26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪੀ. ਐਸ. ਆਈ. ਸੀ. ਸਟਾਫ਼ ਐਸੋਸੀਏਸ਼ਨ ਵਲੋਂ ਗੇਟ ਰੈਲੀ

ਚੰਡੀਗੜ੍ਹ, 25 ਅਗਸਤ (ਅਜਾਇਬ ਸਿੰਘ ਔਜਲਾ)- ਪੀ. ਐਸ.

ਅਜੀਤ ਡੈਸਕ 26-08-2026
ਚੰਡੀਗੜ੍ਹ, 25 ਅਗਸਤ (ਅਜਾਇਬ ਸਿੰਘ ਔਜਲਾ)- ਪੀ. ਐਸ. ਆਈ. ਈ. ਸੀ. ਸਟਾਫ਼ ਐਸੋਸੀਏਸ਼ਨ ਵਲੋਂ ਪ੍ਰਧਾਨ ਦੀਪਾ ਰਾਮ ਦੀ ਅਗਵਾਈ ਹੇਠ ਨਿਗਮ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ ਦਿੱਤੀ ਗਈ ਮਹਾਂ ਹੜਤਾਲ ਦੀ ਕਾਲ ਨੂੰ ਸਫਲ ਬਣਾਉਣ ਲਈ ਉਦਯੋਗ ਭਵਨ ਚੰਡੀਗੜ੍ਹ ਵਿਖੇ ਗੇਟ ਰੈਲੀ ਕੀਤੀ ਗਈ। ਇਸ ਮੌਕੇ ਮੁਲਾਜ਼ਮਾਂ ਨੂੰ 27 ਅਗਸਤ ਦੀ ਛੁੱਟੀ ਲੈ ਕੇ ਮਹਾਂ ਹੜਤਾਲ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਸ਼ੀਨਾ ਮੋਹਾਲੀ, ਬਲਵੰਤ ਸਿੰਘ ਅੰਮ੍ਰਿਤਪਾਲ ਸਿੰਘ ਬਰੇਟਾ ਤੇ ਰਣਦੀਪ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ, ਕੋਈ ਠੋਸ ਹੱਲ ਨਹੀਂ ਕੱਢਿਆ ਗਿਆ ਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦਾ ਸਮੂਹ ਮੁਲਾਜ਼ਮ ਵਰਗ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕਰੇਗਾ। ਅੰਤ ਵਿਚ ਪ੍ਰਧਾਨ ਦੀਪਾ ਰਾਮ ਨੇ ਗੇਟ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰਨ ਲਈ ਸਮੂਹ ਮੁਲਾਜ਼ਮ ਸਾਥੀਆਂ ਦਾ ਧੰਨਵਾਦ ਕੀਤਾ ਅਤੇ 27 ਅਗਸਤ ਦੀ ਮਹਾਂ ਹੜਤਾਲ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਪ੍ਰਤੀਭਾਗੀਆਂ ‘ਬੱਚੇ ਨੂੰ ਪਰਿਵਾਰ, ਪਿਆਰ ਤੇ ਪਛਾਣ ਦਾ ਹੱਕ ਦਿਵਾਉਣਾ ਹੀ ਗੋਦ ਲੈਣ ਦਾ ਮਕਸਦ’-ਸੂਦਨ ਅਗਲੀ ਖ਼ਬਰ ਜਲੰਧਰ ਦੀ ਪ੍ਰੀਤ ਕੰਵਲ ਨੇ ‘ਮਿਸਿਜ਼ ਕੁਈਨ ਚੰਡੀਗੜ੍ਹ-2026’ ਦਾ ਖ਼ਿਤਾਬ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।