02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

1984 ਦੇ ਜ਼ਖ਼ਮਾਂ ’ਤੇ ਸਿਆਸਤ ਕਰ ਰਹੀ ਹੈ ‘ਆਪ’-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 1 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਵਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਕੀਤੇ ਪ੍ਰਦਰਸ਼ਨਾਂ ਨੂੰ ਸਿਆਸੀ ਡਰਾਮਾ ਕਰਾਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਆਪਣੀ ਖਿਸਕ ਚੁੱਕੀ ਸਿਆਸੀ ਜ਼ਮੀਨ ਨੂੰ ਮੁੜ ਹਾਸਲ ਕਰਨ ਲਈ ਇਸ ਸੰਵੇਦਨਸ਼ੀਲ ਮੁੱਦੇ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ ਹੈ ।

ਅਜੀਤ ਡੈਸਕ 02-09-2026
ਚੰਡੀਗੜ੍ਹ, 1 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਵਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਕੀਤੇ ਪ੍ਰਦਰਸ਼ਨਾਂ ਨੂੰ ਸਿਆਸੀ ਡਰਾਮਾ ਕਰਾਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਆਪਣੀ ਖਿਸਕ ਚੁੱਕੀ ਸਿਆਸੀ ਜ਼ਮੀਨ ਨੂੰ ਮੁੜ ਹਾਸਲ ਕਰਨ ਲਈ ਇਸ ਸੰਵੇਦਨਸ਼ੀਲ ਮੁੱਦੇ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ ਹੈ । ਢਿੱਲੋਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਸਮੇਤ ‘ਆਪ’ ਆਗੂਆਂ ਨੂੰ 1984 ਦੇ ਮੁੱਦੇ ’ਤੇ ਭਾਜਪਾ ਨੂੰ ਨਸੀਹਤ ਦੇਣ ਦਾ ਕੋਈ ਨੈਤਿਕ ਹੱਕ ਨਹੀਂ । ਭਾਜਪਾ ਸੂਬਾ ਪ੍ਰਧਾਨ ਨੇ ਦੋਸ਼ ਲਾਇਆ ਕਿ ਜਦੋਂ ਸਿੱਖ ਦੰਗਾ ਪੀੜਤ ਭਲਾਈ ਸੰਸਥਾ ਦੇ ਮੈਂਬਰ ਆਪਣੀਆਂ ਮੰਗਾਂ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਗਏ ਤਾਂ ਉਨ੍ਹਾਂ ਨੂੰ ਪੁਲਿਸ ਦੀਆਂ ਲਾਠੀਆਂ ਦਾ ਸਾਹਮਣਾ ਕਰਨਾ ਪਿਆ, ਜਦਕਿ ਅਸੀਂ ਇਨਸਾਫ਼ ਦਿਵਾਉਂਦੇ ਹਾਂ, ‘ਆਪ’ ਸਿਆਸੀ ਡਰਾਮਾ ਕਰਦੀ ਹੈ।
ਪਿਛਲੀ ਖ਼ਬਰ ਪਾਰਟੀ ਦੀਆਂ ਨੀਤੀਆਂ ਨਿਰਧਾਰਿਤ ਕਰਨ ਦਾ ਹੱਕ ਸਿਰਫ ਪਾਰਟੀ ਪ੍ਰਧਾਨ ਨੂੰ-ਰਵੀਇੰਦਰ ਸਿੰਘ ਅਗਲੀ ਖ਼ਬਰ ਕੈਬ ਚਾਲਕ ਦੀ ਮੌਤ ਬਣੀ ਭੇਦ , ਪਰਿਵਾਰ ਨੇ ਹੱਤਿਆ ਦਾ ਸ਼ੱਕ ਜਤਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।