ਭਾਕਿਯੂ ਉਗਰਾਹਾਂ ਵਲੋਂ ਐਕਸੀਅਨ ਦਫ਼ਤਰ ਅੱਗੇ ਧਰਨਾ
ਲਾਲੜੂ, 26 ਅਗਸਤ (ਰਾਜਬੀਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਡੇਰਾਬੱਸੀ ਵਲੋਂ ਇਲਾਕੇ ਦੇ ਕਿਸਾਨਾਂ ਦੀਆਂ ਮੋਟਰਾਂ ‘ਤੇ ਬਿਜਲੀ ਸਪਲਾਈ ਨਾ ਆਉਣ ਦੇ ਰੋਸ ਵਜੋਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਦੀ ਅਗਵਾਈ ਹੇਠ ਲਾਲੜੂ ਮੰਡੀ ਸਥਿਤ ਬਿਜਲੀ ਬੋਰਡ ਦੇ ਐਕਸੀਅਨ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਖ਼ਿਲਾਫ ਜਮ ਕੇ ਨਾਅਰੇਬਾਜ਼ੀ ਵੀ ਕੀਤੀ।
ਅਜੀਤ ਡੈਸਕ
27-08-2026