20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪਿੰਡ ਵਾਸੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਲਾਕੇ ਦੇ ਵਿਕਾਸ ਲਈ ਤੱਤਪਰ ਹੋਣ ਦੀ ਜ਼ਰੂਰਤ-ਟਿੰਕੂ

ਮੁੱਲਾਂਪੁਰ ਗਰੀਬਦਾਸ, 19 ਅਗਸਤ (ਦਿਲਬਰ ਸਿੰਘ ਖੈਰਪੁਰ)- ਪਿੰਡ ਸੈਣੀਮਾਜਰਾ ਵਿਖੇ ਗੁੱਗਾ ਮਾੜੀ ਦਾ ਸਾਲਾਨਾ ਮੇਲਾ ਕਰਵਾਇਆ ਗਿਆ, ਜਿਸ ‘ਚ ਖੇਤਰ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਸ਼ਰਧਾਲੂਆਂ ਨੇ ਹਾਜ਼ਰੀ ਲੁਆਈ। ਇਸ ਮੇਲੇ ‘ਚ ਕਾਂਗਰਸ ਦੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਵਲੋਂ ਬਲਾਕ ਮਾਜਰੀ ਦੀ ਸਮੁੱਚੀ ਟੀਮ ਸਮੇਤ ਸ਼ਮੂਲੀਅਤ ਕੀਤੀ ਗਈ।

ਅਜੀਤ ਡੈਸਕ 20-08-2026
ਮੁੱਲਾਂਪੁਰ ਗਰੀਬਦਾਸ, 19 ਅਗਸਤ (ਦਿਲਬਰ ਸਿੰਘ ਖੈਰਪੁਰ)- ਪਿੰਡ ਸੈਣੀਮਾਜਰਾ ਵਿਖੇ ਗੁੱਗਾ ਮਾੜੀ ਦਾ ਸਾਲਾਨਾ ਮੇਲਾ ਕਰਵਾਇਆ ਗਿਆ, ਜਿਸ ‘ਚ ਖੇਤਰ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਸ਼ਰਧਾਲੂਆਂ ਨੇ ਹਾਜ਼ਰੀ ਲੁਆਈ। ਇਸ ਮੇਲੇ ‘ਚ ਕਾਂਗਰਸ ਦੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਵਲੋਂ ਬਲਾਕ ਮਾਜਰੀ ਦੀ ਸਮੁੱਚੀ ਟੀਮ ਸਮੇਤ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਟਿੰਕੂ ਨੇ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ‘ਚ ਹਰ ਸਾਲ ਹੋਣ ਵਾਲੇ ਮੇਲੇ ਮੁਸਾਹਬੇ ਆਪਸੀ ਸਾਂਝ ਤੇ ਸਦਭਾਵਨਾ ਦਾ ਪ੍ਰਤੀਕ ਹਨ। ਉਨ੍ਹਾਂ ਲੋਕਾਂ ਨੂੰ ਪਿੰਡਾਂ ‘ਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਲਾਕੇ ਦੇ ਵਿਕਾਸ, ਤਰੱਕੀ ਤੇ ਖੁਸ਼ਹਾਲੀ ਲਈ ਆਪਸ ‘ਚ ਰਲ ਮਿਲ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਿੰਡ ਵਾਸੀ ਕਾਕਾ ਸਿੰਘ, ਸਰਪੰਚ ਜੁਝਾਰ ਸਿੰਘ, ਦਵਿੰਦਰ ਸਿੰਘ ਨੰਬਰਦਾਰ, ਗੁਰਮੁੱਖ ਸਿੰਘ ਪੰਚ, ਫ਼ੌਜੀ ਸੰਤੋਖ ਸਿੰਘ, ਸੁਰਿੰਦਰ ਸਿੰਘ, ਰਾਜਿੰਦਰ ਸਿੰਘ, ਜੈ ਸਿੰਘ, ਲਾਭ ਸਿੰਘ ਸਾਬਕਾ ਸਰਪੰਚ, ਨਛੱਤਰ ਸਿੰਘ, ਸਾਧ ਸਿੰਘ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਅਹੁਦੇਦਾਰ ਬਲਾਕ ਪ੍ਰਧਾਨ ਮਦਨ ਸਿੰਘ ਮਾਣਕਪੁਰ, ਚੇਅਰਮੈਨ ਹਰਨੇਕ ਸਿੰਘ ਤੱਕੀਪੁਰ, ਨਵੀਨ ਬਾਂਸਲ ਖਿਜ਼ਰਾਬਾਦ ਵਾਈਸ ਪ੍ਰਧਾਨ, ਗੁਰਦੇਵ ਸਿੰਘ ਪੱਲਣਪੁਰ ਤੇ ਨੇਤਰ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਿੰਨ ਬੱਸਾਂ ਰਵਾਨਾ ਅਗਲੀ ਖ਼ਬਰ ਮਾਤਾ ਅੰਬਿਕਾ ਦੇਵੀ ਜੀ ਦਾ ਪਵਿੱਤਰ ਮੇਲਾ ਅੱਜ-ਯੋਗੀ ਰਾਮ ਨਾਥ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।