20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਾਬਕਾ ਡਿਪਟੀ ਮੇਅਰ ਬੇਦੀ ਵਲੋਂ ਹਾਈ ਕੋਰਟ ਵਿਚ ਪਾਏ ਕੇਸ ’ਤੇ 2 ਨੂੰ ਹੋਵੇਗੀ ਅਗਲੀ ਸੁਣਵਾਈ

ਐੱਸ. ਏ.

ਅਜੀਤ ਡੈਸਕ 20-08-2026
ਐੱਸ. ਏ. ਐੱਸ. ਨਗਰ, 19 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਫੇਜ਼-6 ਸਥਿਤ ਇੰਟਰਸਟੇਟ ਬੱਸ ਟਰਮੀਨਸ -ਕਮ-ਕਮਰਸ਼ੀਅਲ ਕੰਪਲੈਕਸ ਨਾਲ ਲੱਗਦੀ ਖਸਤਾ ਹਾਲਤ ਸੜਕ ਦੇ ਮਸਲੇ ਨੂੰ ਲੈ ਕੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਦੀ ਅਗਵਾਈ ਹੇਠ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਦੇ ਸੰਦਰਭ ਵਿਚ ਸੱਦੀ ਗਈ ਸੀ। ਜ਼ਿਕਰਯੋਗ ਹੈ ਕਿ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਇਸ ਸੰਬੰਧੀ ਹਾਈਕੋਰਟ ਵਿਚ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵਲੋਂ ਗਮਾਡਾ ਨੂੰ ਇਸ ਸਮਲੇ ਦਾ ਹੱਲ ਕਰਨ ਲਈ ਕਾਰਵਾਈ ਕਰਨ ਨੂੰ ਕਿਹਾ ਸੀ ਅਤੇ ਇਸ ਸੰਬੰਧੀ ਗਮਾਡਾ ਵਲੋਂ 14 ਅਗਸਤ ਨੂੰ ਸੀਟਿੰਗ ਬਾਰੇ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਸੀ। ਮੀਟਿੰਗ ਵਿਚ ਨਗਰ ਨਿਗਮ ਦੇ ਕਮਿਸ਼ਨਰ ਦਾ ਨੁਮਾਇੰਦਾ, ਗਮਾਡਾ ਦੇ ਲੀਗਲ ਐਡਵਾਈਜ਼ਰ ਅਤੇ ਇਸ ਪ੍ਰਾਜੈਕਟ ਨਾਲ ਜੁੜੀਆਂ ਕੰਪਨੀਆਂ ਦੇ ਨੁਮਾਇੰਦਿਆਂ ਸਮੇਤ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਵੀ ਸੱਦਾ ਦਿੱਤਾ ਗਿਆ ਸੀ। ਇਸ ਬਾਬਤ ਬੇਦੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਗਮਾਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਰਿਸ਼ੀ ਵਲੋਂ ਸੰਬੰਧਿਤ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਗਿਆ ਕਿ ਇਸ ਸਮੱਸਿਆ ਦਾ ਸਥਾਈ ਹੱਲ ਕੱਢਣ ਲਈ ਸਿਰਫ਼ ਗੱਲਬਾਤ ਨਹੀਂ, ਬਲਕਿ ਇਕ ਕੰਕਰੀਟ ਅਤੇ ਵਿਵਹਾਰਕ ਪਲਾਨ ਤਿਆਰ ਕਰਕੇ ਪੇਸ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਸ ਸੰਬੰਧੀ ਮਾਣਯੋਗ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ ਤੇ ਅਦਾਲਤ ਦੀਆਂ ਹਦਾਇਤਾਂ ਤੋਂ ਬਾਅਦ ਹੀ ਗਮਾਡਾ ਵਲੋਂ ਮਾਮਲੇ ਨੂੰ ਲੈ ਕੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਗਮਾਡਾ ਦੇ ਮੁੱਖ ਪ੍ਰਸ਼ਾਸਕ ਵਲੋਂ 2 ਸਤੰਬਰ ਤੋਂ ਪਹਿਲਾਂ ਇਕ ਹੋਰ ਮੀਟਿੰਗ ਸੱਦਣ ਲਈ ਅਧਿਕਾਰੀਆਂ ਨੂੰ ਕਿਹਾ ਗਿਆ ਹੈ।
ਪਿਛਲੀ ਖ਼ਬਰ ਸੈਕਟਰ-125 ਸੰਨੀ ਇਨਕਲੇਵ ਵਿਖੇ ਸੜਕ ’ਤੇ ਖੜ੍ਹੇ ਗੰਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਅਗਲੀ ਖ਼ਬਰ ਡੇਰਾਬੱਸੀ ਦੇ ਮੇਨ ਬਾਜ਼ਾਰ ਦੀ ਐਂਟਰੀ ’ਤੇ ਤਿੰਨ ਦਿਨਾਂ ਤੋਂ ਲੱਗੇ ਗੰਦਗੀ ਦੇ ਢੇਰਾਂ ਕਾਰਨ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।