19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵਿਧਾਇਕ ਰੰਧਾਵਾ ਵਲੋਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਨਵੇਂ ਕਾਰਜਾਂ ਦਾ ਐਲਾਨ

ਲਾਲੜੂ, 17 ਅਗਸਤ (ਰਾਜਬੀਰ ਸਿੰਘ)-‘ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ’ ਮੁਹਿੰਮ ਤਹਿਤ ਹੰਡੇਸਰਾ ਖੇਤਰ ਦੇ ਵੱਖ-ਵੱਖ ਪਿੰਡਾਂ ’ਚ ਕਰਵਾਈ ਲੋਕ ਮਿਲਣੀ ਦੌਰਾਨ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਵਲੋਂ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਨਵੇਂ ਕਾਰਜਾਂ ਦੇ ਐਲਾਨ ਵੀ ਕੀਤੇ ਗਏ।

ਅਜੀਤ ਡੈਸਕ 18-08-2026
ਲਾਲੜੂ, 17 ਅਗਸਤ (ਰਾਜਬੀਰ ਸਿੰਘ)-‘ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ’ ਮੁਹਿੰਮ ਤਹਿਤ ਹੰਡੇਸਰਾ ਖੇਤਰ ਦੇ ਵੱਖ-ਵੱਖ ਪਿੰਡਾਂ ’ਚ ਕਰਵਾਈ ਲੋਕ ਮਿਲਣੀ ਦੌਰਾਨ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਵਲੋਂ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਨਵੇਂ ਕਾਰਜਾਂ ਦੇ ਐਲਾਨ ਵੀ ਕੀਤੇ ਗਏ। ਇਸ ਦੌਰਾਨ ਪਿੰਡ ਅੰਟਾਲਾ ਵਿਖੇ 10 ਲੱਖ ਰੁ. ਦੀ ਲਾਗਤ ਨਾਲ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ 61 ਪਰਿਵਾਰਾਂ ਨੂੰ ਲਾਲ ਲਕੀਰ ਤਹਿਤ ਮਾਲਕਾਨਾ ਹੱਕ ਦੇ ਸਰਟੀਫਿਕੇਟ ਵੰਡੇ ਗਏ। ਇਸੇ ਤਰ੍ਹਾਂ ਸਾਰੰਗਪੁਰ ਵਿਖੇ 10 ਲੱਖ ਰੁ. ਦੀ ਲਾਗਤ ਨਾਲ ਕਮਿਊਨਿਟੀ ਸੈਂਟਰ ਦੀ ਮੁਰੰਮਤ ਲਈ ਐਲਾਨ ਕੀਤਾ ਗਿਆ ਅਤੇ 24 ਪਰਿਵਾਰਾਂ ਨੂੰ ਮਾਲਕਾਨਾ ਹੱਕ ਦੇ ਸਰਟੀਫਿਕੇਟ ਸੌਂਪੇ ਗਏ ਅਤੇ ਪਿੰਡ ਹੰਡੇਸਰਾ ਵਿਖੇ ਪਾਣੀ ਦੀ ਸਮੱਸਿਆ ਦੇ ਹੱਲ ਲਈ 24.50 ਲੱਖ ਰੁ. ਦੀ ਲਾਗਤ ਨਾਲ ਨਵਾਂ ਟਿਊਬਵੈੱਲ ਲਗਾਉਣ ਦਾ ਐਲਾਨ ਕੀਤਾ ਗਿਆ, ਜਦਕਿ ਪਿੰਡ ਨਗਲਾ ਵਿਖੇ 15 ਲੱਖ ਰੁ. ਦੀ ਲਾਗਤ ਨਾਲ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਸੰਬੰਧਿਤ ਵਿਭਾਗਾਂ ਨੂੰ ਮੌਕੇ ’ਤੇ ਹਦਾਇਤਾਂ ਦੇਣਾ ਹੈ। ਉਨ੍ਹਾਂ ਕਿਹਾ ਕਿ ਹੰਡੇਸਰਾ ਤੇ ਲਾਲੜੂ ਖੇਤਰ ਦੇ ਵਿਕਾਸ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸਰਪੰਚ ਜਸਵਿੰਦਰ ਸਿੰਘ, ਗੁਰਦਿੱਤ ਸਿੰਘ, ਪ੍ਰਵੇਸ਼ ਰਾਣੀ, ਹਰਪ੍ਰੀਤ ਕੌਰ, ਬਲਾਕ ਸੰਮਤੀ ਮੈਂਬਰ ਨਵਨੀਤ ਸਿੰਘ, ਬਲਾਕ ਪ੍ਰਧਾਨ, ਯੂਥ ਵਿੰਗ ਦੇ ਆਗੂ, ਹੋਰ ਪਿੰਡਾਂ ਦੇ ਸਰਪੰਚ ਅਤੇ ਪੰਚਾਇਤ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ ਨੇ ਸਿੱਖਿਆ ਨੀਤੀ ਤੇ ਸਕੂਲ ਬੈਗ ਨੀਤੀ ਬਾਰੇ ਸਮਾਗਮ ਕਰਾਇਆ ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।