜਲਾ)- ਸਥਾਨਕ ਸੈਕਟਰ-17 ਦੇ ਪਰੇਡ ਮੈਦਾਨ ਵਿਚ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਪੂਰੇ ਦੇਸ਼ ਭਗਤੀ ਦੇ ਜੋਸ਼ ਨਾਲ 80ਵਾਂ ਸੁਤੰਤਰਤਾ ਦਿਵਸ ਮਨਾਇਆ। ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ।

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਆਜ਼ਾਦੀ ਦਿਵਸ ’ਤੇ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਵਾਈਸ ਚਾਂਸਲਰ ਪ੍ਰੋ. ਮੀਨਾਕਸ਼ੀ ਗੋਇਲ ਸਲਾਮੀ ਦਿੰਦੇ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਲੋਕ ਭਵਨ, ਚੰਡੀਗੜ੍ਹ ਵਿਖੇ ਆਯੋਜਿਤ ਤੀਜ ਤਿਉਹਾਰ ਦੌਰਾਨ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੂੰ ਵਧਾਈ ਦਿੰਦੇ ਹੋਏ। 17-08-2026
ਚੰਡੀਗੜ੍ਹ, 16 ਅਗਸਤ (ਅਜਾਇਬ ਸਿੰਘ ਔਜਲਾ)- ਸਥਾਨਕ ਸੈਕਟਰ-17 ਦੇ ਪਰੇਡ ਮੈਦਾਨ ਵਿਚ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਪੂਰੇ ਦੇਸ਼ ਭਗਤੀ ਦੇ ਜੋਸ਼ ਨਾਲ 80ਵਾਂ ਸੁਤੰਤਰਤਾ ਦਿਵਸ ਮਨਾਇਆ। ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ। ਪ੍ਰਸ਼ਾਸਕ ਨੇ ਦੇਸ਼ ਲਈ ਸਰਬਉੱਚ ਕੁਰਬਾਨੀ ਦੇਣ ਵਾਲੇ ਹਥਿਆਰਬੰਦ ਬਲਾਂ ਦੇ ਬਹਾਦਰ ਮੈਂਬਰਾਂ ਦੀ ਯਾਦ ਵਿਚ ਯੁੱਧ ਸਮਾਰਕ, ਬੋਗਨਵਿਲੀਆ ਗਾਰਡਨ ਵਿਖੇ ਫੁੱਲਮਾਲਾ ਵੀ ਅਰਪਿਤ ਕੀਤੀ। ਸਮਾਰੋਹ ਪਰੇਡ ਗਰਾਊਂਡ ਵਿਖੇ ਸ਼ੁਰੂ ਹੋਇਆ ਜਿੱਥੇ ਪ੍ਰਸ਼ਾਸਕ ਨੇ ਰਾਸ਼ਟਰੀ ਝੰਡਾ ਲਹਿਰਾਇਆ। ਉਪਰੰਤ ਰਾਸ਼ਟਰੀ ਗੀਤ ਗਾਇਆ ਗਿਆ ਅਤੇ ਗਾਰਡ ਆਫ ਆਨਰ ਦਾ ਨਿਰੀਖਣ ਕੀਤਾ। ਪੁਲਿਸ, ਹਥਿਆਰਬੰਦ ਬਲਾਂ, ਐੱਨ.ਸੀ.ਸੀ ਕੈਡਿਟਾਂ ਅਤੇ ਸੁਤੰਤਰਤਾ ਦਿਵਸ ਪਰੇਡ ਵਿਚ ਹਿੱਸਾ ਲੈਣ ਵਾਲੀਆਂ ਹੋਰ ਟੁਕੜੀਆਂ ਦੁਆਰਾ ਮਾਰਚ ਪਾਸਟ ਕੀਤਾ ਗਿਆ। ਆਪਣੇ ਸੰਬੋਧਨ ਵਿਚ ਗੁਲਾਬ ਚੰਦ ਕਟਾਰੀਆ ਵਲੋਂ ਸਾਰੇ ਭਾਰਤੀਆਂ ਅਤੇ ਖਾਸ ਕਰਕੇ ਚੰਡੀਗੜ੍ਹ ਅਤੇ ਪੰਜਾਬ ਦੇ ਨਿਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਅਣਗਿਣਤ ਸੁਤੰਤਰਤਾ ਸੈਨਾਨੀਆਂ ਦੀਆਂ ਕੁਰਬਾਨੀਆਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਭਾਰਤ ਦੇ ਸੁਤੰਤਰਤਾ ਸੰਗਰਾਮ ਵਿਚ ਪੰਜਾਬ ਦੁਆਰਾ ਨਿਭਾਈ ਗਈ ਮਹੱਤਵਪੂਰਨ ਅਤੇ ਇਤਿਹਾਸਿਕ ਭੂਮਿਕਾ ਨੂੰ ਉਜਾਗਰ ਕੀਤਾ। ਪ੍ਰਸ਼ਾਸਕ ਨੇ ਭਾਰਤ ਦੇ ਸ਼ਾਨਦਾਰ ਸੁਤੰਤਰਤਾ ਸੰਗਰਾਮ ਨੂੰ ਯਾਦ ਕਰਨ ਅਤੇ ਇੱਕ ਵਿਕਸਿਤ ਭਾਰਤ ਬਣਾਉਣ ਦੇ ਇਰਾਦੇ ਨੂੰ ਮਜ਼ਬੂਤ ਕਰਨ ਦੇ ਮਹੱਤਵ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮਹਾਤਮਾ ਗਾਂਧੀ, ਡਾ. ਬੀ.ਆਰ. ਅੰਬੇਡਕਰ, ਨੇਤਾਜੀ ਸੁਭਾਸ਼ ਚੰਦਰ ਬੋਸ, ਸਰਦਾਰ ਵੱਲਭਭਾਈ ਪਟੇਲ, ਲੋਕਮਾਨਿਆ ਬਾਲ ਗੰਗਾਧਰ ਤਿਲਕ, ਚੰਦਰਸ਼ੇਖਰ ਆਜ਼ਾਦ ਅਤੇ ਅਣਗਿਣਤ ਜਾਣੇ-ਪਹਿਚਾਣੇ ਅਤੇ ਅਣਜਾਣੇ ਸੁਤੰਤਰਤਾ ਸੈਨਾਨੀਆਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਸੁਤੰਤਰਤਾ ਸੰਗਰਾਮ ਵਿਚ ਪੰਜਾਬ ਦੇ ਬੇਮਿਸਾਲ ਯੋਗਦਾਨ ਨੂੰ ਵਿਸ਼ੇਸ਼ ਤੌਰ ’ਤੇ ਉਜਾਗਰ ਕੀਤਾ ਅਤੇ ਸ਼ਹੀਦ ਭਗਤ ਸਿੰਘ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ ਅਤੇ ਜਲ੍ਹਿਆਂਵਾਲਾ ਬਾਗ਼ ਦੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। (ਬਾਕੀ ਸਫ਼ਾ 6 ’ਤੇ)
ਪਿਛਲੀ ਖ਼ਬਰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਲੈਣਾ ਪਵੇਗਾ ‘ਦੂਜੀ ਆਜ਼ਾਦੀ’ ਦਾ ਸੰਕਲਪ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਜ਼ਿਲ੍ਹਾ ਮੁਹਾਲੀ ’ਚ ਵੱਖ-ਵੱਖ ਥਾਈਂ ਉਤਸ਼ਾਹ ਨਾਲ 80ਵਾਂ ਆਜ਼ਾਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।