19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਗੈਂਗਸਟਰਾਂ ’ਤੇ ਵਾਰ ਦਾ 210ਵਾਂ ਦਿਨ ਪੰਜਾਬ ਪੁਲਿਸ ਵਲੋਂ 537 ਥਾਈਂ ਛਾਪੇਮਾਰੀ, 295 ਕਾਬੂ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)–ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਦੇ 210ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 537 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ।

ਅਜੀਤ ਡੈਸਕ 19-08-2026
ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)–ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਦੇ 210ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 537 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 210ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 295 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 61,877 ਹੋ ਗਈਆਂ। ਇਸ ਤੋਂ ਇਲਾਵਾ 198 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 535ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ, 299 ਨਸ਼ੀਲੀਆਂ ਗੋਲੀਆਂ ਅਤੇ 500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 535 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,015 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 7 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਪਿਛਲੀ ਖ਼ਬਰ ਆਫ਼ਤ ਦੌਰਾਨ ਸਿਹਤ ਸੇਵਾਵਾਂ ਦੀ ਨਿਰੰਤਰਤਾ ਸਭ ਤੋਂ ਮਹੱਤਵਪੂਰਨ ਹੈ- ਡਾ. ਸੁਮਨ ਸਿੰਘ ਅਗਲੀ ਖ਼ਬਰ ਪ੍ਰਦੇਸ਼ ਦੀ 10 ਲੱਖ ਏਕੜ ਜ਼ਮੀਨ ਦੇ ਸੁਧਾਰ ਲਈ ਜਿਪਸਮ ਖਰੀਦ ਨੂੰ ਪ੍ਰਵਾਨਗੀ-ਮੁੱਖ ਮੰਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।