21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਵਿਦਿਆਰਥੀਆਂ ਦੇ ਸ਼ੋਰ ਪ੍ਰਦੂਸ਼ਣ ਵਿਰੁੱਧ ਪੇਂਟਿੰਗ ਤੇ ਭਾਸ਼ਨ ਮੁਕਾਬਲੇ ਕਰਵਾਏ

ਚੰਡੀਗੜ੍ਹ, 20 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਪ੍ਰਯੋਗ ਫਾਊਂਡੇਸ਼ਨ ਤੇ ਸਰਵਪ੍ਰੇਮ ਫਾਊਂਡੇਸ਼ਨ ਵਲੋਂ ਸਾਂਝਾ ਉਦਮ ਕਰਦਿਆਂ ਮਾਡਰਨਵੇਜ਼ ਸੀਨੀਅਰ ਸੈਕੰਡਰੀ ਸਕੂਲ ਸੈਕਟਰ 29 ਵਿਖੇ ਸ਼ੋਰ ਪ੍ਰਦੂਸ਼ਣ ਵਿਰੁੱਧ ਇਕ ਮੁਹਿੰਮ ਅਧੀਨ ‘ਧਵਨੀ ਦ ਪੀਸ’ ਸਮਾਗਮ ਕਰਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਸ਼ੋਰ (ਆਵਾਜ਼) ਪ੍ਰਦੂਸ਼ਣ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਸ਼ੋਰ ਪ੍ਰਦੂਸ਼ਣ ਨਾ ਫੈਲਾਉਣ ਬਾਰੇ ਸਹੁੰ ਚੁਕਾਈ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ.

ਅਜੀਤ ਡੈਸਕ 21-08-2026
ਚੰਡੀਗੜ੍ਹ, 20 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਪ੍ਰਯੋਗ ਫਾਊਂਡੇਸ਼ਨ ਤੇ ਸਰਵਪ੍ਰੇਮ ਫਾਊਂਡੇਸ਼ਨ ਵਲੋਂ ਸਾਂਝਾ ਉਦਮ ਕਰਦਿਆਂ ਮਾਡਰਨਵੇਜ਼ ਸੀਨੀਅਰ ਸੈਕੰਡਰੀ ਸਕੂਲ ਸੈਕਟਰ 29 ਵਿਖੇ ਸ਼ੋਰ ਪ੍ਰਦੂਸ਼ਣ ਵਿਰੁੱਧ ਇਕ ਮੁਹਿੰਮ ਅਧੀਨ ‘ਧਵਨੀ ਦ ਪੀਸ’ ਸਮਾਗਮ ਕਰਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਸ਼ੋਰ (ਆਵਾਜ਼) ਪ੍ਰਦੂਸ਼ਣ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਸ਼ੋਰ ਪ੍ਰਦੂਸ਼ਣ ਨਾ ਫੈਲਾਉਣ ਬਾਰੇ ਸਹੁੰ ਚੁਕਾਈ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਰੋਮਿਕਾ ਵਢੇਰਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਰੋਜ਼ਮਰਾਂ ਦੇ ਕੰਮਾਂ ਦੌਰਾਨ ਹੈੱਡਫੋਨ ਦੀ ਵਰਤੋਂ ਕਰਨਾ, ਮੋਟਰਸਾਈਕਲਾਂ ਤੋਂ ਪਟਾਕੇ ਚਲਾਉਣੇ ਅਤੇ ਉੱਚੀ ਆਵਾਜ਼ ਵਿਚ ਸੰਗੀਤ ਸੁਣਨਾ ਸ਼ੋਰ ਪ੍ਰਦੂਸ਼ਣ ਦੇ ਮੁੱਖ ਕਾਰਨਾਂ ਵਿਚ ਸ਼ਾਮਲ ਹਨ। ਵਿਸ਼ਾ ਮਾਹਿਰ ਸੰਜੇ ਓਝਾ ਨੇ ਪ੍ਰਦੂਸ਼ਣ ਕੰਟਰੋਲ ਕਮੇਟੀ ਵਲੋਂ ਲਾਗੂ ਕੀਤੇ ਨਿਯਮਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਇਸ ਦੇ ਨਾਲ ਸਕੂਲੀ ਵਿਦਿਆਰਥੀਆਂ ਵਿਚ ਸ਼ੋਰ ਪ੍ਰਦੂਸ਼ਣ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਪ੍ਰਯੋਗ ਫਾਊਂਡੇਸ਼ਨ ਦੇ ਪ੍ਰਧਾਨ ਸੰਜੀਵ ਸ਼ਰਮਾ ਨੇ ਕਿਹਾ ਕਿ ਧਵਨੀ ਦ ਪੀਸ ਪ੍ਰੋਜੈਕਟ ਨੂੰ ਜਲਦੀ ਹੀ ਚੰਡੀਗੜ੍ਹ ਤੋਂ ਬਾਹਰ ਵੀ ਪ੍ਰਚਾਰਿਆ ਜਾਵੇਗਾ ਅਤੇ ਟਰਾਈਸਿਟੀ ਖੇਤਰ ਵਿੱਚ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣਗੀਆਂ। ਸਕੂਲ ਦੀ ਡਾਇਰੈਕਟਰ ਡਾ. ਅੰਜਲੀ ਸਚਦੇਵਾ ਨੇ ਦੋਵਾਂ ਸੰਗਠਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਲਗਾਤਾਰ ਕਰਵਾਏ ਜਾਣੇ ਚਾਹੀਦੇ ਹਨ । ਡਾਕਟਰ ਕਵਿਤਾ ਸ਼ਰਮਾ ਤੇ ਸਕੂਲ ਦੇ ਪ੍ਰਿੰਸੀਪਲ ਗਰੀਸ਼ ਸਚਦੇਵਾ ਨੇ ਕਿਹਾ ਕਿ ਸ਼ੋਰ ਪ੍ਰਦੂਸ਼ਣ ਇੱਕ ਗੰਭੀਰ ਤੇ ਚਿੰਤਾਜ਼ਨਕ ਵਿਸ਼ਾ ਹੈ। ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਦੌਰਾਨ ਸਾਹਿਤਕਾਰ ਸੀਮਾ ਗੁਪਤਾ, ਡਾ. ਅਸ਼ੋਕ ਵਢੇਰਾ ਅਤੇ ਪ੍ਰਦੀਪ ਨੇ ਜੱਜਾਂ ਵਜੋਂ ਸੇਵਾ ਨਿਭਾਈ ਤੇ ਅੰਗਰੇਜ਼ੀ ਭਾਸ਼ਣ ਮੁਕਾਬਲੇ ਵਿਚ ਵਿਦਿਅਰਥੀ ਜਸਰੂਲ ਨੂੰ ਪਹਿਲਾ ਅਤੇ ਇਸ਼ਿਤਾ ਨੂੰ ਦੂਜਾ ਇਨਾਮ, ਹਿੰਦੀ ਭਾਸ਼ਣ ਮੁਕਾਬਲੇ ਵਿਚ ਨਵਜਸ ਨੂੰ ਪਹਿਲਾ ਅਤੇ ਸਿਮਰਨ ਨੂੰ ਦੂਜਾ ਇਨਾਮ ਅਤੇ ਇਸ਼ਿਤਾ ਅਤੇ ਨਿਧੀ ਚੌਹਾਨ ਨੂੰ ਪੇਂਟਿੰਗ ਮੁਕਾਬਲੇ ਵਿਚ ਕ੍ਰਮਵਾਰ ਪਹਿਲਾ ਅਤੇ ਦੂਜਾ ਇਨਾਮ ਦਿੱਤਾ ਗਿਆ।
ਪਿਛਲੀ ਖ਼ਬਰ ਡੇਰਾਬੱਸੀ ਨਗਰ ਕੌਂਸਲ ਵਲੋਂ ਚਾਰ ਨਵੇਂ ਟਿਊਬਵੈੱਲਾਂ ਦਾ ਉਦਘਾਟਨ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ-ਗੋਲਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।