24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਰਾਣਾ ਕੁਸ਼ਲਪਾਲ ਖਿਜ਼ਰਾਬਾਦ ਦਾ ਸਨਮਾਨ

ਕੁਰਾਲੀ, 23 ਅਗਸਤ (ਬਿੱਲਾ ਅਕਾਲਗੜ੍ਹੀਆ)-ਇਲਾਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਣਾ ਕੁਸ਼ਲਪਾਲ ਦਾ ਮਾਰਕੀਟ ਕਮੇਟੀ ਦਾ ਚੇਅਰਮੈਨ ਚੁਣੇ ਜਾਣ ‘ਤੇ ਸੰਗਠਨ ਇੰਚਾਰਜ, ਯੂਥ ਪ੍ਰਧਾਨ ਅਤੇ ਸਮੂਹ ਬਲਾਕ ਪ੍ਰਧਾਨਾਂ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਰਾਣਾ ਕੁਸ਼ਲਪਾਲ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।

ਅਜੀਤ ਡੈਸਕ 24-08-2026
ਕੁਰਾਲੀ, 23 ਅਗਸਤ (ਬਿੱਲਾ ਅਕਾਲਗੜ੍ਹੀਆ)-ਇਲਾਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਣਾ ਕੁਸ਼ਲਪਾਲ ਦਾ ਮਾਰਕੀਟ ਕਮੇਟੀ ਦਾ ਚੇਅਰਮੈਨ ਚੁਣੇ ਜਾਣ ‘ਤੇ ਸੰਗਠਨ ਇੰਚਾਰਜ, ਯੂਥ ਪ੍ਰਧਾਨ ਅਤੇ ਸਮੂਹ ਬਲਾਕ ਪ੍ਰਧਾਨਾਂ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਰਾਣਾ ਕੁਸ਼ਲਪਾਲ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਗੁਰਸ਼ਰਨ ਸਿੰਘ ਸੰਗਠਨ ਇੰਚਾਰਜ ਹਲਕਾ ਖਰੜ, ਅਮਨਦੀਪ ਸਿੰਘ ਰੌਕੀ ਯੂਥ ਪ੍ਰਧਾਨ ਖਰੜ, ਜੱਗੀ ਕਾਦੀਮਾਜਰਾ ਬਲਾਕ ਪ੍ਰਧਾਨ, ਸਤਵਿੰਦਰ ਸਲੇਮਪੁਰ ਬਲਾਕ ਪ੍ਰਧਾਨ, ਵਿਸ਼ਾਲ ਧੀਮਾਨ ਬਲਾਕ ਪ੍ਰਧਾਨ ਯੂਥ ਵਿੰਗ, ਸੁਰਿੰਦਰ ਧੀਮਾਨ ਬਲਾਕ ਪ੍ਰਧਾਨ, ਪਵਿੱਤਰ ਰਤਨਗੜ੍ਹ ਬਲਾਕ ਪ੍ਰਧਾਨ, ਸੰਜੀਵ ਵਿਰਦੀ ਬਲਾਕ ਪ੍ਰਧਾਨ, ਬਲਵਿੰਦਰ ਸਿੰਘ ਬਲਾਕ ਪ੍ਰਧਾਨ, ਸੁਰਿੰਦਰ ਸਿੰਘ ਵਿੱਕੀ ਬਲਾਕ ਪ੍ਰਧਾਨ, ਸਤਵੰਤ ਸਿੰਘ ਪੰਚ, ਰਵਿੰਦਰ ਧੀਮਾਨ ਰਵੀ, ਅਰਸ਼ ਕੁਰਾਲੀ, ਮਜਿੰਦਰ ਸਿੰਘ ਪੰਚ ਸਲੇਮਪੁਰ ਅਤੇ ਜੱਗੀ ਬਾਈ ਕੁਰਾਲੀ ਸਮੇਤ ਹੋਰ ਸਾਥੀ ਵੀ ਹਾਜ਼ਰ ਸਨ। ਇਸ ਮੌਕੇ ਸਮੂਹ ਆਗੂਆਂ ਨੇ ਰਾਣਾ ਕੁਸ਼ਲਪਾਲ ਨੂੰ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਮਾਰਕੀਟ ਕਮੇਟੀ ਦੇ ਕੰਮਕਾਜ ਨੂੰ ਹੋਰ ਸੁਚਾਰੂ ਤੇ ਪ੍ਰਭਾਵਸ਼ਾਲੀ ਬਣਾਉਣ ਦੇ ਨਾਲ-ਨਾਲ ਕਿਸਾਨਾਂ ਦੇ ਹਿੱਤਾਂ ਨੂੰ ਪਹਿਲ ਦੇਣਗੇ।
ਪਿਛਲੀ ਖ਼ਬਰ ਕਿੰਨਰ ਸਮਾਜ ਨੇ ਸ਼ਾਂਤੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕਰਨ ਲਈ ਕੱਢੀ ਰੱਥ ਯਾਤਰਾ ਅਗਲੀ ਖ਼ਬਰ ਮੈਕਸਿਮ ਮੈਰੀ ਸਕੂਲ ਵਿਖੇ ‘ਵਿਗਿਆਨ ਤੇ ਤਕਨਾਲੋਜੀ’ ’ਤੇ ਆਧਾਰਿਤ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।