29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਨਾਜਾਇਜ਼ ਉਸਾਰੀਆਂ ’ਤੇ ਕਾਰਵਾਈ ਦੇ ਦਾਅਵਿਆਂ ਵਿਚਕਾਰ ਧੜੱਲੇ ਨਾਲ ਜਾਰੀ ਉਸਾਰੀ ਕਾਰਜ

ਡੇਰਾਬੱਸੀ, 25 ਅਗਸਤ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਨਗਰ ਕੌਂਸਲ ਦੀ ਹੱਦ ਅੰਦਰ ਨਾਜਾਇਜ਼ ਉਸਾਰੀਆਂ ਦਾ ਮਾਮਲਾ ਇਕ ਵਾਰ ਫਿਰ ਚਰਚਾ ਵਿਚ ਆ ਗਿਆ ਹੈ। ਬਰਵਾਲਾ ਰੋਡ, ਬਰਵਾਲਾ ਚੌਕ, ਡੇਰਾਬੱਸੀ ਮੇਨ ਹਾਈਵੇਅ ਅਤੇ ਰੇਲਵੇ ਲਾਈਨ ਤੋਂ ਪਾਰ ਸਮੇਤ ਸ਼ਹਿਰ ਦੇ ਕਈ ਹੋਰਨਾਂ ਖੇਤਰਾਂ ਵਿਚ ਕਥਿਤ ਤੌਰ ’ਤੇ ਨਕਸ਼ੇ ਪ੍ਰਵਾਨ ਕਰਵਾਏ ਬਿਨਾਂ ਹੀ ਵਪਾਰਕ ਇਮਾਰਤਾਂ ਅਤੇ ਸ਼ੋਅਰੂਮਾਂ ਦੀ ਉਸਾਰੀ ਜ਼ੋਰਾਂ ’ਤੇ ਹੋਣ ਕਾਰਨ ਸਥਾਨਕ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ।

ਡੇਰਾਬੱਸੀ ਦੇ ਬਰਵਾਲਾ ਰੋਡ ’ਤੇ ਹੋ ਰਹੀ ਗੈਰ ਕਾਨੂੰਨੀ ਉਸਾਰੀ ਦੀ ਤਸਵੀਰ। ਤਸਵੀਰ : ਰਣਬੀਰ ਸਿੰਘ ਪੜ੍ਹੀ 29-08-2026
ਡੇਰਾਬੱਸੀ, 25 ਅਗਸਤ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਨਗਰ ਕੌਂਸਲ ਦੀ ਹੱਦ ਅੰਦਰ ਨਾਜਾਇਜ਼ ਉਸਾਰੀਆਂ ਦਾ ਮਾਮਲਾ ਇਕ ਵਾਰ ਫਿਰ ਚਰਚਾ ਵਿਚ ਆ ਗਿਆ ਹੈ। ਬਰਵਾਲਾ ਰੋਡ, ਬਰਵਾਲਾ ਚੌਕ, ਡੇਰਾਬੱਸੀ ਮੇਨ ਹਾਈਵੇਅ ਅਤੇ ਰੇਲਵੇ ਲਾਈਨ ਤੋਂ ਪਾਰ ਸਮੇਤ ਸ਼ਹਿਰ ਦੇ ਕਈ ਹੋਰਨਾਂ ਖੇਤਰਾਂ ਵਿਚ ਕਥਿਤ ਤੌਰ ’ਤੇ ਨਕਸ਼ੇ ਪ੍ਰਵਾਨ ਕਰਵਾਏ ਬਿਨਾਂ ਹੀ ਵਪਾਰਕ ਇਮਾਰਤਾਂ ਅਤੇ ਸ਼ੋਅਰੂਮਾਂ ਦੀ ਉਸਾਰੀ ਜ਼ੋਰਾਂ ’ਤੇ ਹੋਣ ਕਾਰਨ ਸਥਾਨਕ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਦੋਸ਼ ਹੈ ਕਿ ਨਗਰ ਕੌਂਸਲ ਵਲੋਂ ਸਮੇਂ-ਸਮੇਂ ’ਤੇ ਨਾਜਾਇਜ਼ ਉਸਾਰੀਆਂ ਵਿਰੁੱਧ ਕਾਰਵਾਈ ਕੀਤੇ ਜਾਣ ਦੇ ਬਾਵਜੂਦ ਉਸਾਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਕਈ ਥਾਵਾਂ ’ਤੇ ਤਾਂ ਕਾਰਵਾਈ ਹੋਣ ਤੋਂ ਬਾਅਦ ਵੀ ਉਸਾਰੀ ਕਾਰਜ ਮੁੜ ਸ਼ੁਰੂ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਕਾਰਨ ਲੋਕਾਂ ਵਲੋਂ ਸਵਾਲ ਉਠਾਇਆ ਜਾ ਰਿਹਾ ਹੈ ਕਿ ਜੇਕਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਫਿਰ ਵੱਡੀਆਂ ਉਸਾਰੀਆਂ ਲਗਾਤਾਰ ਕਿਵੇਂ ਖੜ੍ਹੀਆਂ ਹੋ ਰਹੀਆਂ ਹਨ। ਜਾਣਕਾਰੀ ਅਨੁਸਾਰ ਡੇਰਾਬੱਸੀ ਰੇਲਵੇ ਫਾਟਕ ਤੋਂ ਪਾਰ ਇਕ ਚਾਰ ਮੰਜ਼ਿਲਾ ਇਮਾਰਤ ਦੀ ਉਸਾਰੀ ਬਿਨਾਂ ਪ੍ਰਵਾਨਗੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸੇ ਤਰ੍ਹਾਂ ਪੁਰਾਣੇ ਪੰਜਾਬ ਫਾਰਮ ਵਾਲੇ ਖੇਤਰ ਵਿਚ ਵੀ ਨਗਰ ਕੌਂਸਲ ਦੀ ਪ੍ਰਵਾਨਗੀ ਤੋਂ ਬਿਨਾਂ ਉਸਾਰੀਆਂ ਕੀਤੇ ਜਾਣ ਦੇ ਦੋਸ਼ ਹਨ। ਬਰਵਾਲਾ ਮਾਰਗ ’ਤੇ ਵੀ ਕਰੀਬ 150 ਗਜ਼ ਦੇ ਸ਼ੋਅਰੂਮਾਂ ਦੀ ਉਸਾਰੀ ਨਕਸ਼ੇ ਪਾਸ ਕਰਵਾਏ ਬਿਨਾਂ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਨਿਯਮਾਂ ਦੀ ਪਾਲਣਾ ਕਰਨ ਵਾਲੇ ਆਮ ਲੋਕਾਂ ਨੂੰ ਛੋਟੀ ਜਿਹੀ ਉਸਾਰੀ ਲਈ ਵੀ ਕਈ ਪੱਧਰਾਂ ’ਤੇ ਕਾਰਵਾਈ ਦਾ ਸਾਹਮਣਾ ਕਰਨਾ ਪੈਂਦਾ ਹੈ, ਜਦਕਿ ਪ੍ਰਭਾਵਸ਼ਾਲੀ ਲੋਕ ਕਥਿਤ ਤੌਰ ’ਤੇ ਬਿਨਾਂ ਪ੍ਰਵਾਨਗੀਆਂ ਤੋਂ ਵੱਡੀਆਂ ਵਪਾਰਕ ਇਮਾਰਤਾਂ ਉਸਾਰ ਰਹੇ ਹਨ। ਲੋਕਾਂ ਨੇ ਇਨ੍ਹਾਂ ਉਸਾਰੀਆਂ ਪਿੱਛੇ ਸਿਆਸੀ ਸਰਪ੍ਰਸਤੀ ਹੋਣ ਦੇ ਦੋਸ਼ ਲਾਉਂਦਿਆਂ ਨਗਰ ਕੌਂਸਲ ਅਤੇ ਪ੍ਰਸ਼ਾਸਨ ਤੋਂ ਇਹ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਰਾਬਰ ਦੀ ਕਾਰਵਾਈ ਕਿਉਂ ਨਹੀਂ ਹੋ ਰਹੀ। ਕਾਨੂੰਨ ਮੁਤਾਬਿਕ ਹੋਵੇਗੀ ਕਾਰਵਾਈ - ਕਾਰਜ ਸਾਧਕ ਅਫਸਰ ਇਸ ਸੰਬੰਧੀ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਰਵਨੀਤ ਸਿੰਘ ਨੇ ਕਿਹਾ ਕਿ ਨਗਰ ਕੌਂਸਲ ਵਲੋਂ ਨਾਜਾਇਜ਼ ਉਸਾਰੀਆਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚਾਰ ਮੰਜ਼ਿਲਾ ਇਮਾਰਤ ਬਣਾਉਣ ਵਾਲੇ ਦੀ ਪ੍ਰਾਪਰਟੀ ਨੂੰ ਸੀਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕੁਝ ਮਾਮਲਿਆਂ ਵਿਚ ਨਗਰ ਕੌਂਸਲ ਦੀ ਨਕਸ਼ਾ ਫੀਸ ਜਮ੍ਹਾਂ ਕਰਵਾਈ ਜਾ ਚੁੱਕੀ ਹੈ, ਜਦਕਿ ਕੁਝ ਹੋਰਨਾਂ ਮਾਮਲਿਆਂ ਵਿਚ ਫੀਸ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਉਸਾਰੀਆਂ ਦੇ ਨਕਸ਼ੇ ਨਿਯਮਾਂ ਅਨੁਸਾਰ ਪਾਸ ਹੀ ਨਹੀਂ ਹੋ ਸਕਦੇ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਜਿਹੀਆਂ ਇਮਾਰਤਾਂ ਨੂੰ ਢਾਹੁਣ ਦੀ ਕਾਰਵਾਈ ਵੀ ਸ਼ੁਰੂ ਕੀਤੀ ਹੋਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਵਿਚ ਕਿਸੇ ਵੀ ਵਿਅਕਤੀ ਨੂੰ ਨਾਜਾਇਜ਼ ਉਸਾਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਿਯਮ ਤੋੜਨ ਵਾਲਿਆਂ ਵਿਰੁੱਧ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ’ਚ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਨੂੰ ਮਿਲਿਆ ਵਕਾਰੀ ‘ਗਲੋਬਲ ਐਜੂਕਲਚਰ ਨੇਕਸਟ ਜੈਨ ਯੂਨੀਵਰਸਿਟੀ’ ਐਵਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।