03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਦੀ ਸਮੀਖਿਆ

ਐੱਸ. ਏ.

ਅਜੀਤ ਡੈਸਕ 03-09-2026
ਐੱਸ. ਏ. ਐੱਸ. ਨਗਰ, 2 ਸਤੰਬਰ (ਪ੍ਰੋ. ਅਵਤਾਰ ਸਿੰਘ)-ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਅੱਜ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਮੁਹਾਲੀ ਵਿਖੇ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਸੱਦੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਸਾਰੇ ਸੰਬੰਧਿਤ ਵਿਭਾਗਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇਨਫੋਰਸਮੈਂਟ, ਇਲਾਜ, ਪੁਨਰਵਾਸ ਅਤੇ ਭਾਈਚਾਰਕ ਭਾਗੀਦਾਰੀ ਰਾਹੀਂ ਸਾਂਝੀ ਕਾਰਵਾਈ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਸੰਸਦ ਮੈਂਬਰ ਕੰਗ ਨੇ ਪੇਂਡੂ ਰੱਖਿਆ ਕਮੇਟੀਆਂ (ਵੀ. ਡੀ. ਸੀਜ਼) ਅਤੇ ਵਾਰਡ ਰੱਖਿਆ ਕਮੇਟੀਆਂ (ਡਬਲਿਊ. ਡੀ. ਸੀਜ਼) ਨਾਲ ਜੁੜੇ ਅਧਿਕਾਰੀਆਂ ਨੂੰ ਨਸ਼ਿਆਂ ਦੀ ਸਮੱਸਿਆ ’ਤੇ ਜ਼ਮੀਨੀ ਪੱਧਰ ’ਤੇ ਕਾਬੂ ਪਾਉਣ ਲਈ ਕਮੇਟੀ ਮੈਂਬਰਾਂ ਵਲੋਂ ਦਿੱਤੇ ਗਏ ਹਵਾਲਿਆਂ ਅਤੇ ਇਨਪੁਟਸ ’ਤੇ ਤੁਰੰਤ ਅਤੇ ਢੁਕਵੀਂ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੁਲਿਸ ਵਿਭਾਗ ਨੂੰ ਨਸ਼ਾ ਤਸਕਰਾਂ ਅਤੇ ਪੈਡਲਰਾਂ ਵਿਰੁੱਧ ਇਨਫੋਰਸਮੈਂਟ ਹੋਰ ਤੇਜ਼ ਕਰਨ ਲਈ ਕਿਹਾ, ਜਦਕਿ ਸਿਹਤ ਵਿਭਾਗ ਨੂੰ ਨਸ਼ਾ ਛੱਡਣ ਦੀ ਇੱਛਾ ਰੱਖਣ ਵਾਲੇ ਵਿਅਕਤੀਆਂ ਲਈ ਢੁਕਵੀਆਂ ਓ. ਪੀ. ਡੀ. ਅਤੇ ਆਈ. ਪੀ. ਡੀ. ਇਲਾਜ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸੇ ਦੌਰਾਨ ਡੀ. ਸੀ. ਕੋਮਲ ਮਿੱਤਲ ਨੇ ਸੰਸਦ ਮੈਂਬਰ ਕੰਗ ਨੂੰ ਮੁਹਿੰਮ ਦੇ ਸਫ਼ਲਤਾਪੂਰਵਕ ਲਾਗੂਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਹਰ ਸਬ-ਡਵੀਜ਼ਨ ‘ਚ ਸੰਬੰਧਿਤ ਐਸ. ਡੀ. ਐਮਜ਼ ਦੀ ਨਿਗਰਾਨੀ ਹੇਠ ਪੇਂਡੂ ਰੱਖਿਆ ਕਮੇਟੀ ਅਤੇ ਵਾਰਡ ਰੱਖਿਆ ਕਮੇਟੀ ਦੇ ਮੈਂਬਰਾਂ ਦੀਆਂ ਨਿਯਮਿਤ ਮੀਟਿੰਗਾਂ ਸੱਦੀਆਂ ਜਾ ਰਹੀਆਂ ਹਨ। ਅੰਤ ’ਚ ਸੰਸਦ ਮੈਂਬਰ ਕੰਗ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਜੁੜੇ ਕੋਆਰਡੀਨੇਟਰਾਂ, ਕਾਰਜਕਾਰੀ ਅਧਿਕਾਰੀਆਂ, ਬੀ. ਡੀ. ਪੀ. ਓਜ਼ ਅਤੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਤੋਂ ਮੁਹਿੰਮ ਦੇ ਲਾਗੂਕਰਨ ਅਤੇ ਇਸ ਦੀ ਪ੍ਰਗਤੀ ਸੰਬੰਧੀ ਵਿਸਥਾਰਪੂਰਵਕ ਫੀਡਬੈਕ ਵੀ ਪ੍ਰਾਪਤ ਕੀਤਾ। ਮੀਟਿੰਗ ‘ਚ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਸੰਦੀਪ ਸਿੰਘ ਗਾੜ੍ਹਾ, ਏ. ਡੀ. ਸੀ. ਅਨਮੋਲ ਸਿੰਘ ਧਾਲੀਵਾਲ, ਏ. ਡੀ. ਸੀ. ਸੋਨਮ ਚੌਧਰੀ, ਐਸ. ਡੀ. ਐਮ. ਮੁਹਾਲੀ ਦਮਨਦੀਪ ਕੌਰ, ਐਸ. ਡੀ. ਐਮ. ਖਰੜ ਗੁਰਮੀਤ ਸਿੰਘ, ਐਸ. ਡੀ. ਐਮ. ਡੇਰਾਬੱਸੀ ਅਮਿਤ ਗੁਪਤਾ, ਐਸ. ਡੀ. ਐਮ. ਬਨੂੰੜ ਰਮਨਦੀਪ ਕੌਰ, ਐਸ. ਪੀ. (ਪੀ. ਬੀ. ਆਈ.) ਦੀਪਿਕਾ ਸਿੰਘ, ਡੀ. ਐਸ. ਪੀ. ਸਿਟੀ-2 ਹਰਸਿਮਰਨ ਸਿੰਘ ਬੱਲ, ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਜ਼ੋਨਲ ਕੋਆਰਡੀਨੇਟਰ ਅਨੂੰ ਬੱਬਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਖੱਤਰੀ ਸਭਾ ਖਰੜ ਵਲੋਂ ਸ੍ਰੀ ਰਾਮ ਕਥਾ ਲਈ 11 ਹਜ਼ਾਰ ਦੀ ਰਾਸ਼ੀ ਭੇਟ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ ਹਲਕਾ ਖਰੜ ਦਾ ਲਗਾਇਆ ਹਲਕਾ ਇੰਚਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।