01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਵਿਦਿਆਰਥੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਦੀ ਤਰ੍ਹਾਂ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ-ਮੁੰਧੋਂ

ਕੁਰਾਲੀ, 31 ਅਗਸਤ (ਹਰਪ੍ਰੀਤ ਸਿੰਘ)- ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਦਿਆਰਥੀ ਵਿੰਗ ਐਸ. ਓ.

ਅਜੀਤ ਡੈਸਕ 01-09-2026
ਕੁਰਾਲੀ, 31 ਅਗਸਤ (ਹਰਪ੍ਰੀਤ ਸਿੰਘ)- ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਦਿਆਰਥੀ ਵਿੰਗ ਐਸ. ਓ. ਆਈ. ਵਲੋਂ ਭਾਰਤੀ ਜਨਤਾ ਪਾਰਟੀ ਦੇ ਵਿਦਿਆਰਥੀ ਵਿੰਗ ਏ. ਬੀ. ਵੀ. ਪੀ. ਨੂੰ ਦਿੱਤੇ ਗਏ ਸਮਰਥਨ ‘ਤੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਜਨਰਲ ਸਕੱਤਰ ਜਥੇ. ਮਨਜੀਤ ਸਿੰਘ ਮੁੰਧੋਂ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਦੀ ਤਰ੍ਹਾਂ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਉਂਦੇ ਹੋਏ ਭਾਜਪਾ ਨੂੰ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਅਕਾਲੀ ਦਲ ਵਲੋਂ ਹੁਣ ਭਾਜਪਾ ਦੇ ਵਿਦਿਆਰਥੀ ਵਿੰਗ ਨੂੰ ਸਮਰਥਨ ਦਿੰਦੇ ਜਾਣ ਨਾਲ ਅਕਾਲੀ ਦਲ ਦਾ ਪੰਜਾਬ ਵਿਰੋਧੀ ਚਿਹਰਾ ਇਕ ਵਾਰ ਫਿਰ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ‘ਚ ਇਕੱਲੇ ਵਿਧਾਨ ਸਭਾ ਚੋਣਾਂ ਲੜਨ ਦੀ ਗੱਲ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਭਾਜਪਾ ਦੇ ਵਿਦਿਆਰਥੀ ਵਿੰਗ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਬ) ‘ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਨੇ ਕਦੇ ਵੀ ਪੰਜਾਬ ਦੇ ਲੋਕਾਂ ਦਾ ਭਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਕ ਪਾਸੇ ਦੋਵੇਂ ਪ ਾਰਟੀਆਂ ਇਕ-ਦੂਜੇ ਵਿਰੁੱਧ ਚੋਣਾਂ ਲੜਨ ਦਾ ਦਾਅਵਾ ਕਰ ਰਹੀਆਂ ਹਨ, ਜਦਕਿ ਦੂਜੇ ਪਾਸੇ ਅੰਦਰ ਖਾਤੇ ਦੋਵੇਂ ਪਾਰਟੀਆਂ ਪੂਰੀ ਤਰ੍ਹਾਂ ਨਾਲ ਇਕਜੁੱਟ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਨ੍ਹਾਂ ਦੋਵਾਂ ਪਾਰਟੀਆਂ ਦੇ ਝਾਂਸੇ ‘ਚ ਨਾ ਆ ਕੇ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਹੱਕ ‘ਚ ਭੁਗਤਣਗੇ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ... ਅਗਲੀ ਖ਼ਬਰ ਨਾਮਧਾਰੀ ਸੰਪਰਦਾ ਦੇ ਮੁਖੀ ਸਤਿਗੁਰੂ ਉਦੈ ਸਿੰਘ ਆਪਣੇ ਜਥੇ ਸਮੇਤ ਮੁਹਾਲੀ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।