ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਵਿਭਾਗ ਵਿਚ ਭਰਤੀ ਕੀਤੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਭਰਤੀ ਨਾਲ ਨਾ ਸਿਰਫ਼ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਮਿਲੇਗੀ, ਸਗੋਂ ਸੂਬੇ ਭਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਵੀ ਤੇਜ਼ੀ ਆਵੇਗੀ।
ਜ
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਿਭਾਗ ’ਚ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪਣ ਸਮੇਂ। ਅਜੀਤ ਤਸਵੀਰ
18-08-2026
ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਵਿਭਾਗ ਵਿਚ ਭਰਤੀ ਕੀਤੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਭਰਤੀ ਨਾਲ ਨਾ ਸਿਰਫ਼ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਮਿਲੇਗੀ, ਸਗੋਂ ਸੂਬੇ ਭਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਵੀ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਲੋੜੀਂਦੀ ਮਨੁੱਖੀ ਸ਼ਕਤੀ ਬੇਹੱਦ ਜ਼ਰੂਰੀ ਹੈ। ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਅਤੇ ਤਰਸ ਦੇ ਆਧਾਰ ’ਤੇ ਨਿਯੁਕਤੀ ਨੀਤੀ ਤਹਿਤ ਗਰੁੱਪ ਬੀ, ਸੀ ਅਤੇ ਡੀ ਦੀਆਂ ਆਸਾਮੀਆਂ ਲਈ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਨਵ-ਨਿਯੁਕਤ ਮੁਲਾਜ਼ਮਾਂ ਵਿਚ 2 ਜੂਨੀਅਰ ਇੰਜੀਨੀਅਰ, 2 ਜੂਨੀਅਰ ਟੈਕਨੀਸ਼ੀਅਨ, 9 ਕਲਰਕ, 33 ਸੇਵਾਦਾਰ, 5 ਸਫ਼ਾਈ ਸੇਵਕ ਅਤੇ 1 ਦਫ਼ਤਰੀ ਚੌਕੀਦਾਰ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਇਮਾਨਦਾਰੀ, ਸਮਰਪਣ ਭਾਵਨਾ ਅਤੇ ਸੁਹਿਰਦਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਲੋਕਾਂ ਦੇ ਜੀਵਨ ਪੱਧਰ ਨਾਲ ਸਿੱਧਾ ਸਬੰਧ ਹੈ ਕਿਉਂਕਿ ਵਿਭਾਗ ਵੱਲੋਂ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਅਤੇ ਸੈਨੀਟੇਸ਼ਨ ਵਰਗੀਆਂ ਜ਼ਰੂਰੀ ਬੁਨਿਆਦੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਸੁਹਿਰਦਤਾ ਅਤੇ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਅਤੇ ਵਿਕਾਸ ਪ੍ਰਾਜੈਕਟਾਂ ਦਾ ਲਾਭ ਲੋਕਾਂ ਤੱਕ ਸੁਖਾਲੇ ਢੰਗ ਨਾਲ ਅਤੇ ਨਿਰਧਾਰਤ ਸਮੇਂ ਅੰਦਰ ਪਹੁੰਚਣਾ ਯਕੀਨੀ ਬਣਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਸਾਲ 2022 ਤੋਂ ਹੁਣ ਤੱਕ ਵੱਖ-ਵੱਖ ਸ਼੍ਰੇਣੀਆਂ ਵਿਚ 572 ਨਿਯੁਕਤੀਆਂ ਕੀਤੀਆਂ ਹਨ। ਇਨ੍ਹਾਂ ਵਿਚ 44 ਸਬ- ਡਿਵੀਜ਼ਨਲ ਇੰਜੀਨੀਅਰ, 99 ਜੂਨੀਅਰ ਇੰਜੀਨੀਅਰ, 84 ਜੂਨੀਅਰ ਡਰਾਫਟਸਮੈਨ, 59 ਕਲਰਕ, 27 ਸਟੈਨੋਟਾਈਪਿਸਟ, 34 ਜੂਨੀਅਰ ਟੈਕਨੀਸ਼ੀਅਨ, 77 ਹੈਲਪਰ ਟੈਕਨੀਸ਼ੀਅਨ, 135 ਸੇਵਾਦਾਰ, 2 ਚੌਕੀਦਾਰ ਅਤੇ 11 ਸਫ਼ਾਈ ਸੇਵਕ ਸ਼ਾਮਲ ਹਨ। ਸਮਾਗਮ ਦੌਰਾਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਮਵੀਰ, ਵਿਭਾਗ ਮੁਖੀ ਮੈਡਮ ਸਈਅਦ ਸਹਿਰਿਸ਼ ਅਸਗਰ, ਵਿਭਾਗ ਦੇ ਮੁੱਖ ਇੰਜੀਨੀਅਰ ਅਤੇ ਨਵ-ਨਿਯੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਸ਼ਾਮਲ ਸਨ।