22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ-ਗੋਲਡੀ

ਖਰੜ, 20 ਅਗਸਤ (ਗੁਰਮੁੱਖ ਸਿੰਘ ਮਾਨ)- ਸੰਨੀ ਇਨਕਲੇਵ ਖਰੜ ਵਿਖੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ-ਸ਼ੈਲੀ, ਖੇਡਾਂ ਤੇ ਤੰਦਰੁਸਤੀ ਨਾਲ ਜੋੜਨ ਦੇ ਉਦੇਸ਼ ਨਾਲ ਪੀ. ਯੂ.

ਅਜੀਤ ਡੈਸਕ 21-08-2026
ਖਰੜ, 20 ਅਗਸਤ (ਗੁਰਮੁੱਖ ਸਿੰਘ ਮਾਨ)- ਸੰਨੀ ਇਨਕਲੇਵ ਖਰੜ ਵਿਖੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ-ਸ਼ੈਲੀ, ਖੇਡਾਂ ਤੇ ਤੰਦਰੁਸਤੀ ਨਾਲ ਜੋੜਨ ਦੇ ਉਦੇਸ਼ ਨਾਲ ਪੀ. ਯੂ. ਐਸ. ਏ. ਵਲੋਂ ਵਿਸ਼ੇਸ਼ ਮੈਰਾਥਨ ਕਰਵਾਈ ਗਈ, ਜਿਸ ਵਿਚ ਪੰਜਾਬ ਸਰਕਾਰ ਦੇ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਗੋਲਡੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਤੇ ਸਮਾਜ ਦੀ ਤਾਕਤ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਸਮਾਗਮ ਨੌਜਵਾਨਾਂ ‘ਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ‘ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਪੀ. ਐਸ. ਯੂ. ਏ ਵਲੋਂ ਮੈਰਾਥਨ ਦੇ ਸਫ਼ਲ ਪ੍ਰਬੰਧਾਂ ਲਈ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨਾਂ ਦੀ ਭਲਾਈ ਤੇ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ਵਿਦਿਆਰਥੀਆਂ ਦੇ ਸ਼ੋਰ ਪ੍ਰਦੂਸ਼ਣ ਵਿਰੁੱਧ ਪੇਂਟਿੰਗ ਤੇ ਭਾਸ਼ਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਮੁੰਬਈ ਵਿਚ 23-24 ਨੂੰ ਹੋਵੇਗਾ ‘ਹੈਪਨਿੰਗ ਹਰਿਆਣਾ’ ਰੋਡਸ਼ੋਅ-ਰਾਓ ਨਰਬੀਰ ਸਿੰਘ­

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।