26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਜ਼ਿਲ੍ਹੇ ’ਚ ਕਿਸੇ ਕਿਸਮ ਦੇ ਦਿਖਾਵੇ ਕਰਨ, ਨਾਅਰੇ ਲਗਾਉਣ, 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਪਾਬੰਦੀ

ਐੱਸ. ਏ.

— ਪਿਤਾ — ਅਮਰਿੰਦਰ ਸਿੰਘ — ਮਾਤਾ — ਜਸਦੀਪ ਕੌਰ — ਵਾਸੀ — ਚੰਡੀਗੜ੍ਹ 26-08-2026
ਐੱਸ. ਏ. ਐੱਸ. ਨਗਰ, 25 ਅਗਸਤ (ਪ੍ਰੋ. ਅਵਤਾਰ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਮੁਹਾਲੀ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਭਾਰਤੀਆ ਨਾਗਰਿਕ ਸੁਰੱਖਿਆ ਸੰਹਿਤਾ-2023 (46 ਆਫ਼ 2023) ਦੇ ਚੈਪਟਰ 11 ਅਧੀਨ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ‘ਚ ਕਿਸੇ ਕਿਸਮ ਦੇ ਦਿਖਾਵੇ ਕਰਨ, ਨਾਅਰੇ ਲਗਾਉਣ, 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਈ ਵਾਰ ਰਾਜਸੀ ਜਥੇਬੰਦੀਆਂ ਤੇ ਯੂਨੀਅਨਾਂ ਆਦਿ ਵਲੋਂ ਆਪਣੀਆਂ ਮੰਗਾਂ ਸੰਬੰਧੀ ਧਰਨੇ ਪ੍ਰਦਰਸ਼ਨ ਆਦਿ ਕੀਤੇ ਜਾਂਦੇ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਖ਼ਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਆਮ ਜਨਤਾ ਦੇ ਜਾਨ-ਮਾਲ ਅਤੇ ਜਨਤਕ ਪ੍ਰਾਪਰਟੀ ਨੂੰ ਵੀ ਨੁਕਸਾਨ ਹੋ ਸਕਦਾ ਹੈ, ਲਿਹਾਜ਼ਾ ਜ਼ਿਲ੍ਹੇ ‘ਚ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਕਿਸੇ ਕਿਸਮ ਦੇ ਵਿਖਾਵੇ ਅਤੇ ਨਾਅਰੇ ਲਗਾਉਣ ‘ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ, ਵਿਆਹ-ਸ਼ਾਦੀਆਂ, ਧਾਰਮਿਕ ਰਸਮਾਂ, ਸਰਕਾਰੀ ਪ੍ਰੋਗਰਾਮਾਂ ਅਤੇ ਮ੍ਰਿਤਕਾਂ ਦੇ ਸਸਕਾਰ ‘ਤੇ ਲਾਗੂ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਹੁਕਮ ਆਗਾਮੀ 18 ਅਕਤੂਬਰ ਤੱਕ ਜ਼ਿਲ੍ਹਾ ਮੁਹਾਲੀ ਦੀ ਹਦੂਦ ਅੰਦਰ ਲਾਗੂ ਰਹਿਣਗੇ।
ਪਿਛਲੀ ਖ਼ਬਰ ਕਿਰਾਏਦਾਰਾਂ, ਨੌਕਰਾਂ ਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ’ਚ ਦਿੱਤਾ ਜਾਵੇ-ਜ਼ਿਲ੍ਹਾ ਮੈਜਿਸਟ੍ਰੇਟ ਅਗਲੀ ਖ਼ਬਰ ਹੋਟਲ ਦੀ ਤੀਜੀ ਮੰਜ਼ਿਲ ਤੋਂ ਡਿਗਣ ਕਾਰਨ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਨਾਮਜ਼ਦ ਦੋਨੋਂ ਵਿਅਕਤੀ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।