19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਜ਼ਿੰਮੇਵਾਰੀ ਤੇ ਭਾਈਚਾਰਕ ਸੇਵਾ ਦੇ ਸੰਦੇਸ਼ ਨਾਲ ‘ਯੁਵਾ ਆਪਦਾ ਮਿੱਤਰ ਯੋਜਨਾ ਸਿਖਲਾਈ ਪ੍ਰੋਗਰਾਮ’ ਸਮਾਪਤ

ਖਰੜ, 17 ਅਗਸਤ (ਗੁਰਮੁੱਖ ਸਿੰਘ ਮਾਨ)-ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਪੰਜਾਬ ਵਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਕਰਵਾਏ 7 ਦਿਨਾਂ ‘ਯੁਵਾ ਆਪਦਾ ਮਿੱਤਰ ਯੋਜਨਾ ਸਿਖਲਾਈ ਪ੍ਰੋਗਰਾਮ’ ਸ਼੍ਰੁਤੀ ਅਗਰਵਾਲ, ਕੰਸਲਟੈਂਟ, ਆਪਦਾ ਪ੍ਰਬੰਧਨ, ਮਗਸੀਪਾ ਦੀ ਅਗਵਾਈ ਹੇਠ ਸਫਲਤਾਪੂਰਵਕ ਸਮਾਪਤ ਹੋਇਆ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਰਵਿੰਦਰ ਸਿੰਘ ਵਾਲੀਆ, ਗੁਰਬਖਸ਼ੀਸ਼ ਸਿੰਘ, ਅਮਰਿੰਦਰ ਸਿੰਘ ਨੇ ਸਿਖਿਆਰਥੀਆਂ ਨੂੰ ਕਿਹਾ ਕਿ ਉਹ ਸਿਖਲਾਈ ਦੌਰਾਨ ਪ੍ਰਾਪਤ ਗਿਆਨ ਨੂੰ ਸਿਰਫ਼ ਕਲਾਸਰੂਮ ਤੱਕ ਸੀਮਿਤ ਨਾ ਰੱਖਣ, ਸਗੋਂ ਆਪਣੇ ਪਰਿਵਾਰ, ਗੁਆਂਢ ਅਤੇ ਭਾਈਚਾਰੇ ਲਈ ਸੁਰੱਖਿਆ, ਸਹਾਇਤਾ ਅਤੇ ਜਾਗਰੂਕਤਾ ਦਾ ਸਰੋਤ ਬਣਾਉਣ।

ਅਜੀਤ ਡੈਸਕ 18-08-2026
ਖਰੜ, 17 ਅਗਸਤ (ਗੁਰਮੁੱਖ ਸਿੰਘ ਮਾਨ)-ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਪੰਜਾਬ ਵਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀ ਮਾਜਰਾ ਵਿਖੇ ਕਰਵਾਏ 7 ਦਿਨਾਂ ‘ਯੁਵਾ ਆਪਦਾ ਮਿੱਤਰ ਯੋਜਨਾ ਸਿਖਲਾਈ ਪ੍ਰੋਗਰਾਮ’ ਸ਼੍ਰੁਤੀ ਅਗਰਵਾਲ, ਕੰਸਲਟੈਂਟ, ਆਪਦਾ ਪ੍ਰਬੰਧਨ, ਮਗਸੀਪਾ ਦੀ ਅਗਵਾਈ ਹੇਠ ਸਫਲਤਾਪੂਰਵਕ ਸਮਾਪਤ ਹੋਇਆ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਰਵਿੰਦਰ ਸਿੰਘ ਵਾਲੀਆ, ਗੁਰਬਖਸ਼ੀਸ਼ ਸਿੰਘ, ਅਮਰਿੰਦਰ ਸਿੰਘ ਨੇ ਸਿਖਿਆਰਥੀਆਂ ਨੂੰ ਕਿਹਾ ਕਿ ਉਹ ਸਿਖਲਾਈ ਦੌਰਾਨ ਪ੍ਰਾਪਤ ਗਿਆਨ ਨੂੰ ਸਿਰਫ਼ ਕਲਾਸਰੂਮ ਤੱਕ ਸੀਮਿਤ ਨਾ ਰੱਖਣ, ਸਗੋਂ ਆਪਣੇ ਪਰਿਵਾਰ, ਗੁਆਂਢ ਅਤੇ ਭਾਈਚਾਰੇ ਲਈ ਸੁਰੱਖਿਆ, ਸਹਾਇਤਾ ਅਤੇ ਜਾਗਰੂਕਤਾ ਦਾ ਸਰੋਤ ਬਣਾਉਣ। ਇਸ ਦੌਰਾਨ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਮੌਜੂਦ ਸੰਭਾਵਿਤ ਖਤਰਿਆਂ ਦੀ ਪਛਾਣ ਕਰਨ, ਲੋਕਾਂ ’ਚ ਜਾਗਰੂਕਤਾ ਫੈਲਾਉਣ, ਸੁਰੱਖਿਅਤ ਵਿਵਹਾਰ ਨੂੰ ਉਤਸ਼ਾਹਿਤ ਕਰਨ ਅਤੇ ਐਮਰਜੈਂਸੀ ਦੀ ਸਥਿਤੀ ’ਚ ਸਿਖਲਾਈ ਪ੍ਰਾਪਤ ਸਹਾਇਤਾ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਕਿਸੇ ਵੀ ਐਮਰਜੈਂਸੀ ਦੌਰਾਨ ਆਪਣੀ ਸੁਰੱਖਿਆ ਨੂੰ ਸਭ ਤੋਂ ਪਹਿਲਾਂ ਤਰਜੀਹ ਦੇਣ ਦਾ ਸੰਦੇਸ਼ ਵੀ ਦਿੱਤਾ ਗਿਆ। ਸਿਖਲਾਈ ਪ੍ਰੋਗਰਾਮ ਨੂੰ ਸਫਲ ਬਣਾਉਣ ’ਚ ਮਹੱਤਵਪੂਰਨ ਯੋਗਦਾਨ ਪਾਉਣ ਲਈ ਟ੍ਰੇਨਿੰਗ ਕੋਆਰਡੀਨੇਟਰ ਗੁਲਸ਼ਨ ਹੀਰਾ, ਸਲੋਨੀ ਸ਼ਰਮਾ, ਜੀਵਨਜੋਤ ਕੌਰ, ਸ਼ਾਇਨਾ ਕੌਰ, ਸੁਮੀਤ ਸਿੰਘ, ਯੋਗੇਸ਼ ਸ਼ਰਮਾ ਦੇ ਯਤਨਾਂ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਡੇਰਾਬੱਸੀ ਦੇ ਕੂੜਾਂਵਾਲਾ ’ਚ ਗੈਰ-ਕਾਨੂੰਨੀ ਕਬਾੜ ਦੇ ਡੰਪ ਕਾਰਨ ਫੈਲ ਰਿਹਾ ਪ੍ਰਦੂਸ਼ਣ ਅਗਲੀ ਖ਼ਬਰ ਦੂਸ਼ਿਤ ਪਾਣੀ ਦੀ ਸਪਲਾਈ ਤੋਂ ਵਾ. ਨੰ. 2 ਵਾਸੀ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।