30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ ਕੀਤੇ-ਡਾ. ਬਲਜੀਤ ਕੌਰ

ਚੰਡੀਗੜ੍ਹ, 29 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹ ਵਚਨਬੱਧ ਹੈ। ਇਸੇ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਸੁਰੱਖਿਅਤ ਬਚਪਨ, ਬਿਹਤਰ ਸਿੱਖਿਆ ਅਤੇ ਸਨਮਾਨਿਤ ਜੀਵਨ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ।

ਅਜੀਤ ਡੈਸਕ 30-08-2026
ਚੰਡੀਗੜ੍ਹ, 29 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹ ਵਚਨਬੱਧ ਹੈ। ਇਸੇ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਸੁਰੱਖਿਅਤ ਬਚਪਨ, ਬਿਹਤਰ ਸਿੱਖਿਆ ਅਤੇ ਸਨਮਾਨਿਤ ਜੀਵਨ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਇਸ ਯੋਜਨਾ ਲਈ ਪੰਜਾਬ ਸਰਕਾਰ ਵੱਲੋਂ 432.38 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ। ਇਸ ਵਿਚੋਂ ਹੁਣ ਤੱਕ 181.23 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਤਾਂ ਜੋ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਮੇਂ ਸਿਰ ਵਿੱਤੀ ਸਹਾਇਤਾ ਮਿਲਦੀ ਰਹੇ ਅਤੇ ਉਨ੍ਹਾਂ ਦਾ ਭਵਿੱਖ ਹੋਰ ਸੁਰੱਖਿਅਤ ਬਣਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ ਕਰੀਬ 2.4 5 ਲੱਖ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਨਿਪਾਲ ਦੁਖਾਂਤ ’ਤੇ ਡੂੰਘਾ ਦੁੱਖ ਪ੍ਰਗਟਾਇਆ ਅਗਲੀ ਖ਼ਬਰ ਗੁੜਗਾਓ ਪਟੌਦੀ ਸਿੱਖ ਕਤਲੇਆਮ ਦੇ 133 ਕੇਸਾਂ ਦੀ ਅਹਿਮ ਸੁਣਵਾਈ 1 ਸਤੰਬਰ ਨੂੰ ਹੋਵੇਗੀ-ਭਾਈ ਘੋਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।