07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਨਗਰ ਕੌਂਸਲ ਵਲੋਂ 29 ਅਗਸਤ ਤੋਂ 8 ਸਤੰਬਰ ਤੱਕ ਸਵੱਛ ਮੁਹਿੰਮ ਚਲਾਉਣ ਦੇ ਬਾਵਜੂਦ ਸ਼ਹਿਰ ’ ਚ ਲੱਗੇ ਕੂੜੇ ਦੇ ਢੇਰ ਸਫ਼ਾਈ ਵਿਵਸਥਾ ’ਤੇ ਉੱਠ ਰਹੇ ਨੇ ਸਵਾਲ, ਬਦਬੂ ਤੋਂ ਲੋਕ ਪ੍ਰੇਸ਼ਾਨ

ਡੇਰਾਬੱਸੀ, 6 ਸਤੰਬਰ (ਗੁਰਮੀਤ ਸਿੰਘ)-’ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਸਫ਼ਾਈ ਨੂੰ ਲੈ ਕੇ ਸਰਕਾਰ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਡੇਰਾਬੱਸੀ ਸ਼ਹਿਰ ‘ਚ ਇਨ੍ਹਾਂ ਦਾਅਵਿਆਂ ਦੀ ਹਕੀਕਤ ਕੁਝ ਹੋਰ ਹੀ ਨਜ਼ਰ ਆ ਰਹੀ ਹੈ। ਨਗਰ ਕੌਂਸਲ ਡੇਰਾਬੱਸੀ ਵਲੋਂ 29 ਅਗਸਤ ਤੋਂ 8 ਸਤੰਬਰ ਤੱਕ ਸਵੱਛ ਮੁਹਿੰਮ ਚਲਾਈ ਜਾ ਰਹੀ ਹੈ, ਪਰ ਇਸ ਦੇ ਬਾਵਜੂਦ ਸ਼ਹਿਰ ਦੇ ਕਈ ਹਿੱਸਿਆਂ ‘ਚ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਸਫ਼ਾਈ ਵਿਵਸਥਾ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।

ਅਜੀਤ ਡੈਸਕ 07-09-2026
ਡੇਰਾਬੱਸੀ, 6 ਸਤੰਬਰ (ਗੁਰਮੀਤ ਸਿੰਘ)-’ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਸਫ਼ਾਈ ਨੂੰ ਲੈ ਕੇ ਸਰਕਾਰ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਡੇਰਾਬੱਸੀ ਸ਼ਹਿਰ ‘ਚ ਇਨ੍ਹਾਂ ਦਾਅਵਿਆਂ ਦੀ ਹਕੀਕਤ ਕੁਝ ਹੋਰ ਹੀ ਨਜ਼ਰ ਆ ਰਹੀ ਹੈ। ਨਗਰ ਕੌਂਸਲ ਡੇਰਾਬੱਸੀ ਵਲੋਂ 29 ਅਗਸਤ ਤੋਂ 8 ਸਤੰਬਰ ਤੱਕ ਸਵੱਛ ਮੁਹਿੰਮ ਚਲਾਈ ਜਾ ਰਹੀ ਹੈ, ਪਰ ਇਸ ਦੇ ਬਾਵਜੂਦ ਸ਼ਹਿਰ ਦੇ ਕਈ ਹਿੱਸਿਆਂ ‘ਚ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਸਫ਼ਾਈ ਵਿਵਸਥਾ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਤਹਿਸੀਲ ਸੜਕ ‘ਤੇ ਟੈਲੀਫ਼ੋਨ ਐਕਸਚੇਂਜ ਨੇੜੇ, ਪੁਰਾਣੀ ਅਨਾਜ ਮੰਡੀ ਅਤੇ ਅਨਾਜ ਮੰਡੀ ਤੋਂ ਬਰਵਾਲਾ ਚੌਕ ਨੂੰ ਜਾਂਦੀ ਸੜਕ ‘ਤੇ ਕੂੜੇ ਦੇ ਢੇਰ ਸਫ਼ਾਈ ਮੁਹਿੰਮ ਦੀ ਪੋਲ ਖੋਲ੍ਹ ਰਹੇ ਹਨ। ਸ਼ਹਿਰ ਵਾਸੀਆਂ ਨੇ ਦੱਸਿਆ ਕਿ ਸ਼ਾਮ ਹੁੰਦੇ ਹੀ ਲੋਕ ਇਨ੍ਹਾਂ ਥਾਵਾਂ ‘ਤੇ ਕੂੜਾ ਸੁੱਟਣਾ ਸ਼ੁਰੂ ਕਰ ਦਿੰਦੇ ਹਨ ਅਤੇ ਸਵੇਰ ਤੱਕ ਇਥੇ ਭਾਰੀ ਮਾਤਰਾ ‘ਚ ਕੂੜਾ ਇਕੱਠਾ ਹੋ ਜਾਂਦਾ ਹੈ। ਲੋਕਾਂ ਅਨੁਸਾਰ ਕੂੜੇ ਦੇ ਢੇਰਾਂ ‘ਚੋਂ ਆਉਂਦੀ ਬਦਬੂ ਕਾਰਨ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ। ਰਿਹਾਇਸ਼ੀ ਇਲਾਕਿਆਂ ਨੇੜੇ ਕੂੜਾ ਪਿਆ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਵੀ ਬਣਿਆ ਹੋਇਆ ਹੈ। ਸ਼ਹਿਰ ਵਾਸੀਆਂ ਨੇ ਨਗਰ ਕੌਂਸਲ ਤੋਂ ਕੂੜੇ ਦੇ ਢੇਰ ਤੁਰੰਤ ਚੁਕਵਾਉਣ ਅਤੇ ਇਨ੍ਹਾਂ ਥਾਵਾਂ ‘ਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦੱਸਣਾ ਬਣਦਾ ਹੈ ਕਿ ਨਗਰ ਕੌਂਸਲ ਵਲੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਕਰਵਾਈ ਗਈ ਸੀ।
ਪਿਛਲੀ ਖ਼ਬਰ ਗੋਸਵਾਮੀ ਤੁਲਸੀਦਾਸ ਨੇ ਰਾਮਚਰਿਤ ਮਾਨਸ ਰਾਹੀਂ ਸਮਾਜ ਨੂੰ ਮਾਣ , ਸੇਵਾ ਅਤੇ ਬਲੀਦਾਨ ਦਾ ਰਸਤਾ ਦਿਖਾਇਆ - ਮੁੱਖ ਮੰਤਰੀ ਚੰ... ਅਗਲੀ ਖ਼ਬਰ ਦੁਸਹਿਰਾ ਕਮੇਟੀ ਨੇ ਮੀਟਿੰਗ ਕਰਕੇ ਦੁਸਹਿਰੇ ਸੰਬੰਧੀ ਤਿਆਰੀਆਂ ਸ਼ੁਰੂ ਕੀਤੀਆਂ - ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।