09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਰਿਆਤ - ਬਾਹਰਾ ਯੂਨੀਵਰਸਿਟੀ ਵਿਖੇ ਲਾਇਬੇਰੀ ਦਿਵਸ ਉਤਸ਼ਾਹ ਨਾਲ ਮਨਾਇਆ ਲਾਇਬੇਰੀਅਨ ਸਟੂਡੈਂਟਸ ਐਸੋਸੀਏਸ਼ਨ ਦਾ ਕੀਤਾ ਉਦਘਾਟਨ

ਐੱਸ. ਏ.

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਲਾਇਬੇਰੀਅਨ ਸਟੂਡੈਂਟਸ ਐਸੋਸੀਏਸ਼ਨ ਦੇ ਨਵ-ਨਿਯੁਕਤ ਅਹੁਦੇਦਾਰ ਯੂਨੀਵਰਸਿਟੀ ਪ੍ਰਬੰਧਕਾਂ ਨਾਲ। ਅਜੀਤ ਤਸਵੀਰ 09-09-2026
ਐੱਸ. ਏ. ਐੱਸ. ਨਗਰ, 8 ਸਤੰਬਰ (ਪ੍ਰੋ. ਅਵਤਾਰ ਸਿੰਘ)-ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਲਾਇਬੇਰੀਆ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੀ ਨਵੀਂ ਗਠਿਤ ਲਾਇਬੇਰੀਅਨ ਸਟੂਡੈਂਟਸ ਐਸੋਸੀਏਸ਼ਨ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਐਲਬੇਕ ਕਾਈ ਗਬੀਆਹ ਨੂੰ ਐਸੋਸੀਏਸ਼ਨ ਦਾ ਪ੍ਰਧਾਨ, ਜਦਕਿ ਜਾਰਜੈਸਟ ਏ. ਡਵੇਹ ਨੂੰ ਉਪ-ਪ੍ਰਧਾਨ, ਮੌਰਿਸ ਐਫ. ਟੇਲਰ ਨੂੰ ਜਨਰਲ ਸਕੱਤਰ ਅਤੇ ਹਾਜਾ ਐਮ. ਕੇ. ਜਬਾਤੇਹ ਨੂੰ ਖ਼ਜ਼ਾਨਚੀ ਚੁਣਿਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਲਾਇਬੇਰੀਆ ਦੇ ਰਾਸ਼ਟਰੀ ਗੀਤ ਨਾਲ ਹੋਈ, ਜਿਸ ਉਪਰੰਤ ਜਾਰਜ ਡਾਰਵੇ ਨੇ ਪ੍ਰਾਥਨਾ ਕਰਵਾਈ। ਇਸ ਮੌਕੇ ਜੋਨ ਡੀ. ਕਰਮਨ ਨੇ ਮਹਿਮਾਨਾਂ ਅਤੇ ਲਾਇਬੇਰੀਅਨ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਏਕਤਾ ਨੂੰ ਮਜ਼ਬੂਤ ਕਰਨ ਅਤੇ ਆਪਣੀ ਸੱਭਿਆਚਾਰਕ ਪਛਾਣ, ਪ੍ਰੰਪਰਾਵਾਂ ਤੇ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਇਸ ਮੌਕੇ ਰਿਆਤ-ਬਾਹਰਾ ਗਰੁੱਪ ਦੇ ਵਾਈਸ-ਚੇਅਰਮੈਨ ਗੁਰਿੰਦਰ ਸਿੰਘ ਬਾਹਰਾ ਨੇ ਐਸੋਸੀਏਸ਼ਨ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਲਾਇਬੇਰੀਅਨ ਵਿਦਿਆਰਥੀਆਂ ਦੀ ਭਲਾਈ ਲਈ ਸਮਰਪਣ, ਟੀਮ ਵਰਕ ਅਤੇ ਪੂਰੀ ਵਚਨਬੱਧਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਨੇ ਐਸੋਸੀਏਸ਼ਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਇਸ ਦੀ ਲੀਡਰਸ਼ਿਪ ਲਾਇਬੇਰੀਅਨ ਵਿਦਿਆਰਥੀ ਭਾਈਚਾਰੇ ਦੀ ਭਲਾਈ ਅਤੇ ਵਿਕਾਸ ਲਈ ਇਮਾਨਦਾਰੀ ਨਾਲ ਕੰਮ ਕਰੇਗੀ। ਇਸੇ ਦੌਰਾਨ ਡੀਨ ਵਿਦਿਆਰਥੀ ਭਲਾਈ ਡਾ. ਸਿਮਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਲਾਇਬੇਰੀਆ ਦਿਵਸ ਅ ਤੇ ਝੰਡਾ ਲਹਿਰਾਉਣ ਦੀ ਰਸਮ ਦੀ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਗਿਆਨ ਅਤੇ ਕਦਰਾਂ-ਕੀਮਤਾਂ ਆਧਾਰਿਤ ਸਿੱਖਿਆ ਹਾਸਿਲ ਕਰਨ ਦੇ ਨਾਲ-ਨਾਲ ਆਪਣੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਉਤਸ਼ਾਹਿਤ ਕੀਤਾ। ਇਸੇ ਦੌਰਾਨ ਇੰਟਰਨੈਸ਼ਨਲ ਸਟੂਡੈਂਟਸ ਦੇ ਪ੍ਰਧਾਨ ਮਾਈਕਲ ਨੇ ਨਵੇਂ ਚੁਣੇ ਨੁਮਾਇੰਦਿਆਂ ਨੂੰ ਦੂਰਦਰਸ਼ਤਾ, ਏਕਤਾ ਅਤੇ ਇਮਾਨਦਾਰੀ ਨਾਲ ਐਸੋਸੀਏਸ਼ਨ ਦੀ ਅਗਵਾਈ ਕਰਨ ਦੀ ਅਪੀਲ ਕੀਤੀ। ਅੰਤ ‘ਚ ਜੋਸਲਿਨ ਬੀ. ਸੀ. ਟੂਮੀ ਨੇ ਕਿਹਾ ਕਿ ਪ੍ਰਭਾਵਸ਼ਾਲੀ ਲੀਡਰਸ਼ਿਪ ਲਈ ਸਪੱਸ਼ਟ ਦ੍ਰਿਸ਼ਟੀਕੋਣ ਅਤੇ ਸਮੂਹਿਕ ਜ਼ਿੰਮੇਵਾਰੀ ਜ਼ਰੂਰੀ ਹੈ। ਉਨ੍ਹਾਂ ਸਮੁੱਚੇ ਅਹੁਦੇਦਾਰਾਂ ਨੂੰ ਐਸੋਸੀਏਸ਼ਨ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਜੁਲ ਕੇ ਕੰਮ ਕਰਨ ਦੀ ਅਪੀਲ ਵੀ ਕੀਤੀ।
ਪਿਛਲੀ ਖ਼ਬਰ ਗਲੋਬ ਟੋਯੋਟਾ ਨੇ ਪੰਜਾਬ ਅਤੇ ਹਰਿਆਣਾ ਵਿੱਚ ਟੋਯੋਟਾ ਹਾਈਲਕਸ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਭਾਜਪਾ ’ ਤੇ ਤਿੱਖਾ ਹਮਲਾ ਸਿੱਖ ਵਿਰੋਧੀ ਮਾਨਸਿਕਤਾ, ਸ਼ਰਾਬ ਮਾਫ਼ੀਆ ਨੂੰ ਸੁਰੱਖਿਆ ਦੇਣ ਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।