26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪੈਨਸ਼ਨਰਾਂ ਤੇ ਮੁਲਾਜ਼ਮਾਂ ਦੇ ਵਫ਼ਦ ਵਲੋਂ ਡੀ. ਸੀ. ਤੇ ਐਸ. ਐਸ. ਪੀ. ਨਾਲ ਮੁਲਾਕਾਤ

ਐੱਸ. ਏ.

ਅਜੀਤ ਡੈਸਕ 26-08-2026
ਐੱਸ. ਏ. ਐੱਸ. ਨਗਰ, 25 ਅਗਸਤ (ਪ੍ਰੋ. ਅਵਤਾਰ ਸਿੰਘ)- ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਸੰਬੰਧ ‘ਚ ਜੋ ਭਲਕੇ 27 ਅਗਸਤ ਨੂੰ ਬੰਦ ਦਾ ਸੱਦਾ ਦਿੱਤਾ ਗਿਆ ਹੈ, ਨੂੰ ਲੈ ਕੇ ਅੱਜ ਮੁਹਾਲੀ ਜ਼ਿਲ੍ਹੇ ਨਾਲ ਸੰਬੰਧਿਤ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਸਾਂਝੇ ਮੰਚ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਤੇ ਐਸ. ਐਸ. ਪੀ. ਹਰਮਨਦੀਪ ਸਿੰਘ ਹਾਂਸ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਬੰਦ ਨਾਲ ਸੰਬੰਧਿਤ ਮੁੱਦਿਆਂ ਅਤੇ ਜਿਨ੍ਹਾਂ ਕਾਰਨਾਂ ਕਰਕੇ ਬੰਦ ਦਾ ਸੱਦਾ ਦਿੱਤਾ ਗਿਆ ਹੈ, ਸੰਬੰਧੀ ਦੋਵਾਂ ਸੀਨੀਅਰ ਅਫ਼ਸਰਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ‘ਤੇ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਮੁਲਾਜ਼ਮ ਜਥੇਬੰਦੀਆਂ ਦੇ ਕਨਵੀਨਰ ਸੁਖਦੇਵ ਸਿੰਘ ਸੈਣੀ, ਤਜਿੰਦਰ ਸਿੰਘ, ਪੰਜਾਬ ਪੁਲਿਸ ਪੈਨਸ਼ਨਰ ਐਸੋਸੀਏਸ਼ਨ ਦੇ ਸੂਬਾਈ ਆਗੂ ਮਹਿੰਦਰ ਸਿੰਘ (ਸੇਵਾ-ਮੁਕਤ ਇੰਸਪੈਕਟਰ) ਅਤੇ ਮਨਮੋਹਨ ਸਿੰਘ ਕਾਹਲੋਂ ਆਦਿ ਆਗੂਆਂ ਨੇ ਉਕਤ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਕਿ 27 ਅਗਸਤ ਨੂੰ ਵੱਖ-ਵੱਖ ਦਫ਼ਤਰਾਂ ‘ਚ ਕੰਮ ਕਰ ਰਹੇ ਮੁਲਾਜ਼ਮ ਮੁਕੰਮਲ ਕਲਮਛੋੜ ਹੜਤਾਲ ਕਰਨਗੇ ਜਾਂ ਆਪਣੇ ਦਫ਼ਤਰਾਂ ਤੋਂ ਛੁੱਟੀ ਲੈਣਗੇ। ਉਨ੍ਹਾਂ ਕਿਹਾ ਕਿ ਇਹ ਬੰਦ ਬਿਲਕੁੱਲ ਸ਼ਾਂਤੀਮਈ ਹੈ ਅਤੇ ਇਸ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾਵੇਗਾ। ਵਫ਼ਦ ‘ਚ ਉਕਤ ਆਗੂਆਂ ਤੋਂ ਇਲਾਵਾ ਅਮਿਤ ਕਟੋਚ, ਕਰਮ ਸਿੰਘ ਧਨੋਆ, ਮੱਖਣ ਸਿੰਘ, ਸੁਰਿੰਦਰ ਪਾਲ ਸਿੰਘ ਲਹੌਰੀਆ, ਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਐਨ. ਡੀ. ਤਿਵਾੜੀ, ਤਰਲੋਚਨ ਸਿੰਘ, ਰਣਵੀਰ ਸਿੰਘ, ਕਿਰਨ ਪ੍ਰਾਸ਼ਰ ਤੇ ਬ੍ਰਿਜ ਮੋਹਨ ਸ਼ਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਸੈਮੀਨਾਰ ਕਰ... ਅਗਲੀ ਖ਼ਬਰ ਰਾਣਾ ਕੁਸ਼ਲਪਾਲ ਦਾ ਮਾਰਕੀਟ ਕਮੇਟੀ ਕੁਰਾਲੀ ਦਾ ਚੇਅਰਮੈਨ ਚੁਣੇ ਜਾਣ ’ਤੇ ਪਿੰਡ ਵਾਸੀਆਂ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।