03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪਿੰਡ ਫ਼ਤਿਹਪੁਰ ਜੱਟਾਂ ’ ਚ ਪੰਚਾਇਤ ਵਿਭਾਗ ਵਲੋਂ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ

ਡੇਰਾਬੱਸੀ, 2 ਸਤੰਬਰ (ਰਣਬੀਰ ਸਿੰਘ ਪੜ੍ਹੀ)- ਪਿੰਡ ਫ਼ਤਿਹਪੁਰ ਜੱਟਾਂ ਦੀ ਸ਼ਾਮਲਾਤ ਜ਼ਮੀਨ ਤੋਂ ਕਥਿਤ ਨਾਜਾਇਜ਼ ਕਬਜ਼ੇ ਹਟਾਉਣ ਲਈ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਕਾਰਵਾਈ ਦੌਰਾਨ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ, ਜਦੋਂ ਸੰਬੰਧਿਤ ਮਕਾਨਾਂ/ਕਬਜ਼ਿਆਂ ਨੂੰ ਹਟਾਉਣ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਕੁਝ ਲੋਕਾਂ ਵਲੋਂ ਰੋਸ ਪ੍ਰਗਟ ਕੀਤਾ ਗਿਆ। ਤਣਾਅ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਨੇ ਮੌਕੇ ‘ਤੇ ਪੁੱਜ ਕੇ ਸਥਿਤੀ ਨੂੰ ਕੰਟਰੋਲ ਕੀਤਾ।

ਪਿੰਡ ਫ਼ਤਿਹਪੁਰ ਜੱਟਾਂ ਵਿਖੇ ਸ਼ਾਮਲਾਤ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਦੂਰ ਕਰਵਾਉਣ ਮੌਕੇ ਬਣੀ ਤਣਾਅਪੂਰਨ ਸਥਿਤੀ ਦੌਰਾਨ ਲੋਕਾਂ ਨੂੰ ਸ਼ਾਂਤ ਕਰਦੀ ਹੋਈ ਪੁਲਿਸ। ਤਸਵੀਰ : ਰਣਬੀਰ ਸਿੰਘ ਪੜ੍ਹੀ 03-09-2026
ਡੇਰਾਬੱਸੀ, 2 ਸਤੰਬਰ (ਰਣਬੀਰ ਸਿੰਘ ਪੜ੍ਹੀ)- ਪਿੰਡ ਫ਼ਤਿਹਪੁਰ ਜੱਟਾਂ ਦੀ ਸ਼ਾਮਲਾਤ ਜ਼ਮੀਨ ਤੋਂ ਕਥਿਤ ਨਾਜਾਇਜ਼ ਕਬਜ਼ੇ ਹਟਾਉਣ ਲਈ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਕਾਰਵਾਈ ਦੌਰਾਨ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ, ਜਦੋਂ ਸੰਬੰਧਿਤ ਮਕਾਨਾਂ/ਕਬਜ਼ਿਆਂ ਨੂੰ ਹਟਾਉਣ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਕੁਝ ਲੋਕਾਂ ਵਲੋਂ ਰੋਸ ਪ੍ਰਗਟ ਕੀਤਾ ਗਿਆ। ਤਣਾਅ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਨੇ ਮੌਕੇ ‘ਤੇ ਪੁੱਜ ਕੇ ਸਥਿਤੀ ਨੂੰ ਕੰਟਰੋਲ ਕੀਤਾ। ਡਿਊਟੀ ਮੈਜਿਸਟ੍ਰੇਟ ਨਾਇਬ ਤਹਿਸੀਲਦਾਰ ਹਰਸਿਮਰਨ ਸਿੰਘ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੰਚਾਇਤ ਦੀ ਮੌਜੂਦਗੀ ‘ਚ ਸ਼ਾਮਲਾਤ ਜ਼ਮੀਨ ‘ਤੇ ਹੋਏ ਕਥਿਤ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਪ੍ਰਸ਼ਾਸਨਿਕ ਅਮਲਾ ਅਤੇ ਪੁਲਿਸ ਟੀਮ ਪਿੰਡ ਫ਼ਤਿਹਪੁਰ ਜੱਟਾਂ ਪੁੱਜੀ ਸੀ। ਇਸ ਮੌਕੇ ਪ੍ਰਸ਼ਾਸਨਿਕ ਟੀਮ ਦਾ ਕਹਿਣਾ ਸੀ ਕਿ ਇਹ ਕਾਰਵਾਈ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਹੈ। ਦੂਜੇ ਪਾਸੇ ਕਬਜ਼ਾ ਹਟਾਉਣ ਦੀ ਕਾਰਵਾਈ ਤੋਂ ਪ੍ਰਭਾਵਿਤ ਪਰਿਵਾਰਾਂ/ਧਿਰਾਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਮਾਮਲੇ ਸੰਬੰਧੀ ਉਨ੍ਹਾਂ ਵਲੋਂ ਪਹਿਲਾਂ ਹੀ ਆਪਣਾ ਪੱਖ ਪ੍ਰਸ਼ਾਸਨ ਅੱਗੇ ਰੱਖਿਆ ਜਾ ਚੁੱਕਾ ਹੈ ਅਤੇ ਜ਼ਮੀਨ ਸੰਬੰਧੀ ਵਿਵਾਦ ਅਦਾਲਤ ’ਚ ਵਿਚਾਰ ਅਧੀਨ ਹੈ। ਇਸੇ ਦੌਰਾਨ ਪ੍ਰਭਾਵਿਤ ਧਿਰ ਵਲੋਂ ਮੌਕੇ ‘ਤੇ ਰੋਸ ਪ੍ਰਦਰਸ਼ਨ ਕਰਦਿਆਂ ਕਾਰਵਾਈ ‘ਤੇ ਇਤਰਾਜ਼ ਪ੍ਰਗਟਾਇਆ ਗਿਆ। ਇਸੇ ਦੌਰਾਨ ਮੌਕੇ ‘ਤੇ ਮੌਜੂਦ ਪੰਚਾਇਤ ਪੱਖ ਦਾ ਕਹਿਣਾ ਸੀ ਕਿ ਸੰਬੰਧਿਤ ਜ਼ਮੀਨ ਪੰਚਾਇਤ ਦੀ ਸ਼ਾਮਲਾਤ ਜ਼ਮੀਨ ਹੈ ਅਤੇ ਇਸ ‘ਤੇ ਹੋਏ ਕਥਿਤ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣਾ ਪੰਚਾਇਤ ਦੀ ਜ਼ਿੰਮੇਵਾਰੀ ਹੈ। ਪੰਚਾਇਤ ਵਲੋਂ ਪ੍ਰਸ਼ਾਸਨ ਨੂੰ ਕਾਰਵਾਈ ਲਈ ਸਹਿਯੋਗ ਦਿੱਤਾ ਗਿਆ ਅਤੇ ਇਸੇ ਤਹਿਤ ਪ੍ਰਸ਼ਾਸਨਿਕ ਤੇ ਪੁਲਿਸ ਅਮਲਾ ਮੌਕੇ ‘ਤੇ ਪੁੱਜਿਆ। ਇਸ ਦੌਰਾਨ ਦੋਵਾਂ ਧਿਰਾਂ ਦੇ ਲੋਕਾਂ ਦੇ ਇਕੱਠੇ ਹੋਣ ਕਾਰ ਨ ਪਿੰਡ ‘ਚ ਕੁਝ ਸਮੇਂ ਲਈ ਤਣਾਅ ਦਾ ਮਾਹੌਲ ਬਣਿਆ ਰਿਹਾ। ਮੌਕੇ ‘ਤੇ ਪੁੱਜੀ ਪੁਲਿਸ ਵਲੋਂ ਸਥਿਤੀ ਨੂੰ ਸੰਭਾਲਦਿਆਂ ਦੋਵਾਂ ਪੱਖਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਵੀ ਮੌਕੇ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਸ਼ਾਮਲਾਤ ਜ਼ਮੀਨ ਨਾਲ ਸੰਬੰਧਿਤ ਇਸ ਵਿਵਾਦ ਨੂੰ ਲੈ ਕੇ ਪਹਿਲਾਂ ਵੀ ਸ਼ਿਕਾਇਤਾਂ ਅਤੇ ਦਰਖਾਸਤਾਂ ਦਿੱਤੀਆਂ ਜਾ ਚੁੱਕੀਆਂ ਹਨ। ਪ੍ਰਸ਼ਾਸਨ ਦਾ ਪੱਖ ਹੈ ਕਿ ਜ਼ਮੀਨ ‘ਤੇ ਨਾਜਾਇਜ਼ ਕਬਜ਼ੇ ਸੰਬੰਧੀ ਰਿਕਾਰਡ ਅਤੇ ਕਾਨੂੰਨੀ ਸਥਿਤੀ ਨੂੰ ਧਿਆਨ ‘ ਚ ਰੱਖਦਿਆਂ ਹੀ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਪ੍ਰਭਾਵਿਤ ਧਿਰ ਵਲੋਂ ਕਾਰਵਾਈ ‘ਤੇ ਆਪਣੇ ਕਾਨੂੰਨੀ ਅਤੇ ਹੋਰ ਇਤਰਾਜ਼ ਪ੍ਰਗਟਾਏ ਗਏ। ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਮਾਮਲੇ ਦਾ ਕਾਨੂੰਨ ਅਨੁਸਾਰ ਨਿਰਪੱਖ ਨਿਪਟਾਰਾ ਕੀਤਾ ਜਾਵੇ ਅਤੇ ਕਿਸੇ ਵੀ ਧਿਰ ਨਾਲ ਧੱਕਾ ਨਾ ਕੀਤਾ ਜਾਵੇ। ਇਸ ਮੌਕੇ ਪ੍ਰਸ਼ਾਸਨ ਵਲੋਂ ਵੀ ਸਥਿਤੀ ਨੂੰ ਸ਼ਾਂਤ ਰੱਖਣ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਪੁਲਿਸ ਦੀ ਮੌਜੂਦਗੀ ‘ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਦੋ ਘਰਾਂ ਵਲੋਂ ਸ਼ਾਮਲਾਤ ਜ਼ਮੀਨ ‘ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਦੂਰ ਕਰਵਾਏ ਗਏ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ ਹਲਕਾ ਖਰੜ ਦਾ ਲਗਾਇਆ ਹਲਕਾ ਇੰਚਾਰਜ ਅਗਲੀ ਖ਼ਬਰ ਲੋਕ ਭਲਾਈ ਪਾਰਟੀ ਦੇ ਆਗੂਆਂ ਨੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦਾ ਹਾਲ - ਚਾਲ ਜਾਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।