18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੰਸਦ ਮੈਂਬਰ ਕੰਗ ਨੇ ਸ਼ਹੀਦ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਮੁੱਲਾਂਪੁਰ ਗਰੀਬਦਾਸ, 17 ਅਗਸਤ (ਦਿਲਬਰ ਸਿੰਘ ਖੈਰਪੁਰ)- ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਫ਼ੌਜ ਦੀ ਡਿਊਟੀ ਦੌਰਾਨ ਸੜਕੀ ਹਾਦਸੇ ‘ਚ ਸ਼ਹੀਦ ਹੋਏ ਪਿੰਡ ਨਗਲੀਆਂ ਦੇ ਸੂਬੇਦਾਰ ਸੁਰਿੰਦਰ ਸਿੰਘ ਦੇ ਗ੍ਰਹਿ ਵਿਖੇ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰ ਕੰਗ ਨੇ ਕਿਹਾ ਕਿ ਜਿਥੇ ਸਰਕਾਰਾਂ ਸ਼ਹੀਦਾਂ ਦਾ ਸਨਮਾਨ ਕਰਦੀਆਂ ਹਨ, ਉਥੇ ਉਹ ਨਿੱਜੀ ਤੌਰ ‘ਤੇ ਸ਼ਹੀਦਾਂ ਨੂੰ ਸਿਜਦਾ ਕਰਦੇ ਹਨ।

ਅਜੀਤ ਡੈਸਕ 18-08-2026
ਮੁੱਲਾਂਪੁਰ ਗਰੀਬਦਾਸ, 17 ਅਗਸਤ (ਦਿਲਬਰ ਸਿੰਘ ਖੈਰਪੁਰ)- ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਫ਼ੌਜ ਦੀ ਡਿਊਟੀ ਦੌਰਾਨ ਸੜਕੀ ਹਾਦਸੇ ‘ਚ ਸ਼ਹੀਦ ਹੋਏ ਪਿੰਡ ਨਗਲੀਆਂ ਦੇ ਸੂਬੇਦਾਰ ਸੁਰਿੰਦਰ ਸਿੰਘ ਦੇ ਗ੍ਰਹਿ ਵਿਖੇ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰ ਕੰਗ ਨੇ ਕਿਹਾ ਕਿ ਜਿਥੇ ਸਰਕਾਰਾਂ ਸ਼ਹੀਦਾਂ ਦਾ ਸਨਮਾਨ ਕਰਦੀਆਂ ਹਨ, ਉਥੇ ਉਹ ਨਿੱਜੀ ਤੌਰ ‘ਤੇ ਸ਼ਹੀਦਾਂ ਨੂੰ ਸਿਜਦਾ ਕਰਦੇ ਹਨ। ਇਸ ਮੌਕੇ ਸ਼ਹੀਦ ਦੀ ਪਤਨੀ ਰਣਜੀਤ ਕੌਰ, ਪੁੱਤਰ ਅਤੇ ਸ਼ਹੀਦ ਦੀ ਮਾਤਾ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਪੰਚਾਇਤ ਅਤੇ ਪਰਿਵਾਰਕ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਜਿਵੇਂ ਵੀ ਪਰਿਵਾਰ ਅਤੇ ਪਿੰਡ ਵਾਸੀ ਆਖਣਗੇ, ਉਸ ਅਨੁਸਾਰ ਸ਼ਹੀਦ ਦੀ ਯਾਦਗਾਰ ਬਣਾਈ ਜਾਵੇਗੀ ਤਾਂ ਜੋ ਪਿੰਡ ਦੀ ਆਉਣ ਵਾਲੀ ਪੀੜ੍ਹੀ ਅਤੇ ਇਲਾਕਾ ਵਾਸੀ ਸੂਬੇਦਾਰ ਸੁਰਿੰਦਰ ਸਿੰਘ ਦੀ ਸ਼ਹੀਦੀ ਨੂੰ ਯਾਦ ਰੱਖ ਸਕਣ। ਇਸ ਮੌਕੇ ਸੰਸਦ ਮੈਂਬਰ ਕੰਗ ਨੇ ਪਿੰਡ ਦੀਆਂ ਹੋਰ ਸਮੱਸਿਆਵਾਂ ਵੀ ਸੁਣੀਆਂ ਅਤੇ ਇਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸੁਖਜਿੰਦਰ ਸੋਹੀ, ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਗੁਰਿੰਦਰ ਸਿੰਘ ਖਿਜ਼ਰਾਬਾਦ, ਪ੍ਰਭਜੋਤ ਸਿੰਘ, ਜਸਪਾਲ ਸਿੰਘ, ਜਗਦੀਪ ਸਿੰਘ, ਸਰਪੰਚ ਜਗਰੀਤ ਸਿੰਘ ਨਗਲੀਆਂ, ਦਲਵਾਰਾ ਸਿੰਘ, ਹਰਜੀਤ ਸਿੰਘ, ਬਹਾਦਰ ਸਿੰਘ, ਅਵਤਾਰ ਸਿੰਘ, ਕੁਲਬੀਰ ਸਿੰਘ ਤੇ ਹਰਦੀਪ ਸਿੰਘ ਸਮੇਤ ਹੋਰ ਪੰਚਾਇਤ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਿੱਖਿਆ ਬੋਰਡ ਡੇਲੀਵੇਜ਼ ਕਰਮਚਾਰੀ ਯੂਨੀਅਨ ਵਲੋਂ ਰੋਸ ਰੈਲੀ ਅਗਲੀ ਖ਼ਬਰ ਨਾਬਾਲਿਗ ਲੜਕੀ ਨੂੰ ਝਾਂਸਾ ਦੇ ਕੇ ਭਜਾਉਣ ਦੇ ਦੋਸ਼ ਹੇਠ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।