09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

100 ਦਿਨਾਂ ਬਾਅਦ ਕੈਬ ਚਾਲਕਾਂ ਦਾ ਧਰਨਾ ਖ਼ਤਮ , ਚੰਡੀਗੜ੍ਹ ਦੀਆਂ ਚਾਰੋਂ ਕੈਬ ਕੰਪਨੀਆਂ ਦੇ ਲਾਇਸੰਸ ਮੁਅੱਤਲ

ਚੰਡੀਗੜ੍ਹ, 8 ਸਤੰਬਰ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਵਿਚ ਕੈਬ ਚਾਲਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 100 ਦਿਨਾਂ ਤੋਂ ਚੱਲ ਰਿਹਾ ਧਰਨਾ ਅੱਜ ਸਮਾਪਤ ਹੋ ਗਿਆ। ਕੈਬ ਚਾਲਕਾਂ ਵਲੋਂ ਲੰਮੇ ਸਮੇਂ ਤੋਂ ਜਾਰੀ ਸੰਘਰਸ਼ ਦੌਰਾਨ ਪ੍ਰਸ਼ਾਸਨ ਦਾ ਧਿਆਨ ਆਪਣੀਆਂ ਮੰਗਾਂ ਵੱਲ ਖਿੱਚਣ ਲਈ ਭੁੱਖ ਹੜਤਾਲ ਵੀ ਕੀਤੀ ਗਈ।

ਅਜੀਤ ਡੈਸਕ 09-09-2026
ਚੰਡੀਗੜ੍ਹ, 8 ਸਤੰਬਰ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਵਿਚ ਕੈਬ ਚਾਲਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 100 ਦਿਨਾਂ ਤੋਂ ਚੱਲ ਰਿਹਾ ਧਰਨਾ ਅੱਜ ਸਮਾਪਤ ਹੋ ਗਿਆ। ਕੈਬ ਚਾਲਕਾਂ ਵਲੋਂ ਲੰਮੇ ਸਮੇਂ ਤੋਂ ਜਾਰੀ ਸੰਘਰਸ਼ ਦੌਰਾਨ ਪ੍ਰਸ਼ਾਸਨ ਦਾ ਧਿਆਨ ਆਪਣੀਆਂ ਮੰਗਾਂ ਵੱਲ ਖਿੱਚਣ ਲਈ ਭੁੱਖ ਹੜਤਾਲ ਵੀ ਕੀਤੀ ਗਈ। ਇਸ ਦੌਰਾਨ ਯੂਨੀਅਨ ਦੇ ਪ੍ਰਧਾਨ ਅਮਨਦੀਪ ਸਿੰਘ ਅਤੇ ਪ੍ਰਿੰਸ ਭੁੱਖ ਹੜਤਾਲ ’ਤੇ ਬੈਠੇ ਹੋਏ ਸਨ। ਧਰਨੇ ਦੇ 100 ਦਿਨ ਪੂਰੇ ਹੋਣ ਉਪਰੰਤ ਸਾਬਕਾ ਮੇਅਰ ਅਰੁਣ ਸੂਦ ਨੇ ਧਰਨਾਕਾਰੀ ਕੈਬ ਚਾਲਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਜੂਸ ਪਿਲਾ ਕੇ ਯੂਨੀਅਨ ਪ੍ਰਧਾਨ ਅਮਨਦੀਪ ਸਿੰਘ ਅਤੇ ਪ੍ਰਿੰਸ ਦੀ ਭੁੱਖ ਹੜਤਾਲ ਸਮਾਪਤ ਕਰਵਾਈ ਗਈ। ਇਸ ਤੋਂ ਬਾਅਦ ਕੈਬ ਚਾਲਕਾਂ ਵਲੋਂ ਫ਼ਿਲਹਾਲ ਆਪਣਾ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ। ਇਸੇ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਚੱਲ ਰਹੀਆਂ ਚਾਰੋਂ ਕੈਬ ਕੰਪਨੀਆਂ (ਓਲਾ, ਉਬਰ, ਇਨ ਡਰਾਈਵ ਅਤੇ ਰੈਪਿਡੋ) ਦੇ ਲਾਇਸੈਂਸ ਮੁਅੱਤਲ ਕਰ ਦਿੱਤੇ ਗਏ ਹਨ। ਕੈਬ ਚਾਲਕਾਂ ਵਲੋਂ ਲੰਮੇ ਸਮੇਂ ਤੋਂ ਕੈਬ ਸੇਵਾ ਨਾਲ ਜੁੜੀਆਂ ਵੱਖ-ਵੱਖ ਸਮੱਸਿਆਵਾਂ ਦੇ ਹੱਲ ਅਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਜਾ ਰਹੀ ਸੀ। ਯੂਨੀਅਨ ਆਗੂਆਂ ਨੇ ਕਿਹਾ ਕਿ 100 ਦਿਨਾਂ ਤੱਕ ਚੱਲੇ ਇਸ ਸੰਘਰਸ਼ ਦੌਰਾਨ ਕੈਬ ਚਾਲਕਾਂ ਨੇ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਲੰਬੇ ਸਮੇਂ ਤੋਂ ਮਸਲਿਆਂ ਦਾ ਹੱਲ ਨਾ ਹੋਣ ਕਾਰਨ ਉਨ੍ਹਾਂ ਨੂੰ ਧਰਨਾ ਅਤੇ ਭੁੱਖ ਹੜਤਾਲ ਦਾ ਰਾਹ ਅਪਣਾਉਣਾ ਪਿਆ। ਸਾਬਕਾ ਮੇਅਰ ਅਰੁਣ ਸੂਦ ਨੇ ਕੈਬ ਚਾਲਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨਾਲ ਸਬੰਧਿਤ ਮਸਲਿਆਂ ਨੂੰ ਸਬੰਧਿਤ ਅਧਿਕਾਰੀਆਂ ਅਤੇ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਦੀ ਅਪੀਲ ਤੋਂ ਬਾਅਦ ਭੁੱਖ ਹੜਤਾਲ ਸਮਾਪਤ ਕੀਤੀ ਗਈ। 100 ਦਿਨਾਂ ਬਾਅਦ ਧਰਨਾ ਸਮਾਪਤ ਹੋਣ ਨਾਲ ਕੈਬ ਚਾਲਕਾਂ ਨੇ ਫ਼ਿਲਹਾਲ ਆਪਣਾ ਸੰਘਰਸ਼ ਰੋਕ ਦਿੱਤਾ ਹੈ। ਹਾਲਾਂਕਿ ਚਾਰੋਂ ਕੈਬ ਕੰਪਨੀਆਂ ਦੇ ਲਾਇਸੈਂਸ ਮੁਅੱਤਲ ਕੀਤੇ ਜਾਣ ਦੇ ਮਾਮਲੇ ਅਤੇ ਕੈਬ ਚਾਲਕਾਂ ਦੀਆਂ ਬਾਕੀ ਮੰਗਾਂ ਸਬੰਧੀ ਅਗਲੀ ਕਾਰਵਾਈ ਵੱਲ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
ਪਿਛਲੀ ਖ਼ਬਰ ਸੈਕਟਰ-29 ਸਥਿਤ ਘਰ ’ਚੋਂ ਗਹਿਣੇ ਤੇ ਨਕਦੀ ਚੋਰੀ ਅਗਲੀ ਖ਼ਬਰ ਇਮਾਰਤ ’ ਚ ਕੰਮ ਕਰਵਾ ਰਿਹਾ ਠੇਕੇਦਾਰ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।