01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪ੍ਰੋਗਰਾਮ ‘ਸੱਥ’ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਉਣਗੇ ਪਿੰਡ ਤੀੜਾ ਘਾੜ ਖੇਤਰ ਦੀਆਂ ਦਰਪੇਸ਼ ਸਮੱਸਿਆਵਾਂ ਦੇ ਹੱਲ ਦੀ ਬੱਝੀ ਆਸ

ਮੁੱਲਾਂਪੁਰ ਗਰੀਬਦਾਸ, 31 ਅਗਸਤ (ਦਿਲਬਰ ਸਿੰਘ ਖੈਰਪੁਰ)- ਖੇਤਰ ਦੇ ਪਿੰਡਾਂ ਦੇ ਵਿਕਾਸ ਸਮੇਤ ਲਿੰਕ ਸੜਕਾਂ ਦੇ ਕੰਮ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਬਰੇਕਾਂ ਲੱਗੀਆਂ ਹੋਈਆਂ ਹਨ। ਵਿਧਾਇਕਾ ਬੀਬਾ ਅਨਮੋਲ ਗਗਨ ਮਾਨ ਦਾ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਰੀਕ ਹੋਣਾ ਤਾਂ ਦੂਰ ਦੀ ਗੱਲ, ਸਗੋਂ ਵਿਕਾਸ ਕਾਰਜਾਂ ਸੰਬੰਧੀ ਵੀ ਉਨ੍ਹਾਂ ਨੇ ਚੁੱਪੀ ਵੱਟੀ ਹੋਈ ਹੈ।

ਅਜੀਤ ਡੈਸਕ 01-09-2026
ਮੁੱਲਾਂਪੁਰ ਗਰੀਬਦਾਸ, 31 ਅਗਸਤ (ਦਿਲਬਰ ਸਿੰਘ ਖੈਰਪੁਰ)- ਖੇਤਰ ਦੇ ਪਿੰਡਾਂ ਦੇ ਵਿਕਾਸ ਸਮੇਤ ਲਿੰਕ ਸੜਕਾਂ ਦੇ ਕੰਮ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਬਰੇਕਾਂ ਲੱਗੀਆਂ ਹੋਈਆਂ ਹਨ। ਵਿਧਾਇਕਾ ਬੀਬਾ ਅਨਮੋਲ ਗਗਨ ਮਾਨ ਦਾ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਰੀਕ ਹੋਣਾ ਤਾਂ ਦੂਰ ਦੀ ਗੱਲ, ਸਗੋਂ ਵਿਕਾਸ ਕਾਰਜਾਂ ਸੰਬੰਧੀ ਵੀ ਉਨ੍ਹਾਂ ਨੇ ਚੁੱਪੀ ਵੱਟੀ ਹੋਈ ਹੈ। ਹਲਕਾ ਵਿਧਾਇਕਾ ਦੀ ਮਾੜੀ ਕਾਰਗੁਜ਼ਾਰੀ ਦੇ ਚਲਦਿਆਂ ਖੇਤਰ ਦੇ ਪਿੰਡਾਂ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਪਾਣੀ ਪੀ-ਪੀ ਕੇ ਕੋਸਦੇ ਨਜ਼ਰ ਆ ਰਹੇ ਹਨ। ਚੰਡੀਗੜ੍ਹ ਨੇੜਲੇ ਸ਼ਿਵਾਲਿਕ ਦੀਆਂ ਪਹਾੜੀਆਂ ਵਿਚਲੇ ਹਲਕਾ ਖਰੜ ਦੇ ਘਾੜ ਇਲਾਕੇ ਵਜੋਂ ਜਾਣੇ ਜਾਂਦੇ ਖੇਤਰ ਦੇ ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਮੁਰੰਮਤ ਨਾ ਹੋਣ ਕਾਰਨ ਹਾਲਤ ਬਦ ਤੋਂ ਬੱਦਤਰ ਬਣੀ ਹੋਈ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਤੀੜਾ (ਨਿਊ ਚੰਡੀਗੜ੍ਹ) ਵਿਖੇ ‘ਪਿੰਡ ਦੀ ਸੱਥ’ ਪ੍ਰੋਗਰਾਮ ਤਹਿਤ ਖੇਤਰ ਦੇ ਲੋਕਾਂ ਦੇ ਰੂਬਰੂ ਹੋਣ ਲਈ ਅੱਜ 1 ਸਤੰਬਰ ਨੂੰ ਆ ਰਹੇ ਹਨ। ਖੇਤਰ ਦੇ ਵਸਨੀਕਾਂ ਦੀਆਂ ਨਜ਼ਰਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਆਮਦ ‘ਤੇ ਟਿਕੀਆਂ ਹੋਈਆਂ ਹਨ ਅਤੇ ਉਨ੍ਹਾਂ ਨੂੰ ਮੁੜ ਆਸ ਦੀ ਕਿਰਨ ਜਾਗੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਰਹਿੰਦੇ ਕਾਰਜਕਾਲ ਦੌਰਾਨ ਇਲਾਕੇ ਦੇ ਵਿਕਾਸ ਦੀ ਗੱਡੀ ਦੀ ਰਫ਼ਤਾਰ ਨੂੰ ਗਤੀ ਦੇਣਗੇ। ਜ਼ਿਕਰਯੋਗ ਹੈ ਕਿ ਕ੍ਰਿਕਟ ਸਟੇਡੀਅਮ ਨੇੜੇ ਵਸਦੇ ਨਿਊ ਚੰਡੀਗੜ੍ਹ ਦੇ ਪਿੰਡ ਤੀੜਾ ਵਿਖੇ ‘ਸੱਥ’ ਪ੍ਰੋਗਰਾਮ ‘ਚ ਸ਼ਿਰਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਅਦ ਦੁਪਹਿਰ 4 ਵਜੇ ਪੁੱਜ ਰਹੇ ਹਨ। ਇਲਾਕੇ ਦੇ ਵੱਡੀ ਗਿਣਤੀ ਵਸਨੀਕਾਂ ਅਨੁਸਾਰ ਜਿਥੇ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਤਰਸਯੋਗ ਹੈ, ਉਥੇ ਹੀ ਸ਼ਿਵਾਲਿਕ ਦੀਆਂ ਪਹਾੜੀਆਂ ‘ਚ ਵਸਦੇ ਪਿੰਡਾਂ ਤੇ ਹੋਰਨਾਂ ਲੋਕਾਂ ਦੀਆਂ ਦਰਪੇਸ਼ ਸਮੱਸਿਆਵਾਂ ਵੀ ਮੂੰਹ ਅੱਡੀ ਖਲੋਤੀਆਂ ਹਨ। ਲੋਕਾਂ ਨੂੰ ਰੋਜ਼ਾਨਾ ਆਵਾਜਾਈ ਪੱਖੋਂ ਵੱਡੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਮੌਜੂਦਾ ਬਰਸਾਤ ਦੇ ਮੌਸਮ ਕਾਰਨ ਮੁਰੰਮਤ ਤੋਂ ਸੱਖਣੀਆਂ ਲਿੰਕ ਸੜਕਾਂ ਦੀ ਹਾਲਤ ਕੱਚੀਆਂ ਪਹੀਆਂ ਤੋਂ ਵੀ ਭੈੜੀ ਹੋ ਗਈ ਹੈ।
ਪਿਛਲੀ ਖ਼ਬਰ ਆਰ. ਬੀ. ਯੂ. ਸਪੋਰਟਸ ਐਫ. ਸੀ. ਦੀ ਟੀਮ ਨੇ ਜਿੱਤਿਆ ਫੁੱਟਬਾਲ ਟੂਰਨਾਮੈਂਟ ਸੁਣਨ ਤੇ ਬੋਲਣ ’ਚ ਅਸਮਰੱਥ ਖਿਡਾਰੀਆਂ ਦੀ ਸ਼ਮ... ਅਗਲੀ ਖ਼ਬਰ ਸਰਕਾਰੀ ਹਸਪਤਾਲਾਂ ’ਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਹੈ-ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।