18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਐੱਸ. ਏ.

ਅਜੀਤ ਡੈਸਕ 18-08-2026
ਐੱਸ. ਏ. ਐੱਸ. ਨਗਰ, (ਤਰਵਿੰਦਰ ਸਿੰਘ ਬੈਨੀਪਾਲ)-ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਹੜੇ ਵਿਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ (ਸੇਵਾ-ਮੁਕਤ ਆਈ. ਏ. ਐੱਸ.) ਨੇ ਕੌਮੀ ਝੰਡਾ ਲਹਿਰਾਇਆ। ਇਸ ਉਪਰੰਤ ਬੋਰਡ ਦੇ ਸੁਰੱਖਿਆ ਗਾਰਡਾਂ ਅਤੇ ਮੁਹਾਲੀ ਫੇਜ਼-8 ਤੋਂ ਪਹੁੰਚੀ ਪੁਲਿਸ ਟੁਕੜੀ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਬੋਰਡ ਦੇ ਸਕੱਤਰ ਸਕੱਤਰ ਸਿੰਘ ਬੱਲ, ਡਾਇਰੈਕਟਰ, ਉਪ-ਸਕੱਤਰ ਸਾਹਿਬਾਨ, ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਆਜ਼ਾਦੀ ਦੇ ਸੰਘਰਸ਼ ਦੌਰਾਨ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਅਤੇ ਦੇਸ਼-ਭਗਤਾਂ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਬੋਰਡ ਆਧੁਨਿਕ ਸਿੱਖਿਆ ਦੇ ਨਾਲ-ਨਾਲ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵੀ ਵਚਨਬੱਧ ਹੈ। ਬੋਰਡ ਵਲੋਂ 8ਵੀਂ ਤੋਂ 12ਵੀਂ ਜਮਾਤ ਤੱਕ ਦੇ ਪਾਠਕ੍ਰਮ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਵਿਦਿਆਰਥੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਉੱਦਮਸ਼ੀਲਤਾ ਵਰਗੇ ਵਿਸ਼ੇ ਸ਼ਾਮਿਲ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬੀ ਭਾਸ਼ਾ ਦੀ ਸਮਝ ਵਧਾਉਣ ਲਈ ਤਿਮਾਹੀ, ਛਿਮਾਹੀ ਅਤੇ ਸਾਲਾਨਾ ਸਰਟੀਫ਼ਿਕੇਟ ਕੋਰਸ ਵੀ ਤਿਆਰ ਕੀਤੇ ਗਏ ਹਨ। ਸਮਾਗਮ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਦੇਸ਼-ਭਗਤੀ ਦੇ ਗੀਤ ਵੀ ਗਾਏ ਗਏ।
ਪਿਛਲੀ ਖ਼ਬਰ ਜ਼ਿਲ੍ਹਾ ਸਵੀਪ ਟੀਮ ਵਲੋਂ ਨਵੇਂ ਵੋਟਰਾਂ ਨਾਲ ਰੂ-ਬਰੂ ਪ੍ਰੋਗਰਾਮ ਅਗਲੀ ਖ਼ਬਰ ਹੋਟਲ ਦੇ ਕਮਰੇ ‘ਚੋਂ ਹੈਰੋਇਨ ਬਰਾਮਦ, ਤਸਕਰ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।