21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਤੀਜ ਦੇ ਰੰਗ ’ਚ ਰੰਗਿਆ ਦਿਖਾਈ ਦਿੱਤਾ ਸਰਕਾਰੀ ਕੁੜੀਆਂ ਦਾ ਕਾਲਜ ਸੈਕਟਰ-11

ਚੰਡੀਗੜ੍ਹ, 19 ਅਗਸਤ (ਮਾਰਕੰਡਾ)- ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਕੁੜੀਆਂ ਸੈਕਟਰ-11 ਚੰਡੀਗੜ੍ਹ ਵਿਖੇ ਪੰਜਾਬੀ ਵਿਭਾਗ ਵਲੋਂ ਕਾਲਜ ਦੀ ਪ੍ਰਿੰਸੀਪਲ ਪ੍ਰੋ. ਡਾ.

ਅਜੀਤ ਡੈਸਕ 20-08-2026
ਚੰਡੀਗੜ੍ਹ, 19 ਅਗਸਤ (ਮਾਰਕੰਡਾ)- ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਕੁੜੀਆਂ ਸੈਕਟਰ-11 ਚੰਡੀਗੜ੍ਹ ਵਿਖੇ ਪੰਜਾਬੀ ਵਿਭਾਗ ਵਲੋਂ ਕਾਲਜ ਦੀ ਪ੍ਰਿੰਸੀਪਲ ਪ੍ਰੋ. ਡਾ. ਅਨੀਤਾ ਕੌਸ਼ਲ ਦੀ ਰਹਿਨੁਮਾਈ ਹੇਠ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਨਾਲ ਜੁੜੇ ਤੀਜ ਦੀ ਤਿਉਹਾਰ ਮਨਾਇਆ ਗਿਆ। ਸਰਕਾਰੀ ਕਾਲਜ ਪੰਜਾਬੀ ਲੋਕ-ਰੰਗ, ਰਵਾਇਤੀ ਪਹਿਨਾਵੇ ਅਤੇ ਸੱਭਿਆਚਾਰਕ ਪ੍ਰਸਤੁਤੀਆਂ ਨਾਲ ਸਜਾਇਆ ਹੋਇਆ ਦਿਖਾਈ ਦਿੱਤਾ। ਸਮਾਰੋਹ ਵਿਚ ਵਿਦਿਆਰਥਣਾਂ ਨੇ ਪੰਜਾਬੀ ਲੋਕ-ਸੱਭਿਆਚਾਰ ਦੀਆਂ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਗਿੱਧਾ, ਭੰਗੜਾ, ਲੋਕ-ਗੀਤ ਅਤੇ ਬੋਲੀਆਂ ਨੇ ਪੇਸ਼ ਕੀਤੀਆਂ। ਸਮਾਰੋਹ ਵਿਚ ਮਹਿੰਦੀ ਅਤੇ ਆਰਟ ਐਂਡ ਕ੍ਰਾਫਟ ਦੇ ਸਟਾਲ ਖਾਸ ਦਿਲਚਸਪੀ ਦਾ ਕੇਂਦਰ ਬਣੇ ਰਹੇ। ਰਵਾਇਤੀ ਪੀਂਗ ਨੇ ਵੀ ਵਿਦਿਆਰਥਣਾਂ ਨੂੰ ਬਹੁਤ ਆਕਰਸ਼ਿਤ ਕੀਤਾ। ਵਿਦਿਆਰਥਣਾਂ ਪੰਜਾਬੀ ਸੂਟ, ਫੱੁਲਕਾਰੀਆਂ ਅਤੇ ਰਵਾਇਤੀ ਗਹਿਣਿਆਂ ਨਾਲ ਸਜੀਆਂ ਦਿਖਾਈ ਦਿੱਤੀਆਂ। ਇਸ ਪ੍ਰੋਗਰਾਮ ਨੇ ਪੰਜਾਬੀ ਲੋਕ-ਸੱਭਿਆਚਾਰ ਅਤੇ ਵਿਰਾਸਤ ਨਾਲ ਜੋੜਣ ਦੇ ਨਾਲ-ਨਾਲ ਲੋਕਪ੍ਰੰਪਰਾਵਾਂ ਨੂੰ ਸੰਭਾਲਣ ਦਾ ਵੀ ਸੁਨੇਹਾ ਦਿੱਤਾ।
ਪਿਛਲੀ ਖ਼ਬਰ ‘ਗੈਂਗਸਟਰਾਂ ’ਤੇ ਵਾਰ’ ਦਾ 211ਵਾਂ ਦਿਨ ਪੰਜਾਬ ਪੁਲਿਸ ਵਲੋਂ 610 ਥਾਈਂ ਛਾਪੇਮਾਰੀ 344 ਕਾਬੂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਕੌਮੀ ਇਨਸਾਫ਼ ਮੋਰਚੇ ਦੇ 21 ਅਗਸਤ ਦੇ ਪੰਜਾਬ ਬੰਦ ਦਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।